ਚਿਕਨ ਤੇ ਅੰਡੇ ਖਾਣ ਵਾਲਿਆਂ ਲਈ ਚਿਤਾਵਨੀ..

By: abp sanjha | | Last Updated: Tuesday, 11 July 2017 8:51 AM
ਚਿਕਨ ਤੇ ਅੰਡੇ ਖਾਣ ਵਾਲਿਆਂ ਲਈ ਚਿਤਾਵਨੀ..

ਚੰਡੀਗੜ੍ਹ : ਸਿਹਤ ਲਈ ਗੁਣਕਾਰੀ ਚਿਕਨ ਤੇ ਅੰਡੇ ਜ਼ਹਿਰੀਲੇ ਵੀ ਹੋ ਸਕਦੇ ਹਨ। ਜੀ ਹਾਂ ਲਾਅ ਕਮਿਸ਼ਨ ਦੇ ਇੱਕ ਅਧਿਐਨ ਮੁਤਾਬਿਕ ਮੁਰਗੀਆਂ ਅਤੇ ਚੂਚਿਆਂ ਨੂੰ ਐਂਟੀ-ਬਾਇਓਟਿਕ ਦੇਣ ਕਾਰਨ ਚਿਕਨ ਅਤੇ ਅੰਡੇ ਜ਼ਹਿਰੀਲੇ ਹੋ ਸਕਦੇ ਹਨ ਜਿਸ ਨਾਲ ਮਨੁੱਖੀ ਸਰੀਰ ਵਿੱਚ ਦਵਾਈਆਂ ਪ੍ਰਤੀ ਪ੍ਰਤੀਰੋਧੀ ਸਮਰੱਥਾ ਪੈਦਾ ਹੋ ਸਕਦੀ ਹੈ।

 

‘ਟਰਾਂਸਪੋਰਟੇਸ਼ਨ ਐਂਡ ਹਾਊਸ ਕੀਪਿੰਗ ਆਫ਼ ਐੱਗ ਲੇਇੰਗ ਹੈੱਨਸ ਐਂਡ ਬਰਾਇਲਰ ਚਿਕਨਜ਼’ ਨਾਮੀਂ ਰਿਪੋਰਟ ਮੁਤਾਬਕ ਮੌਜੂਦਾ ਸਮੇਂ ਭਾਰਤ ਵਿੱਚ ਪੋਲਟਰੀ ਲਈ ਭੋਜਨ ਦਾ ਪੱਧਰ, ਮਿਆਰ ਤੇ ਮਾਤਰਾ ਨਿਰਧਾਰਤ ਕਰਨ ਸਬੰਧੀ ਕੋਈ ਕਾਨੂੰਨੀ ਵਿਵਸਥਾ ਨਹੀਂ ਹੈ ਜਿਸ ਕਾਰਨ ਇਨ੍ਹਾਂ ਦੇ ਭੋਜਨ ਵਿੱਚ ਐਂਟੀ-ਬਾਇਓਟਿਕਾਂ ਦੀ ਵਰਤੋਂ ਬਹੁਤ ਜ਼ਿਆਦਾ ਹੁੰਦੀ ਹੈ।

 

ਰਿਪੋਰਟ ਮੁਤਾਬਕ ਤਾਪਮਾਨ ਅਤੇ ਹੁੰਮਸ ਦੀ ਵੱਧ ਉਤਪਾਦਨ ਵਿੱਚ ਅਹਿਮ ਭੂਮਿਕਾ ਹੈ ਤੇ ਜ਼ਿਆਦਾ ਤਾਪਮਾਨ ਕਾਰਨ ਉਤਪਾਦਨ ਘਟ ਜਾਂਦਾ ਹੈ। ਭਾਰਤ ਵਿੱਚ ਪੋਲਟਰੀ ਫਾਰਮਾਂ ਵਿੱਚ ਮੁਰਗੀਆਂ ਨੂੰ ਇੱਕਸਮਾਨ ਤਾਪਮਾਨ ’ਤੇ ਰੱਖਿਆ ਜਾਂਦਾ ਹੈ। ਮੌਸਮ ਸਬੰਧੀ ਥੋੜ੍ਹੀ ਜਿਹੀ ਤਬਦੀਲੀ ਨਾਲ ਹੀ ਇਨ੍ਹਾਂ ਦੇ ਬਿਮਾਰ ਹੋਣ ਦਾ ਖ਼ਦਸ਼ਾ ਵਧ ਜਾਂਦਾ ਹੈ ਜਿਸ ਕਰਕੇ ਇਨ੍ਹਾਂ ਨੂੰ ਐਂਟੀ-ਬਾਇਓਟਿਕ ਦਿੱਤੇ ਜਾਂਦੇ ਹਨ।
ਸੁਝਾਅ-

 

1. ਲਾਅ ਕਮਿਸ਼ਨ ਨੇ ਅਧਿਐਨਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਕਮਿਸ਼ਨ ਨੇ ਸਿਫ਼ਾਰਸ਼ ਕੀਤੀ ਹੈ ਕਿ ਚੂਚਿਆਂ ਅਤੇ ਮੁਰਗੀਆਂ ਨੂੰ ਕੋਕੀਡੀਓਸਟੈਟਸ ਸਮੇਤ ਹੋਰ ਐਂਟੀ-ਬਾਇਓਟਿਕ ਦਵਾਈਆਂ ਪਸ਼ੂਆਂ ਦੇ ਡਾਕਟਰ ਦੀ ਨਿਗਰਾਨੀ ਤੋਂ ਬਿਨਾਂ ਨਾ ਦਿੱਤੀਆਂ ਜਾਣ।

 

2. ਆਪਣੀ ਰਿਪੋਰਟ ਵਿੱਚ ਲਾਅ ਕਮਿਸ਼ਨ ਨੇ ਕਿਹਾ ਹੈ ਕਿ ਚੂਚਿਆਂ ਤੇ ਮੁਰਗੀਆਂ ਨੂੰ ਦਿੱਤੀ ਜਾਣ ਵਾਲੀ ਫੀਡ ਪੌਸ਼ਟਿਕ ਹੋਵੇ ਅਤੇ ਇਸ ’ਚ ਐਂਟੀ-ਬਾਇਓਟਿਕਾਂ ਦੀ ਵਰਤੋਂ ਨਾ ਹੋਈ ਹੋਵੇ ਕਿਉਂਕਿ ਇਹ ਲੋਕਾਂ ਦੇ ਭੋਜਨ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ।

ਜ਼ਿਕਰਯੋਗ ਹੈ ਕਿ ਔਰਤਾਂ ਤੇ ਬੱਚਿਆਂ ਦੇ ਵਿਕਾਸ ਲਈ ਕੇਂਦਰੀ ਮੰਤਰੀ ਮੇਨਕਾ ਗਾਂਧੀ ਵੱਲੋਂ ਪੋਲਟਰੀ ਸਬੰਧੀ ਕਾਨੂੰਨਾਂ ’ਤੇ ਮੁੜ ਨਜ਼ਰਸਾਨੀ ਲਈ ਆਖਣ ’ਤੇ ਕਾਨੂੰਨ ਮੰਤਰਾਲੇ ਨੇ ਲਾਅ ਕਮਿਸ਼ਨ ਨੂੰ ਇਸ ਵਿਸ਼ੇ ’ਤੇ ਰਿਪੋਰਟ ਸੌਂਪਣ ਲਈ ਆਖਿਆ ਸੀ।

First Published: Tuesday, 11 July 2017 8:50 AM

Related Stories

ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..
ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..

ਚੰਡੀਗੜ੍ਹ :ਕਰਜ਼ੇ ਕਾਰਨ ਪਿੰਡ ਕੁਠਾਲਾ ਦੇ ਇਕ ਨੌਜਵਾਨ ਕਿਸਾਨ ਕੁਲਦੀਪ ਸਿੰਘ

ਨਹਿਰ 'ਚ ਪਾੜ ਨੇ ਮਚਾਈ ਤਬਾਹੀ
ਨਹਿਰ 'ਚ ਪਾੜ ਨੇ ਮਚਾਈ ਤਬਾਹੀ

ਬਠਿੰਡਾ: ਜੱਸੀ ਪੋ ਰੋੜ ‘ਤੇ ਨਿਕਲਣ ਵਾਲੇ ਰਾਜਵਾਹੇ ਵਿੱਚ ਰਾਤ ਅਚਾਨਕ ਨੌਂ ਵਜੇ

 ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..
ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..

ਚੰਡੀਗੜ: ਸੂਬੇ ਵਿੱਚ ਮੱਕੀ ਤੇ ਸੂਰਜਮੁੱਖੀ ਦੀ ਖਰੀਦ ਪ੍ਰਤੀ ਪੰਜਾਬ ਸਰਕਾਰ ਨੇ

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ ਮਾਲੋਮਾਲ
ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ...

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਫ਼ਸਲ ਬੀਮਾ ਯੋਜਨਾ ਨੂੰ

ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ

ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ
ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਸੂਬੇ ਦੇ ਸੰਕਟ ‘ਚ ਘਿਰੇ ਆਲੂ ਉਤਪਾਦਕ ਕਿਸਾਨਾਂ ਨੂੰ ਰਾਹਤ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ
ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਭੁੱਲਰ ਦੀ ਢਾਣੀ ਨਿਵਾਸੀ 55 ਸਾਲਾ ਕਿਸਾਨ ਨੇ ਆਰਥਿਕ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ