ਪੱਤਰਕਾਰਾਂ ਨਾਲ ਪੰਗਾ ਲੈਣ ਵਾਲਾ ਕੈਪਟਨ ਦਾ ਡੀਸੀ ਕਸੂਤਾ ਫਸਿਆ

By: ABP SANJHA | | Last Updated: Saturday, 23 December 2017 4:56 PM
ਪੱਤਰਕਾਰਾਂ ਨਾਲ ਪੰਗਾ ਲੈਣ ਵਾਲਾ ਕੈਪਟਨ ਦਾ ਡੀਸੀ ਕਸੂਤਾ ਫਸਿਆ

ਮਾਨਸਾ: ਪਿਛਲੇ ਦਿਨੀਂ ਪੱਤਰਕਾਰਾਂ ਨਾਲ ਡੀਸੀ ਮਾਨਸਾ ਵੱਲੋਂ ਕੀਤੀ ਬਦਸਲੂਕੀ ਦੇ ਵਿਰੋਧ ਵਜੋਂ ਅੱਜ ਮਾਨਸਾ ਬਲਾਕ ਦੇ ਪਿੰਡ ਭੈਣੀਬਾਘਾ ਵਿੱਚ ਵੱਡਾ ਇਕੱਠ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਨੇ ਡੀਸੀ ਦੀ ਅਰਥੀ ਸਾੜ੍ਹੀ।
ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਗੋਰਾ ਸਿੰਘ ਭੈਣੀਬਾਘਾ, ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਬਲਾਕ ਪ੍ਰਧਾਨ ਬਲਵਿੰਦਰ ਖ਼ਿਆਲਾਂ ਨੇ ਕਿਹਾ ਕਿ ਜੋ ਪੱਤਰਕਾਰਾਂ ‘ਤੇ ਹਮਲੇ ਕਰਕੇ ਆਵਾਜ਼ ਬੰਦ ਕੀਤੀ ਜਾ ਰਹੀ ਹੈ, ਇਹ ਲੋਕਤੰਤਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਰਕਾਰਾਂ ਪਕੌਕਾ ਨਾ ਦੇ ਕਾਨੂੰਨ ਵਾਸਤੇ ਬਿੱਲ ਲਿਆ ਕੇ ਸੰਘਰਸ਼ਸੀਲ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੀਡੀਆ ਦੇ ਸਵਾਲ ਪੁੱਛਣ ਤੋਂ ਭੜਕੇ ਡੀਸੀ ਮਾਨਸਾ ਦੀ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਜਨਤਾ ਦੀ ਆਵਾਜ਼ ਨੂੰ ਦੁਨੀਆ ਸਾਹਮਣੇ ਲਿਜਾਣ ਵਾਲੇ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲੇ ਅਫ਼ਸਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਪੱਤਰਕਾਰਾਂ ਦੇ ਹਰ ਸੱਦੇ ‘ਤੇ ਡਟ ਕੇ ਸਾਥ ਦਿੱਤਾ ਜਾਵੇਗਾ। 26 ਦਸੰਬਰ ਵਾਲੇ ਧਰਨੇ ਵਿੱਚ ਡਕੌਦਾਂ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ।
First Published: Saturday, 23 December 2017 4:56 PM

Related Stories

ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ
ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ

ਨਵੀਂ ਦਿੱਲੀ: ਭਾਰਤ ਵਿੱਚ ਸਭ ਤੋਂ ਧਨੀ ਇੱਕ ਫ਼ੀਸਦੀ ਅਮੀਰਾਂ ਨੇ ਪਿਛਲੇ ਸਾਲ 73 ਫ਼ੀਸਦੀ

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ