ਕਰਜ਼ੇ ਤੋਂ ਪਰੇਸ਼ਾਨ ਚਾਰ ਕਿਸਾਨਾਂ ਵੱਲੋਂ ਖੁਦਕੁਸ਼ੀ..

By: abp sanjha | | Last Updated: Friday, 28 July 2017 8:56 AM
ਕਰਜ਼ੇ ਤੋਂ ਪਰੇਸ਼ਾਨ ਚਾਰ ਕਿਸਾਨਾਂ ਵੱਲੋਂ ਖੁਦਕੁਸ਼ੀ..

ਚੰਡੀਗੜ੍ਹ; ਪੰਜਾਬ ਸਰਕਾਰ ਬੇਸ਼ੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਅੰਨਦਾਤੇ ਵੱਲੋਂ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ। ਬੀਤੇ ਦਿਨ ਚਾਰ ਕਿਸਾਨਾਂ ਦੇ ਖੁਦਕੁਸ਼ੀ ਦੀ ਘਟਨਾ ਸਾਹਮਣੇ ਆਈ ਹੈ। ਪਹਿਲੇ ਕਿਸੇ ਵਿੱਚ ਪਿੰਡ ਤਲਵੰਡੀ ਨਾਹਰ ਦੇ ਵਸਨੀਕ ਕਰਜ਼ਾਈ ਕਿਸਾਨ ਰਣਧੀਰ ਸਿੰਘ ਪੁੱਤਰ ਕਿਰਪਾ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕਸ਼ੀ ਕਰ ਲਈ ਹੈ। ਇਸ ਸਬੰਧ ‘ਚ ਰਣਧੀਰ ਸਿੰਘ ਦੇ ਪੁੱਤਰ ਪ੍ਰਗਟ ਸਿੰਘ, ਕਰਮਜੀਤ ਸਿੰਘ ਤੇ ਪਤਨੀ ਦਲਬੀਰ ਕੌਰ ਨੇ ਦੱਸਿਆ ਕਿ ਰਣਧੀਰ ਸਿੰਘ ਦੇ ਦੁਨੀਆਂ ਤੋਂ ਚਲੇ ਜਾਣ ਕਾਰਨ ਸਾਨੂੰ ਆਪਣਾ ਭਵਿੱਖ ਹਨੇਰੇ ਵੱਲ ਜਾਂਦਾ ਦਿਖਾਈ ਦੇ ਰਿਹਾ ਹੈ | ਰਣਧੀਰ ਸਿੰਘ ਦੇ ਬੇਟੇ ਕਰਮਜੀਤ ਸਿੰਘ ਨੇ ਦੱਸਿਆ ਕਿ ਸਾਡੇ ਸਿਰ ‘ਤੇ ਲੱਖਾਂ ਦਾ ਕਰਜ਼ਾ ਸੀ, ਜ਼ਮੀਨ ਘੱਟ ਹੋਣ ਕਰਕੇ ਕਰਜ਼ਾ ਮੋੜਨ ਤੋਂ ਅਸਮਰਥ ਸਨ ਅਤੇ ਸਾਡੇ ਕੋਲ ਜ਼ਮੀਨ ਤੋਂ ਇਲਾਵਾ ਆਮਦਨ ਦਾ ਹੋਰ ਕੋਈ ਸਾਧਨ ਨਹੀਂ ਹੈ।

 

ਕਰਮਜੀਤ ਸਿੰਘ ਨੇ ਦੱਸਿਆ ਕਿ ਪਿਤਾ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦੇ ਸੀ ਜਿਸ ਨੇ ਜ਼ਹਿਰੀਲੀ ਚੀਜ਼ ਖਾ ਕੇ ਮੌਤ ਨੂੰ ਗਲ ਲਗਾ ਲਿਆ।
ਇਸ ਮੌਕੇ ਸੂਬਾ ਕਮੇਟੀ ਮੈਂਬਰ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਰਣਧੀਰ ਸਿੰਘ ਕਿਸਾਨ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਇਕ ਬੱਚੇ ਨੂੰ ਨੌਕਰੀ, ਪੰਜ ਲੱਖ ਰੁਪਏ ਸਹਾਇਤਾ ਦਿੱਤੀ ਜਾਵੇ।

 

 

ਦੂਜੀ ਘਟਨਾ ਵਿੱਚ ਥਾਣਾ ਨੇਹੀਂਆਂ ਵਾਲਾ ਦੇ ਅਧੀਨ ਆਉਂਦੇ ਪਿੰਡ ਕੋਠੇ ਚੇਤ ਸਿੰਘ ਵਾਲਾ ਦੇ ਇਕ ਕਿਸਾਨ ਨੇ ਕੀੜੇਮਾਰ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਸਵੰਤ ਸਿੰਘ (40) ਪੁੱਤਰ ਪ੍ਰੀਤਮ ਸਿੰਘ ਵਾਸੀ ਕੋਠੇ ਚੇਤ ਸਿੰਘ ਵਾਲੇ ਪਿਛਲੇ ਕਈ ਦਿਨਾਂ ਤੋਂ ਦਿਮਾਗ਼ੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਸ ਨੇ ਆਪਣੇ ਘਰ ‘ਚ ਕੀੜੇਮਾਰ ਦਵਾਈ ਪੀ ਲਈ, ਜਿਸ ਨੂੰ ਸਿਵਲ ਹਸਪਤਾਲ ਗੋਨਿਆਣਾ ਦਾਖ਼ਲ ਕਰਵਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਉਕਤ ਕਿਸਾਨ ਦੀ ਲੜਕੀ ਦਾ ਚਾਰ ਕੁ ਦਿਨ ਪਹਿਲਾਂ ਰਿਸ਼ਤਾ ਤੈਅ ਹੋਇਆ ਸੀ। ਮਿ੍ਤਕ ਕੋਲ ਆਪਣੇ ਗੁਜ਼ਾਰੇ ਲਈ ਪੌਣੇ ਦੋ ਕਿੱਲੇ ਜ਼ਮੀਨ ਸੀ।

 

 

ਤੀਜੀ ਘਟਨਾ ਵਿੱਚ ਬਰਨਾਲਾ ਦੇ ਪਿੰਡ ਧੌਲਾ ਦੇ ਕਿਸਾਨ ਅਜੈਬ ਸਿੰਘ ਨੇ ਕਰਜ਼ੇ ਕਾਰਨ ਘਰ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇੱਕ ਏਕੜ ਜ਼ਮੀਨ ਦੇ ਮਾਲਕ ਮ੍ਰਿਤਕ ਕਿਸਾਨ ਸਿਰ 6 ਲੱਖ ਦਾ ਕਰਜ਼ਾ ਸੀ। ਹੁਣ ਕਿਸਾਨ ਦੇ ਘਰ ਕਮਾਉਣ ਵਾਲਾ ਕੋਈ ਨਹੀਂ ਰਿਹਾ।
ਮ੍ਰਿਤਕ ਕਿਸਾਨ ਦੇ ਬੇਟੇ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਖੇਤ ਤੋਂ ਆਉਣ ਸਾਰ ਘਰ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਕਿਹਾ ਕਿ ਉਨ੍ਹਾਂ ਸਿਰ 6-7 ਲੱਖ ਰੁਪਏ ਦਾ ਕਰਜ਼ਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ ਅਜੈਬ ਸਿੰਘ ਆੜ੍ਹਤੀ ਤੇ ਬੈਂਕਾਂ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਘਰ ਦੀ ਮਾੜੀ ਹਾਲਤ ਕਾਰਨ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।

 

ਚੌਥੀ ਘਟਨਾ ਵਿੱਚ ਮਹਿਲ ਕਲਾਂ : ਪਿੰਡ ਕਲਾਲਾ ਦੇ ਕਿਸਾਨ ਸੁਖਦੇਵ ਸਿੰਘ (24) ਪੁੱਤਰ ਗੁਰਜੰਟ ਸਿੰਘ ਨੇ ਕਰਜ਼ੇ ਕਾਰਨ ਮਾਨਸਿਕ ਪ੍ਰੇਸ਼ਾਨੀ ’ਚ ਘਰ ਦੀ ਛੱਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਨੇ ਦੱਸਿਆ ਕਿ ਦੋ ਭਰਾਵਾਂ ਕੋਲ ਪੰਜ ਏਕੜ ਜ਼ਮੀਨ ਸੀ ਤੇ ਕਰਜ਼ਾ ਕਰੀਬ 30 ਲੱਖ ਰੁਪਏ ਸੀ। ਥਾਣਾ ਮਹਿਲ ਕਲਾਂ ਦੀ ਪੁਲੀਸ ਨੇ ਕਾਰਵਾਈ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

 

First Published: Friday, 28 July 2017 8:52 AM

Related Stories

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ