ਕਰਜ਼ੇ ਕਾਰਨ ਦੋ ਨੋਜਵਾਨ ਕਿਸਾਨਾਂ ਨੇ ਕੀਤੀ ਖੁਦਕੁਸ਼ੀ

By: ਏਬੀਪੀ ਸਾਂਝਾ | | Last Updated: Friday, 19 May 2017 10:42 AM
ਕਰਜ਼ੇ ਕਾਰਨ ਦੋ ਨੋਜਵਾਨ ਕਿਸਾਨਾਂ ਨੇ ਕੀਤੀ ਖੁਦਕੁਸ਼ੀ

 

ਚੰਡੀਗੜ੍ਹ : ਸੰਗਰੂਰ ਦੇ ਦੋ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਲਈ ਹੈ। ਪਹਿਲਾ ਕਿਸਾਨ 32 ਸਾਲਾ ਕਿਸਾਨ ਹਰਜਿੰਦਰ ਸਿੰਘ ਜੋ ਪਿੰਡ ਮੰਗਵਾਲ ਦਾ ਹੈ ਜਿਸਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪਿੰਡ ਮੰਗਵਾਲ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਲੱਖਾ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿਰ ਕਰੀਬ 25 ਲੱਖ ਰੁਪਏ ਤੋਂ ਵੱਧ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਸੀ। ਇੱਕ ਬੈਂਕ ਨੇ ਉਸ ਖ਼ਿਲਾਫ਼ ਕੇਸ ਕੀਤਾ ਹੋਇਆ ਸੀ ਜਿਸ ਦੀ ਪੇਸ਼ੀ 11 ਮਈ ਨੂੰ ਸੀ ਅਤੇ ਉਹ ਪਰੇਸ਼ਾਨ ਰਹਿਣ ਲੱਗ ਪਿਆ ਸੀ। ਉਸ ਨੇ 16 ਮਈ ਨੂੰ ਆਪਣੇ ਖੇਤ ਵਿੱਚ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਅੱਜ ਹਸਪਤਾਲ ’ਚ ਮੌਤ ਹੋ ਗਈ।

 

 

ਦੂਜਾ ਪਿੰਡ ਉਭਾਵਾਲ ਦੇ ਕਿਸਾਨ ਹਰਦੇਵ ਸਿੰਘ (40) ਹੈ ਜਿਹੜਾ ਸਵੇਰੇ ਆਪਣੇ ਖੇਤ ਵਿੱਚ ਫਾਹਾ ਲੈ ਲਿਆ। ਉਸ ਦੇ ਚਾਚੇ ਗੁਰਜੰਟ ਸਿੰਘ ਨੇ ਦੱਸਿਆ ਕਿ ਹਰਦੇਵ ਸਿੰਘ ’ਤੇ ਕਰੀਬ ਸਾਢੇ ਅੱਠ ਲੱਖ ਰੁਪਏ ਦਾ ਕਰਜ਼ਾ ਸੀ। ਹਰਦੇਵ ਸਿੰਘ ਕੋਲ ਸਿਰਫ਼ ਸਾਢੇ ਤਿੰਨ ਏਕੜ ਜ਼ਮੀਨ ਸੀ ਜਿਸ ’ਤੇ ਖੇਤੀ ਕਰ ਕੇ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ।

 

 

ਤਿੰਨ ਭੈਣਾਂ ਦੇ ਇਕਲੌਤੇ ਭਰਾ ਹਰਦੇਵ ਸਿੰਘ ਦੇ ਪਿਤਾ ਦੀ ਵੀ ਕੁੱਝ ਸਾਲ ਪਹਿਲਾਂ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਘਰ ਦੀ ਸਾਰੀ ਜ਼ਿੰਮੇਵਾਰੀ ਹਰਦੇਵ ਸਿੰਘ ਸਿਰ ਆ ਪਈ ਸੀ। ਉਸ ਨੇ ਤਿੰਨਾਂ ਭੈਣਾਂ ਦੇ ਵਿਆਹ ਦੀ ਜ਼ਿੰਮੇਵਾਰੀ ਵੀ ਨਿਭਾਈ ਸੀ।

First Published: Friday, 19 May 2017 10:42 AM

Related Stories

ਪਥਰੀਲੀ ਜ਼ਮੀਨ 'ਚੋਂ ਕਾਜੂ ਉਗਾਉਣਗੇ ਆਦਿਵਾਸੀ!
ਪਥਰੀਲੀ ਜ਼ਮੀਨ 'ਚੋਂ ਕਾਜੂ ਉਗਾਉਣਗੇ ਆਦਿਵਾਸੀ!

ਸਾਹਿਬਗੰਜ: ਹੁਣ ਝਾਰਖੰਡ ਦੇ ਆਦਿਵਾਸੀ ਕਾਜੂ ਦੀ ਖੇਤੀ ਕਰਨਗੇ। ਇਹ ਪਥਰੀਲੀ ਜ਼ਮੀਨ

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ