ਬਜ਼ੁਰਗ ਮਾਂ ਦੇ ਇਕਲੌਤਾ ਸਹਾਰੇ ਨੋਜਵਾਨ ਕਿਸਾਨ ਨੇ ਰੇਲ ਗੱਡੀ ਹੇਠ ਕੀਤੀ ਖੁਦਕੁਸ਼ੀ

By: abp sanjha | | Last Updated: Thursday, 18 May 2017 11:27 AM
ਬਜ਼ੁਰਗ ਮਾਂ ਦੇ ਇਕਲੌਤਾ ਸਹਾਰੇ ਨੋਜਵਾਨ ਕਿਸਾਨ ਨੇ ਰੇਲ ਗੱਡੀ ਹੇਠ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਕਰਜ਼ੇ ਤੋਂ ਤੰਗ ਆਏ ਜ਼ਿਲ੍ਹੇ ਦੇ ਦੋ ਕਿਸਾਨਾਂ ਨੇ ਖ਼ੁਦਕੁਸ਼ੀ ਕਰ ਲਈ। ਇਕ ਕਿਸਾਨ ਨੇ ਰੇਲ ਗੱਡੀ ਹੇਠ ਅੱਗੇ ਤੇ ਦੂਸਰੇ ਨੇ ਐੱਨਐੱਫਐਲ ਦੀ ਝੀਲ ਵਿਚ ਛਾਲ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਲਹਿਰਾ ਖਾਨਾ ਦੇ ਕਿਸਾਨ ਜਗਜੀਤ ਸਿੰਘ ਨੇ ਮੰਗਲਵਾਰ ਰਾਤ ਘਰ ਦੇ ਨੇੜੇ ਦੀ ਲੰਘਦੀ ਰੇਲਵੇ ਲਾਈਨ ‘ਤੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

 

 

ਮ੍ਰਿਤਕ ਕਿਸਾਨ ਜਗਜੀਤ ਸਿੰਘ ਆਪਣੀ 60 ਸਾਲਾ ਬਿਰਧ ਮਾਤਾ ਦਾ ਇਕਲੌਤਾ ਸਹਾਰਾ ਸੀ। ਮ੍ਰਿਤਕ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ। ਘਰ ਵਿਚ ਆਰਥਿਕ ਤੰਗੀ ਕਾਰਨ ਦੋ ਸਾਲ ਪਹਿਲਾਂ ਉਸ ਦਾ ਆਪਣੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਸ ਨੇ ਆਪਣੇ ਸਹੁਰੇ ਪਰਿਵਾਰ ਨੂੰ ਕੁਝ ਪੈਸੇ ਦੇ ਕੇ ਸਮਝੌਤਾ ਕੀਤਾ ਸੀ, ਜਿਸ ਤੋਂ ਬਾਅਦ ਉਸ ‘ਤੇ 4 ਲੱਖ ਰੁਪਏ ਕਰਜ਼ਾ ਚੜ੍ਹ ਗਿਆ।

 

 

ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਆਗੂ ਸੰਤੋਖ ਸਿੰਘ ਲਹਿਰਾ ਖਾਨਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਨੇ ਘਰ ਦੀ ਆਰਥਿਕ ਤੰਗੀ ਦਾ ਜ਼ਿਕਰ ਕਰਦਿਆਂ ਆਪਣੇ ਦੋਸਤਾਂ ਅੱਗੇ ਖੁਦਕੁਸ਼ੀ ਦੀ ਗੱਲ ਕੀਤੀ ਸੀ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਉਹ ਉਸ ਦੇ ਘਰ ਜਾ ਕੇ ਉਸ ਨੂੰ ਸਮਝਾ ਕੇ ਆਇਆ ਸੀ, ਪਰ ਇਸ ਦੇ ਬਾਵਜੂਦ ਜਗਜੀਤ ਸਿੰਘ ਖ਼ੁਦਕੁਸ਼ੀ ਕਰ ਗਿਆ।

 

 

ਇਸੇ ਤਰ੍ਹਾਂ ਹੀ ਪਿੰਡ ਗਿੱਲਪੱਤੀ ਦੇ ਕਿਸਾਨ ਜਸਵੀਰ ਸਿੰਘ ਨੇ ਵੀ ਥਰਮਲ ਪਲਾਂਟ ਦੀ ਝੀਲ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੀਆਂ ਤਿੰਨ ਧੀਆਂ ਦੇ ਵਿਆਹ ਨੂੰ ਲੈ ਚਿੰਤਤ ਰਹਿੰਦਾ ਸੀ। ਦੋਵਾਂ ਕਿਸਾਨਾਂ ਦਾ ਪੋਸਟਮਾਰਟਮ ਕਰਵਾ ਕੇ 174 ਸੀਆਰਪੀਸੀ ਦੀ ਕਾਰਵਾਈ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ।

First Published: Thursday, 18 May 2017 11:27 AM

Related Stories

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ

ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ
ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ

ਚੰਡੀਗੜ੍ਹ: – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ