ਕਰਜ਼ੇ ਤੋਂ ਪਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ....

By: abp sanjha | | Last Updated: Wednesday, 1 November 2017 3:31 PM
ਕਰਜ਼ੇ ਤੋਂ ਪਰੇਸ਼ਾਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ....

ਚੰਡੀਗੜ੍ਹ: ਸੰਗਰੂਰ ਦੇ ਧੂਰੀ ਦੇ ਨੇੜਲੇ ਪਿੰਡ ਰਾਜੋਮਾਜਰਾ ਦੇ ਕਿਸਾਨ ਵਲੋਂ ਕਰਜ਼ੇ ਕਰਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋਣ ਕਾਰਨ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਰੇਲਵੇ ਪੁਲਿਸ ਅਧਿਕਾਰੀ ਧੂਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਰਾਜੋਮਾਜਰੇ ਤੋਂ ਕਿਸਾਨ ਜਸਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਕਰਜ਼ੇ ਦੇ ਬੋਝ ਕਾਰਨ ਦਿਮਾਗ਼ੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।

 

 

ਕਿਸਾਨ ਨੇ ਕੱਲ੍ਹ ਸ਼ਾਮ ਬਰਨਾਲੇ ਤੋਂ ਧੂਰੀ ਵੱਲ ਆ ਰਹੀ ਪੈਸੇਜਰ ਰੇਲ ਗੱਡੀ ਅੱਗੇ ਪਿੰਡ ਰਾਜੋਮਾਜਰੇ ਨੇੜੇ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ‘ਤੇ ਰੇਲਵੇ ਪੁਲਿਸ ਵਲੋਂ ਬਣਦੀ ਕਾਰਵਾਈ ਦਰਜ ਕੀਤੀ ਗਈ ਹੈ।ਚਚੇਰੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਕਰਜ਼ੇ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਪਿੱਛੇ ਦੋ ਪੁੱਤਰ ਅਤੇ ਪਤਨੀ ਛੱਡ ਗਿਆ। ਦੋ ਪੁੱਤਰ ਸਿਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਜੋ ਕਿ ਸ਼ਾਦੀ ਸ਼ੁਦਾ ਹਨ। ਮਿ੍ਤਕ ਨੇ ਕੁੱਲ 11 ਲੱਖ ਰੁਪਏ ਬੈਂਕ ਅਤੇ ਸੁਸਾਇਟੀ ਦਾ ਦੇਣਾ ਸੀ।

 

 

ਦੂਜੀ ਘਟਨ ਬਰਨਾਲ ਜਿਲ੍ਹੇ ਦੇ ਪਿੰਡ ਬਖ਼ਤਗੜ੍ਹ ਦੇ ਇੱਕ ਨੋਜਵਾਨ ਕਿਸਾਨ ਗੁਰਪ੍ਰੀਤ ਸਿੰਘ ਨੇ ਕਰਜ਼ੇ ਕਾਰਨ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਉਹ ਢਾਈ ਏਕੜ ਖੇਤੀ ਦੇ ਨਾਲ ਕੁੱਝ ਜ਼ਮੀਨ ਠੇਕੇ ਉੱਤੇ ਲੈਕੇ ਵੀ ਖੇਤੀ ਕਰਦਾ ਸੀ। ਗੁਰਪ੍ਰੀਤ ਉੱਤੇ ਸਰਕਾਰੀ ਤੇ ਗੈਰ ਸਰਕਾਰੀ 10-12 ਲੱਖ ਦਾ ਕਰਜ਼ਾ ਸੀ। ਥਾਣਾ ਟੱਲੇਵਾਲ ਅਧੀਨ ਪੈਂਦੀ ਪੁਲਿਸ ਚੌਂਕੀ ਪੱਖੋਂ ਕੈਂਚੀਆ ਦੇ ਏ.ਐੱਸ.ਆਈ ਪਰਮੋਲ ਸਿੰਘ ਨੇ ਦੱਸਿਆ ਕਿ ਪਤਨੀ ਦੇ ਬਿਆਨ ਦੇ ਆਧਾਰ ਉੱਤੇ ਧਾਰਾ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

First Published: Wednesday, 1 November 2017 3:31 PM

Related Stories

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..
ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ

ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...
ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...

ਚੰਡੀਗੜ੍ਹ: ਨਿੱਜੀ ਖੰਡ ਮਿੱਲਾਂ ਵਾਲਿਆਂ ਨੂੰ ਘਾਟੇ ਦੇ ਡਰੋਂ ਪੰਜਾਬ ਸਰਕਾਰ ਨੇ

ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..
ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..

ਨਵੀਂ ਦਿੱਲੀ: ਭਾਰਤੀ ਧਾਤ ਤੇ ਖਣਿਜ ਵਪਾਰ ਨਿਗਮ (ਐਮਐਮਟੀਸੀ) ਵੱਲੋਂ ਦੋ ਹਜ਼ਾਰ ਟਨ

ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..
ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..

ਚੰਡੀਗੜ੍ਹ : ਨਰਮੇ ਦੀ ਚੁਗਾਈ ਮਸ਼ੀਨ ਨਾਲ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਘੱਟਣਗੇ

ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..
ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦੇਸ਼ ਦੇ ਪੰਜ ਉੱਤਰੀ ਰਾਜਾਂ

ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ
ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ

ਚੰਡੀਗੜ੍ਹ : ਮਾਮਲਾ ਧਰਮਕੋਟ ਨਿਵਾਸੀ ਅਪਾਹਜ ਕਿਸਾਨ ਰਣਵੀਰ ਸਿੰਘ ਪੁੱਤਰ ਗੁਰਨੇਕ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ
ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦੇ ਪਹਿਲੇ

ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ
ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਭਾਰਤ