ਸੁੰਗੜ ਕੇ 7400 ਕਰੋੜ ਦੀ ਹੋਈ ਕੈਪਟਨ ਦੀ ਕਰਜ਼ ਮਾਫੀ ਸਕੀਮ!

By: abp sanjha | | Last Updated: Tuesday, 26 December 2017 1:06 PM
ਸੁੰਗੜ ਕੇ 7400 ਕਰੋੜ ਦੀ ਹੋਈ ਕੈਪਟਨ ਦੀ ਕਰਜ਼ ਮਾਫੀ ਸਕੀਮ!

ਚੰਡੀਗੜ੍ਹ: ਕੈਪਟਨ ਸਰਕਾਰ ਦੀ ਕਰਜ਼ਾ ਮੁਆਫੀ ਦੀ ਰਕਮ 9500 ਕਰੋੜ ਤੋਂ ਸੁੰਗੜ ਕੇ 7400 ਕਰੋੜ ਰੁਪਏ ਤੱਕ ਹੀ ਸੀਮਤ ਰਹਿ ਗਿਆ ਹੈ। ਇੰਨਾ ਹੀ ਨਹੀਂ ਵੱਡੀ ਗਿਣਤੀ ਕਿਸਾਨਾਂ ਨੂੰ ਇਸ ਸਕਮੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਇਹ ਦਾਅਵਾ ਪੰਜਾਬੀ ਅਖ਼ਬਾਰ ‘ਅਜੀਤ’ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਮੁਆਫ਼ ਕੀਤੇ ਜਾਣ ਵਾਲੇ ਇਸ ਕਰਜ਼ੇ ਵਿੱਚ 3 ਹਜ਼ਾਰ ਕਰੋੜ ਰੁਪਏ ਦੇ ਕਰੀਬ ਸਹਿਕਾਰੀ ਬੈਂਕਾਂ ਦਾ ਕਰਜ਼ਾ ਹੈ, ਜਦਕਿ ਸਾਢੇ ਚਾਰ ਹਜ਼ਾਰ ਕਰੋੜ ਰੁਪਏ ਵਪਾਰਕ ਤੇ ਪ੍ਰਾਈਵੇਟ ਬੈਂਕਾਂ ਦੇ ਕਰਜ਼ੇ ਹਨ।

 
ਸਰਕਾਰ ਵੱਲੋਂ ਇਕੱਤਰ ਅੰਕੜਿਆਂ ਮੁਤਾਬਕ ਹੁਣ ਸਿਰਫ 3 ਲੱਖ 94 ਹਜ਼ਾਰ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਹੋਵੇਗਾ। ਕਰਜ਼ੇ ਮਾਫੀ ਦੀ ਰਾਸ਼ੀ 15,500 ਕਰੋੜ ਰੁਪਏ ਮਿੱਥੀ ਜਾ ਰਹੀ ਸੀ, ਜੋ ਘਟਦਿਆਂ-ਘਟਦਿਆਂ ਹੁਣ 7400 ਕਰੋੜ ਰੁਪਏ ਦੇ ਕਰੀਬ ਰਹਿ ਗਈ ਹੈ। ਸਰਕਾਰੀ ਸੂਤਰਾਂ ਅਨੁਸਾਰ ਸਹਿਕਾਰੀ ਤੇ ਵਪਾਰਕ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ 12.38 ਲੱਖ ਕਿਸਾਨਾਂ ਵਿੱਚੋਂ ਵੱਡੀ ਗਿਣਤੀ ‘ਚ ਕਿਸਾਨ ਤਾਂ ਕਰਜ਼ਾ ਮੁਆਫ਼ੀ ਦੀ ਯੋਜਨਾ ‘ਚੋਂ ਹੀ ਬਾਹਰ ਕਰ ਦਿੱਤੇ ਗਏ ਹਨ। ਹੁਣ ਸਿਰਫ ਢਾਈ ਏਕੜ ਜ਼ਮੀਨ ਮਾਲਕੀ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਹੋਵੇਗਾ।

 
ਇਸ ਦੇ ਨਾਲ ਹੀ 5 ਏਕੜ ਵਾਲੇ ਸਿਰਫ ਉਸ ਕਿਸਾਨ ਦਾ ਹੀ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਜਿਸ ਦੇ ਸਿਰ ਕਰਜ਼ਾ ਸਿਰਫ ਦੋ ਲੱਖ ਰੁਪਏ ਤੱਕ ਹੋਵੇਗਾ। ਭਾਵ ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਕਿਸਾਨ ਦਾ ਧੇਲਾ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਰਿਪੋਰਟ ਮੁਤਾਬਕ ਸਰਕਾਰ ਨੇ ਮੰਡੀ ਬੋਰਡ ਦੀ ਪੇਂਡੂ ਵਿਕਾਸ ਫੰਡ ਤੇ ਮੰਡੀ ਫੀਸ ਤੋਂ ਹੋਣ ਵਾਲੀ ਆਮਦਨ 2027 ਤੱਕ ਗਹਿਣੇ ਰੱਖ ਕੇ 4680 ਕਰੋੜ ਰੁਪਏ ਦਾ ਕਰਜ਼ਾ ਤਾਂ ਹਾਸਲ ਕਰ ਲਿਆ ਹੈ। ਬਾਕੀ 3 ਹਜ਼ਾਰ ਕਰੋੜ ਰੁਪਏ ਦਾ ਕਿਧਰੋਂ ਵੀ ਜੁਗਾੜ ਨਹੀਂ ਲੱਗ ਰਿਹਾ, ਜਿਸ ਕਰਕੇ ਕਰਜ਼ਾ ਮੁਆਫ ਕਰਨ ਦੀ ਸ਼ੁਰੂਆਤ ਕਰਨ ਦਾ ਕੰਮ ਲਗਾਤਾਰ ਅੱਗੇ ਪੈ ਰਿਹਾ ਹੈ।

First Published: Tuesday, 26 December 2017 1:06 PM

Related Stories

ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ
ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ

ਨਵੀਂ ਦਿੱਲੀ: ਭਾਰਤ ਵਿੱਚ ਸਭ ਤੋਂ ਧਨੀ ਇੱਕ ਫ਼ੀਸਦੀ ਅਮੀਰਾਂ ਨੇ ਪਿਛਲੇ ਸਾਲ 73 ਫ਼ੀਸਦੀ

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ