ਕਰਜ਼ਾ ਮਾਫੀ ਦੀ ਸੂਚੀ ਵੇਖਦਿਆਂ ਹੀ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By: Sukhwinder Singh | | Last Updated: Friday, 5 January 2018 2:16 PM
ਕਰਜ਼ਾ ਮਾਫੀ ਦੀ ਸੂਚੀ ਵੇਖਦਿਆਂ ਹੀ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ: ਕੈਪਟਨ ਸਰਕਾਰ ਨੇ ਚੋਣਾਂ ਵੇਲੇ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਮੁੱਦਾ ਖੂਬ ਵਰਤਿਆ ਸੀ ਤੇ ਸਰਕਾਰ ਬਣਾਉਣ ‘ਚ ਕਾਮਯਾਬ ਵੀ ਹੋਈ। 10 ਮਹੀਨਿਆਂ ਬਾਅਦ ਜਦੋਂ ਵਾਅਦਾ ਵਫਾ ਕਰਨ ਦਾ ਵਕਤ ਆਇਆ ਤਾਂ ਯੋਗ ਕਿਸਾਨਾਂ ਨੂੰ ਸਕੀਮ ਦਾ ਫਾਇਦਾ ਨਾ ਦੇ ਕੇ ਸੂਚੀ ਵਿੱਚ ਧਾਂਦਲੀ ਕੀਤੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਸੰਗਰੂਰ ਵਿੱਚ ਵਾਪਰਿਆ ਹੈ ਜਿੱਥੇ ਕਿਸਾਨ ਦਾ ਕਰਜੇ ਮੁਆਫ ਦੀ ਸੂਚੀ ਵਿੱਚ ਨਾਮ ਹੋਣ ਕਾਰਨ ਖੁਦਕੁਸ਼ੀ ਕਰ ਲਈ।
ਸੰਗਰੂਰ ਦੇ ਪਿੰਡ ਰੋਡੇਵਾਲ ਦੀ ਸਹਕਾਰੀ ਸਭਾ ਨੇ 166 ਕਿਸਾਨਾਂ ਦੀ ਕਰਜਾ ਮਾਫੀ ਸੂਚੀ ਪੰਜਾਬ ਸਰਕਾਰ ਨੂੰ ਭੇਜੀ ਸੀ, ਲਿਸਟ ਦੇ 21ਵੇਂ ਨੰਬਰ ਤੇ ਸਿਕੰਦਰ ਸਿੰਘ ਦਾ ਨਾਂ ਸ਼ਾਮਲ ਹੈ, ਜਿਸ ਨੇ ਬੀਤੇ ਦਿਨ ਜ਼ਹਿਰੀਲੀ ਦਵਾਈ ਖਾ ਕੇ ਜਾਨ ਦੇ ਦਿੱਤੀ। ਸਿੰਕਦਰ ਦੀ ਖੁਦਕੁਸ਼ੀ ਦਾ ਕਾਰਨ ਬਣੀ ਪੰਜਾਬ ਸਰਕਾਰ ਵੱਲੋਂ ਪਾਸ ਕੀਤੀ ਕਰਜ਼ਾ ਮਾਫੀ ਦੀ ਲਿਸਟ। ਇਸ ‘ਚ 2 ਏਕੜ ਜ਼ਮੀਨ ਦੇ ਮਾਲਕ ਸਿਕੰਦਰ ਸਿੰਘ ਨਾ ਨਾਂ ਸ਼ਾਮਲ ਹੀ ਨਹੀਂ ਕੀਤਾ ਗਿਆ। ਲਿਸਟ ‘ਚ ਪੰਜਾਬ ਸਰਕਰ ਨੇ 166 ਕਿਸਾਨਾਂ ‘ਚੋਂ ਸਿਰਫ਼ 50 ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਸੀ।
ਸਿਕੰਦਰ ਸਿੰਘ ਦੋ ਏਕੜ ਜ਼ਮੀਨ ‘ਚ ਖੇਤੀ ਕਰਕੇ ਗੁਜ਼ਾਰਾ ਕਰਦਾ ਸੀ। ਘੱਟ ਜ਼ਮੀਨ ਤੇ ਵੱਧ ਰਹੇ ਕਰਜ਼ੇ ਦਾ ਫਿਕਰ ਉਸ ਨੂੰ ਅੰਦਰੋਂ ਅੰਦਰੀ ਖਾ ਕਰ ਰਿਹਾ ਸੀ। ਪਰਿਵਾਰ ਮੁਤਾਬਕ ਕਰਜ਼ਾ ਮਾਫੀ ਦੀ ਲਿਸਟ ‘ਚ ਨਾਂ ਨਾ ਆਉਣ ਕਾਰਨ ਉਹ ਪਿਛਲੇ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨ ਵਿਰੋਧੀਆਂ ਨੀਤੀਆਂ ਨੂੰ ਦੇਖਦੇ 22 ਤੋਂ 26 ਜਨਵਰੀ ਤੱਕ ਪੰਜਾਬ ਸਰਕਾਰ ਖਿਲਾਫ਼ ਪੱਕਾ ਮੋਰਚਾ ਵਿੱਢਣ ਦਾ ਐਲਾਨ ਕੀਤਾ ਗਿਆ।
First Published: Friday, 5 January 2018 8:07 AM

Related Stories

ਹੁਣ ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਹੁਣ ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ

ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..
ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..

ਨਵੀਂ ਦਿੱਲੀ-ਸੀ. ਬੀ. ਆਈ. ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਇਕ ਅਧਿਕਾਰੀ ਆਰ. ਕੇ.