ਕਰਜ਼ੇ ਤੇ ਗਰੀਬੀ ਕਾਰਨ ਕਿਸਾਨ ਤੇ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ

By: abp sanjha | | Last Updated: Monday, 30 October 2017 10:14 AM
ਕਰਜ਼ੇ ਤੇ ਗਰੀਬੀ ਕਾਰਨ ਕਿਸਾਨ ਤੇ ਖੇਤ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਕਰਜ਼ੇ ਕਾਰਨ ਕਿਸਾਨ ਤੇ ਗਰੀਬੀ ਕਾਰਨ ਮਜ਼ਦੂਰ ਨੇ ਖੁਦਕੁਸ਼ੀ ਕਰ ਲਈ ਹੈ। ਮਾਨਸਾ ਦੇ ਪਿੰਡ ਬੁਰਜ ਢਿੱਲਵਾਂ ਦੇ ਕਿਸਾਨ ਗੁਰਨੈਬ ਸਿੰਘ (32) ਦੇ ਸਿਰ ਸੁਸਾਇਟੀ, ਆੜ੍ਹਤੀਏ ਅਤੇ ਹੋਰ ਲੈਣਦਾਰੀਆਂ ਦਾ ਪੰਜ ਲੱਖ ਰੁਪਏ ਦਾ ਕਰਜ਼ਾ ਸੀ। ਉਸ ਕੋਲ ਡੇਢ ਕਿੱਲਾ ਜ਼ਮੀਨ ਸੀ। ਸ਼ਨਿਚਰਵਾਰ ਰਾਤ ਉਹ ਘਰੋਂ ਖੇਤ ਪਾਣੀ ਲਾਉਣ ਲਈ ਗਿਆ ਸੀ ਅਤੇ ਉਸ ਨੇ ਖੇਤ ਵਾਲੇ ਕੋਠੇ ਵਿੱਚ ਫਾਹਾ ਲੈ ਲਿਆ। ਸਦਰ ਥਾਣਾ ਮਾਨਸਾ ਦੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।

 

 

 

ਦੂਜੇ ਪਾਸੇ ਪਿੰਡ ਖੋਖਰ ਕਲਾਂ ਦੇ ਮਜ਼ਦੂਰ ਬਿੰਦਰ ਸਿੰਘ (48) ਨੇ ਗ਼ਰੀਬੀ ਅਤੇ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਛਿੰਦਵਾੜਾ ਐਕਸਪ੍ਰੈਸ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਉਹ ਟੀਬੀ ਤੋਂ ਪੀੜਤ ਸੀ। ਕੁਝ ਸਮਾਂ ਪਹਿਲਾਂ ਉਸ ਦੇ ਭਰਾ ਜਗਸੀਰ ਸਿੰਘ ਨੇ ਵੀ ਗੱਡੀ ਹੇਠ ਆ ਕੇ ਜਾਨ ਦੇ ਦਿੱਤੀ ਸੀ। ਉਸ ਨੇ ਆਪਣੇ ਭਰਾ ਦੀ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਰੇਲਵੇ ਪੁਲਿਸ ਨੇ ਪਤਨੀ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।

First Published: Monday, 30 October 2017 10:14 AM

Related Stories

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..
ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ

ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...
ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...

ਚੰਡੀਗੜ੍ਹ: ਨਿੱਜੀ ਖੰਡ ਮਿੱਲਾਂ ਵਾਲਿਆਂ ਨੂੰ ਘਾਟੇ ਦੇ ਡਰੋਂ ਪੰਜਾਬ ਸਰਕਾਰ ਨੇ

ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..
ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..

ਨਵੀਂ ਦਿੱਲੀ: ਭਾਰਤੀ ਧਾਤ ਤੇ ਖਣਿਜ ਵਪਾਰ ਨਿਗਮ (ਐਮਐਮਟੀਸੀ) ਵੱਲੋਂ ਦੋ ਹਜ਼ਾਰ ਟਨ

ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..
ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..

ਚੰਡੀਗੜ੍ਹ : ਨਰਮੇ ਦੀ ਚੁਗਾਈ ਮਸ਼ੀਨ ਨਾਲ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਘੱਟਣਗੇ

ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..
ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦੇਸ਼ ਦੇ ਪੰਜ ਉੱਤਰੀ ਰਾਜਾਂ

ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ
ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ

ਚੰਡੀਗੜ੍ਹ : ਮਾਮਲਾ ਧਰਮਕੋਟ ਨਿਵਾਸੀ ਅਪਾਹਜ ਕਿਸਾਨ ਰਣਵੀਰ ਸਿੰਘ ਪੁੱਤਰ ਗੁਰਨੇਕ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ
ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦੇ ਪਹਿਲੇ

ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ
ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਭਾਰਤ