ਇੱਕ ਹੋਰ ਕਿਸਾਨ ਆੜ੍ਹਤੀਏ ਦੀ ਧੱਕੇਸ਼ਾਹੀ ਦਾ ਸ਼ਿਕਾਰ

By: abp sanjha | | Last Updated: Thursday, 18 May 2017 12:51 PM
ਇੱਕ ਹੋਰ ਕਿਸਾਨ ਆੜ੍ਹਤੀਏ ਦੀ ਧੱਕੇਸ਼ਾਹੀ ਦਾ ਸ਼ਿਕਾਰ

ਚੰਡੀਗੜ੍ਹ: ਫਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਦੇ ਕਿਸਾਨ ਨੇ ਆੜ੍ਹਤੀ ਤੋਂ ਤੰਗ ਆ ਕੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇੱਥੇ ਪ੍ਰਾਈਵੇਟ ਹਸਪਤਾਲ ਵਿੱਚ ਜ਼ਿੰਦਗੀ-ਮੌਤ ਨਾਲ ਜੂਝ ਰਿਹਾ ਹੈ। ਅਨਪੜ੍ਹ ਕਿਸਾਨ ਅਜੈਬ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਫਾਜ਼ਿਲਕਾ ਦੀ ਆੜ੍ਹਤੀ ਫ਼ਰਮ ਵੱਲੋਂ ਅਜੈਬ ਸਿੰਘ ਦੀ 10 ਏਕੜ ਵਿੱਚੋਂ ਸਾਢੇ ਸੱਤ ਏਕੜ ਜ਼ਮੀਨ ਧੋਖੇ ਨਾਲ 10 ਲੱਖ ਵਿੱਚ ਪ੍ਰਤੀ ਏਕੜ ਦੇ ਹਿਸਾਬ ਨਾਲ ਲਿਖਵਾ ਲਈ ਸੀ। ਇਸ ਦੇ ਇਵਜ਼ ਵਜੋਂ ਉਨ੍ਹਾਂ ਨੂੰ ਬਿਆਨਾ ਰਕਮ 30 ਲੱਖ ਰੁਪਏ ਵੀ ਦੇਣ ਦੀ ਗੱਲ ਲਿਖਵਾ ਲਈ ਪਰ ਪੀੜਤ ਕਿਸਾਨ ਨੂੰ ਕੋਈ ਪੈਸਾ ਨਹੀਂ ਦਿੱਤਾ ਗਿਆ। ਪਰਿਵਾਰ ਦਾ ਇਲਜ਼ਾਮ ਹੈ ਕਿ ਇਸ ਬਾਰੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਜਾਣਕਾਰੀ ਨਹੀਂ ਦਿੱਤੀ ਗਈ।
ਅਜੈਬ ਸਿੰਘ ਦੇ ਬੇਟੇ ਗੁਰਪ੍ਰੀਤ ਸਿੰਘ ਤੇ ਉਸ ਦੀ ਪਤਨੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਧੋਖਾਧੜੀ ਦਾ ਉਦੋਂ ਪਤਾ ਲੱਗਾ ਜਦੋਂ ਆੜ੍ਹਤੀਏ ਵੱਲੋਂ ਤਹਿਸੀਲ ਵਿੱਚ ਹਾਜ਼ਰੀ ਲਾਉਣ ਲਈ ਅਜੈਬ ਸਿੰਘ ਨੂੰ ਲੈ ਕੇ ਗਿਆ। ਉਨ੍ਹਾਂ ਕਿਹਾ ਇਸ ਧੋਖਾਧੜੀ ਦਾ ਉਨ੍ਹਾਂ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਪਰ ਇਨਸਾਫ਼ ਨਾ ਮਿਲਿਆ। ਇਸ ਪ੍ਰੇਸ਼ਾਨੀ ਦੇ ਚੱਲਦੇ ਅਜੈਬ ਸਿੰਘ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਐਸ.ਐਸ.ਪੀ ਫਾਜ਼ਿਲਕਾ ਕੇਤਨ ਪਾਟਿਲ ਬਲਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਕੇਸ ਦੀ ਸੂਚਨਾ ਮਿਲ ਗਈ ਹੈ। ਸਬੰਧਤ ਕਿਸਾਨ ਦੀ ਮੈਡੀਕਲ ਰਿਪੋਰਟ ਹਾਲੇ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਜਿਹੜਾ ਵੀ ਦੋਸ਼ੀ ਹੋਇਆ, ਉਸ ਖ਼ਿਲਾਫ਼ ਕਾਰਵਾਈ ਹੋਵੇਗੀ।
ਅਜੈਬ ਸਿੰਘ ਦਾ ਇਲਾਜ ਕਰ ਰਹੇ ਡਾਕਟਰ ਐਮ.ਐਮ. ਸਿੰਘ ਨੇ ਦੱਸਿਆ ਕਿ ਕਿਸਾਨ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਕਿਸਾਨ ਨੂੰ 72 ਘੰਟੇ ਦੀ ਐਮਰਜੈਂਸੀ ਵਿੱਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਹੀ ਕਿਸਾਨ ਦੀ ਸਿਹਤ ਬਾਰੇ ਦੱਸਿਆ ਜਾ ਸਕਦਾ ਹੈ। ਇਹ ਕੋਈ ਪਹਿਲਾਂ ਮਾਮਲਾ ਨਹੀਂ। ਇਸ ਤੋਂ ਪਹਿਲਾਂ ਵੀ ਆੜ੍ਹਤੀਆ ਵੱਲੋਂ ਕਿਸਾਨਾਂ ਦੀ ਜ਼ਮੀਨ ਧੋਖੇ ਨਾਲ ਕਬਜ਼ੇ ਕਰਨ ਦੇ ਮਾਮਲੇ ਆਉਂਦੇ ਰਹੇ ਹਨ। ਜਿਸ ਤੋਂ ਤੰਗ ਆ ਕੇ ਕਿਸਾਨ ਖ਼ੁਦਕੁਸ਼ੀ ਕਰਦੇ ਆ ਰਹੇ ਹਨ ਪਰ ਵੱਡੀ ਗੱਲ ਇਹ ਹੈ ਕਿ ਸਰਕਾਰ ਬਦਲਣ ਨਾਲ ਅਜਿਹੇ ਕੇਸਾਂ ਵਿੱਚ ਕੋਈ ਕਮੀ ਨਹੀਂ ਆਈ।
First Published: Thursday, 18 May 2017 12:51 PM

Related Stories

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ

ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ
ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ

ਚੰਡੀਗੜ੍ਹ: – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ