ਕਿਸਾਨ ਦੀ ਜੇਬ੍ਹ ਚੋਂ ਮਿਲਿਆ ਖੁਦਕੁਸ਼ੀ ਨੋਟ, ਆੜਤੀ ਨੂੰ ਦੱਸਿਆ ਜਿੰਮੇਵਾਰ

By: ਏਬੀਪੀ ਸਾਂਝਾ | | Last Updated: Thursday, 10 August 2017 11:14 AM
ਕਿਸਾਨ ਦੀ ਜੇਬ੍ਹ ਚੋਂ ਮਿਲਿਆ ਖੁਦਕੁਸ਼ੀ ਨੋਟ, ਆੜਤੀ ਨੂੰ ਦੱਸਿਆ ਜਿੰਮੇਵਾਰ

ਬਠਿੰਡਾ: ਪਿੰਡ ਜਿਉਂਦ ‘ਚ ਇਕ ਕਿਸਾਨ ਵੱਲੋਂ ਆਰਥਿਕ ਤੰਗੀ ਤੇ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਜਿਉਂਦ ਦੇ ਕਿਸਾਨ ਟੇਕ ਸਿੰਘ ਪੁੱਤਰ ਪ੍ਰਤਾਪ ਸਿੰਘ ਰਾਜਾ ਸਿੱਖ ਵਾਸੀ ਪਿੰਡ ਜਿਉਂਦ ਠੇਕੇ ‘ਤੇ ਜ਼ਮੀਨ ਲੈ ਕੇ ਵਾਹੀ ਕਰਦਾ ਸੀ।
ਉਕਤ ਕਿਸਾਨ ਸਿਰ ਸਰਕਾਰੀ ਤੇ ਗੈਰ-ਸਰਕਾਰੀ ਕਈ ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਨੇ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ।

ਸੂਤਰਾਂ ਅਨੁਸਾਰ ਕਿਸਾਨ ਦੀ ਜੇਬ ‘ਚੋਂ ਇਕ ਖੁਦਕੁਸ਼ੀ ਨੋਟ ਵੀ ਮਿਲਿਆ, ਜਿਸ ਵਿਚ ਉਸ ਨੇ ਰਾਮਪੁਰਾ ਮੰਡੀ ਦੇ ਇਕ ਆੜ੍ਹਤੀ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਹੈ ਤੇ ਮੁੱਖ ਮੰਤਰੀ ਤੋਂ ਉਕਤ ਆੜ੍ਹਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਆਪਣੇ ਪਰਿਵਾਰ ਨੂੰ ਸਹਾਇਤਾ ਅਤੇ ਆਪਣੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਹੈ।

 

ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੇ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਨੇ ਮੰਗ ਕੀਤੀ ਕਿ ਉਕਤ ਰਾਮਪੁਰਾ ਮੰਡੀ ਦੇ ਆੜ੍ਹਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨ ਦੇ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਪੀੜਤ ਕਿਸਾਨ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਥਾਣਾ ਸਦਰ ਰਾਮਪੁਰਾ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਮੰਡੀ ਦੇ ਇਕ ਆੜ੍ਹਤੀ ਖਿਲਾਫ਼ ਪਰਚਾ ਦਰਜ ਕਰ ਦਿੱਤਾ ਗਿਆ ਹੈ।

 

ਦੂਜੀ ਘਟਨਾ ਵਿੱਚ ਪਿੰਡ ਗੁਰੂਸਰ ਦੇ ਕਰਜ਼ਾਈ ਕਿਸਾਨ ਹਰਦੀਪ ਸਿੰਘ ਪੁੱਤਰ ਉਜਾਗਰ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਹਰਦੀਪ ਸਿੰਘ (47) ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਗੁਰੂਸਰ ਜੋ ਕਰੀਬ ਢਾਈ ਏਕੜ ਜੱਦੀ ਜ਼ਮੀਨ ਦਾ ਮਾਲਕ ਸੀ ਤੇ ਪਿਛਲੇ ਲੰਬੇ ਸਮੇਂ ਤੋਂ ਪਿੰਡ ਰਣ ਸਿੰਘ ਵਾਲਾ ਵਿਖੇ ਬੂਟਾ ਸਿੰਘ ਪੁੱਤਰ ਭਗਵਾਨ ਸਿੰਘ ਦੀ ਲਗਪਗ 14 ਏਕੜ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰਦਾ ਸੀ।

 

ਹਰਦੀਪ ਸਿੰਘ ਲਗਭਗ 4 ਲੱਖ ਤੋਂ ਉੱਪਰ ਬੈਂਕ ਅਤੇ ਆੜ੍ਹਤੀ ਦਾ ਕਰਜ਼ਾਈ ਸੀ, ਜਿਸ ਨੂੰ ਲੈ ਕੇ ਉਹ ਪਿਛਲੇ ਸਮੇਂ ਤੋਂ ਪ੍ਰੇਸ਼ਾਨ ਚੱਲਿਆ ਆ ਰਿਹਾ ਸੀ, ਜਿਸ ਕਾਰਨ ਅੱਜ ਉਸ ਨੇ ਰਣ ਸਿੰਘ ਵਾਲਾ ਵਿਖੇ ਆਪਣੇ ਠੇਕੇ ‘ਤੇ ਲਈ ਜ਼ਮੀਨ ਦੇ ਮੋਟਰ ਵਾਲੇ ਕਮਰੇ ‘ਚ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੇ ਜੀਵਨ ਲੀਲ੍ਹਾ ਸਮਾਪਤ ਕਰ ਲਈ।

First Published: Thursday, 10 August 2017 11:13 AM

Related Stories

ਕਿਸਾਨਾਂ 'ਤੇ ਹੁਣ ਆਲੂ ਦੀ ਮਾਰ, ਅੱਕ ਕੇ ਸੜਕਾਂ 'ਤੇ ਲਾਏ ਢੇਰ
ਕਿਸਾਨਾਂ 'ਤੇ ਹੁਣ ਆਲੂ ਦੀ ਮਾਰ, ਅੱਕ ਕੇ ਸੜਕਾਂ 'ਤੇ ਲਾਏ ਢੇਰ

ਚੰਡੀਗੜ੍ਹ: ਇਸ ਵਾਰ ਆਲੂ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਜਿੱਥੇ ਕਿਸਾਨਾਂ ਨੂੰ

ਪੁਲਿਸ ਦਾ ਛਾਪਾ: ਮਿਆਦ ਪੁਗੀਆਂ ਕੀੜੇਮਾਰ ਦਵਾਈਆਂ ਫੜੀਆਂ
ਪੁਲਿਸ ਦਾ ਛਾਪਾ: ਮਿਆਦ ਪੁਗੀਆਂ ਕੀੜੇਮਾਰ ਦਵਾਈਆਂ ਫੜੀਆਂ

ਚੰਡੀਗੜ੍ਹ : ਖੇਤੀਬਾੜੀ ਵਿਭਾਗ ਵੱਲੋਂ ਕੱਲ੍ਹ ਦੇਰ ਸ਼ਾਮ ਗਿੱਦੜਬਾਹਾ ਦੀ ਬੀਜਾਂ ਤੇ

ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ : ਪ੍ਰਾਪਰਟੀ ਡੀਲਰ ਵੱਲੋਂ ਠੱਗੀ ਮਾਰਨ ‘ਤੇ ਪਿੰਡ ਅਲੀਪੁਰ ਦੇ ਕਿਸਾਨ

ਖਬਰਦਾਰ ਕੈਪਟਨ ਸਰਕਾਰ! ਭਲਕੇ 7 ਕਿਸਾਨ ਜਥੇਬੰਦੀਆਂ ਕਰਨਗੀਆਂ ਵੱਡਾ ਐਲਾਨ
ਖਬਰਦਾਰ ਕੈਪਟਨ ਸਰਕਾਰ! ਭਲਕੇ 7 ਕਿਸਾਨ ਜਥੇਬੰਦੀਆਂ ਕਰਨਗੀਆਂ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸੱਤ

ਪੰਜਾਬ 'ਚ ਤਿੰਨ ਬੁਰੀਆਂ ਖਬਰਾਂ, ਕਰਜ਼ੇ ਨੇ ਨਿਗਲੇ ਤਿੰਨ ਅੰਨਦਾਤੇ
ਪੰਜਾਬ 'ਚ ਤਿੰਨ ਬੁਰੀਆਂ ਖਬਰਾਂ, ਕਰਜ਼ੇ ਨੇ ਨਿਗਲੇ ਤਿੰਨ ਅੰਨਦਾਤੇ

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਕਰਜ਼ ਮਾਫੀ ਲਈ ਅਜੇ ਪੈਸੇ ਦਾ ਜੁਗਾੜ ਕਰ ਰਹੀ

ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ
ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ

ਚੰਡੀਗੜ੍ਹ: ਦੁਨੀਆ ਭਰ ਵਿੱਚ ਸਿਤਾਰਿਆਂ ਦੇ ਜਲਵੇ ਤੇ ਨਖ਼ਰੇ ਤਾਂ ਤੁਸੀਂ ਦੇਖੇ ਹੀ

ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ
ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ...

ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ

ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ: ਪੰਜਾਬ ਦਾ ਕਰਜ਼ਈ ਕਿਸਾਨ ਹਰ ਦਿਨ ਆਪਣੀ ਦੀ ਲੜਾਈ ਹਾਰਦਾ ਜਾ ਰਿਹਾ ਹੈ।

ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ
ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ

ਚੰਡੀਗੜ੍ਹ: ਹਰਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਸਰੋਂ ਦੀ ਅਜਿਹੀ ਕਿਮਸ

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ