ਕਰਜ਼ਾ ਮੁਕਤੀ ਲਈ ਪੂਰੇ ਦੇਸ਼ ਦੇ ਕਿਸਾਨ ਇੱਕਜੁੱਟ

By: abp sanjha | | Last Updated: Tuesday, 11 July 2017 2:50 PM
ਕਰਜ਼ਾ ਮੁਕਤੀ ਲਈ ਪੂਰੇ ਦੇਸ਼ ਦੇ ਕਿਸਾਨ ਇੱਕਜੁੱਟ

ਚੰਡੀਗੜ੍ਹ: ਕਰਜ਼ਾ ਮੁਕਤੀ ਲਈ ਦੇਸ਼ ਵਿਆਪੀ ਅੰਦੋਲਣ ਤਹਿਤ ਅਣਮਿਥੇ ਧਰਨੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਹਜ਼ਾਰਾਂ ਕਿਸਾਨ 18 ਜੁਲਾਈ ਨੂੰ ਦਿੱਲੀ ਜਾਣਗੇ। ਇਹ ਫੈਸਲਾ ਪੰਜਾਬ ਦੀਆਂ ਚਾਰ ਕਿਸਾਨ ਜਥੇਬੰਦੀਆਂਦੀ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪ੍ਰੈੱਸ ਬਿਆਨ ਰਾਹੀਂ ਇਸ ਦੀ ਜਾਣਕਾਰੀ ਦਿੱਤੀ।
ਕਿਸਾਨ ਆਗੂ ਮੁਤਾਬਕ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਵੱਲੋਂ ਸ਼ੁਰੂ 6 ਜੁਲਾਈ ਮੱਧ ਪ੍ਰਦੇਸ਼ ਤੋਂ ਕਿਸਾਨ ਕਰਜ਼ਾ ਮੁਕਤੀ ਯਾਤਰਾ 18 ਜੁਲਾਈ ਨੂੰ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਪਹੁੰਚ ਰਹੀ ਹੈ। ਇਸ ਦੇ ਸੁਆਗਤ ਤੇ ਦਿੱਲੀ ਵਿੱਚ ਅਣਮਿਥੇ ਧਰਨੇ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨ ਪੰਜਾਬ ਤੋਂ ਦਿੱਲੀ ਪਹੁੰਚਣਗੇ।
ਜਗਮੋਹਨ ਸਿੰਘ ਪਟਿਆਲਾ ਨੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾ ਕੇ ਹਰ ਫਸਲ ਦਾ ਭਾਅ ਲਾਹੇਵੰਦ ਲੈਣ ਲਈ ਤੇ ਹਰ ਪ੍ਰਕਾਰ ਦੇ ਕਰਜ਼ੇ ‘ਤੇ ਲਕੀਰ ਮਾਰਨ ਲਈ, ਕੌਮੀ ਪੱਧਰ ਦੇ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੇ ਹਿੱਸੇ ਵਜੋਂ ਪੰਜਾਬ ਦੇ ਕਿਸਾਨਾਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ 18 ਜੁਲਾਈ ਨੂੰ ਦਿੱਲੀ ਵਿੱਚ ਵੱਡੀ ਪੱਧਰ ‘ਤੇ ਸ਼ਮੂਲੀਅਤ ਕਰਵਾਈ ਜਾਵੇਗੀ।
ਇੱਥੇ ਇਹ ਸੰਘਰਸ਼ ਆਪਣੀ ਸਿਖਰ ‘ਤੇ ਹੋਵੇਗਾ ਤੇ ਕਿਸਾਨ ਅਣਮਿਥੇ ਸਮੇਂ ਦੇ ਧਰਨੇ ਦੇ ਨਾਲ-ਨਾਲ ਪਾਰਲੀਮੈਂਟ ਵੱਲ ਕੂਚ ਵੀ ਕਰਨਗੇ। ਦਿੱਲੀ ਧਰਨੇ ਦੀ ਅਗਵਾਈ ਕਰਨ ਵਾਲੀਆਂ ਚਾਰ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ, ਡਕੌਂਦਾ, ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਹਨ।
First Published: Tuesday, 11 July 2017 2:50 PM

Related Stories

ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..
ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..

ਚੰਡੀਗੜ੍ਹ :ਕਰਜ਼ੇ ਕਾਰਨ ਪਿੰਡ ਕੁਠਾਲਾ ਦੇ ਇਕ ਨੌਜਵਾਨ ਕਿਸਾਨ ਕੁਲਦੀਪ ਸਿੰਘ

ਨਹਿਰ 'ਚ ਪਾੜ ਨੇ ਮਚਾਈ ਤਬਾਹੀ
ਨਹਿਰ 'ਚ ਪਾੜ ਨੇ ਮਚਾਈ ਤਬਾਹੀ

ਬਠਿੰਡਾ: ਜੱਸੀ ਪੋ ਰੋੜ ‘ਤੇ ਨਿਕਲਣ ਵਾਲੇ ਰਾਜਵਾਹੇ ਵਿੱਚ ਰਾਤ ਅਚਾਨਕ ਨੌਂ ਵਜੇ

 ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..
ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..

ਚੰਡੀਗੜ: ਸੂਬੇ ਵਿੱਚ ਮੱਕੀ ਤੇ ਸੂਰਜਮੁੱਖੀ ਦੀ ਖਰੀਦ ਪ੍ਰਤੀ ਪੰਜਾਬ ਸਰਕਾਰ ਨੇ

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ ਮਾਲੋਮਾਲ
ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ...

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਫ਼ਸਲ ਬੀਮਾ ਯੋਜਨਾ ਨੂੰ

ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ

ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ
ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਸੂਬੇ ਦੇ ਸੰਕਟ ‘ਚ ਘਿਰੇ ਆਲੂ ਉਤਪਾਦਕ ਕਿਸਾਨਾਂ ਨੂੰ ਰਾਹਤ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ
ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਭੁੱਲਰ ਦੀ ਢਾਣੀ ਨਿਵਾਸੀ 55 ਸਾਲਾ ਕਿਸਾਨ ਨੇ ਆਰਥਿਕ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ