ਬੈਂਕ ਨੇ ਗਰੀਬ ਕਿਸਾਨਾਂ ਨੂੰ ਭੇਜਿਆ ਜੇਲ੍ਹ, ਰੋਸ ਵੱਜੋਂ ਕਿਸਾਨਾਂ ਨੇ ਬੈਂਕ ਨੂੰ ਲਾਇਆ ਜ਼ਿੰਦਰਾ

By: ਏਬੀਪੀ ਸਾਂਝਾ | | Last Updated: Thursday, 28 December 2017 9:57 AM
ਬੈਂਕ ਨੇ ਗਰੀਬ ਕਿਸਾਨਾਂ ਨੂੰ ਭੇਜਿਆ ਜੇਲ੍ਹ, ਰੋਸ ਵੱਜੋਂ ਕਿਸਾਨਾਂ ਨੇ ਬੈਂਕ ਨੂੰ ਲਾਇਆ ਜ਼ਿੰਦਰਾ

ਗੁਰੂ ਹਰਸਹਾਏ: ਦੋ ਕਿਸਾਨਾਂ ਨੂੰ ਕਰਜ਼ਾ ਨਾ ਮੁੜਣ ਕਾਰਨ ਖੇਤੀਬਾੜੀ ਵਿਕਾਸ ਬੈਂਕ ਨੇ ਦੋ ਕਿਸਾਨਾਂ ਨੂੰ ਜੇਲ੍ਹੀ ਭੇਜ ਦਿੱਤਾ ਹੈ। ਇਸ ਕਾਰਵਾਈ ਦੋ ਵਿਰੋਧ ਵਿੱਚ ਬੁੱਧਵਾਰ ਨੂੰ ਕਿਸਾਨਾਂ ਨੇ ਬੈਂਕ ਨੂੰ ਜਿੰਦਰੇ ਮਾਰ ਕੇ ਬੈਂਕ ਦੇ ਬਾਹਰ ਪੱਕਾ ਧਰਨਾ ਲਗਾ ਦਿੱਤਾ। ਇਹ ਧਰਨਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਸਭਾ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਵੱਲੋਂ ਸਾਂਝੇ ਤੌਰ ‘ਤੇ ਲਾਇਆ ਗਿਆ।

 

 

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਕਿਸਾਨਾਂ ਨਾਲ ਲਾਰੇ ਲਾ ਕੇ ਸੱਤਾ ਵਿਚ ਆਈ ਹੈ , ਹੁਣ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਸਰਕਾਰ ਨੇ ਲੋਕਾਂ ਦੇ ਕਰਜ਼ੇ ਤਾਂ ਕੀ ਮਾਫ਼ ਕਰਨੇ ਸਨ, ਸਗੋਂ ਕਿਸਾਨਾਂ ਨੂੰ ਹੀ ਜੇਲ੍ਹ ਭੇਜ ਰਹੀ ਹੈ। ਉਨ੍ਹਾਂ ਆਖਿਆ ਕਿ ਜਦੋਂ ਤਕ ਦੋਵੇਂ ਕਿਸਾਨ ਰਿਹਾਅ ਨਹੀ ਹੁੰਦੇ, ਉਦੋਂ ਤਕ ਇਹ ਧਰਨਾ ਇੰਜ ਹੀ ਰਹੇਗਾ ਅਤੇ ਬੈਂਕ ਨੂੰ ਜਿੰਦਰੇ ਲੱਗੇ ਹੀ ਰਹਿਣਗੇ।

 

 

 

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਗੁਰੂਹਰਸਹਾਏ ਲੈਂਡ ਮਾਰਗੇਜ ਬੈਂਕ ਵਲੋ ਗਿਰਫਦਾਰ ਕਿਸਾਨ ਵਜੀਰ ਸਿੰਘ ਪਿੰਡ ਚਕ ਸ਼ਿਕਾਰਗਾਹ ( ਮਾੜੇ ਕਲਾ )ਦੀ ਮਾਤਾ ਬਲਵਿੰਦਰ ਕੋਰ ਕੋਲ 1ਕਿਲਾ ਜਮੀਨ ਸੀ ਜਿਸ ‘ਤੇ 1996 ‘ਚ 80 ਹਜਾਰ ਕਰਜਾ ਲਿਆ ਸੀ ਜਮੀਨ ਨੌ ਥਾ ‘ਤੇ ਤਕਸੀਮ ਹੋਗੀ ਹੈ ਪਰ ਵਜੀਰ ਕੋਲ ਇਕ ਕਨਾਲ ਜਮੀਨ ਹੈ। ਜੰਗੀਰ ਸਿੰਘ ਪਿੰਡ ਮੇਘਾ ਰਾਏ ਦੇ ਕਿਸਾਨ ਨੇ ਅਪਣੀ ਦੋ ਕਿਲੇ ਸੀ ਜੋ ਵੇਚ ਕੇ ਪੇਸੈ ਬੈਂਕ ਨੂੰ ਦੇ ਦਿਤੀ ਤਾਰੇ ਹਨ ਫਿਰ ਵੀ ਬਲਜੀਤ ਤੇ ਭੂਪਾ ਬੈਂਕ ਆਧਿਕਾਰੀ ਸਿਆਸ ਸ਼ਹਿ ਉੱਤੇ ਧੱਕੇਸ਼ਾਹੀ ਕਰ ਰਹੇ ਹਨ।

 

 

ਉਧਰ ਇਸ ਸਬੰਧੀ ਪੁੱਛੇ ਜਾਣ ‘ਤੇ ਬੈਂਕ ਮੈਨੇਜਰ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਕਰਜ਼ਾ ਕਿਸਾਨੀ ਕਰਜ਼ਾ ਨਹੀਂ ਹੈ। ਇਨ੍ਹਾਂ ਦੋਵਾਂ ਨੇ ਸਾਲ 1996 ਵਿਚ ਆਪਣੇ ਕੰਮ ਲਈ ਬੋਰਿੰਗ ਮਸ਼ੀਨ ਲੈਣ ਲਈ 1-1 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਇਨ੍ਹਾਂ ਵਿਚੋਂ ਇਕ ਕਿਸਾਨ ਨੇ ਤਾਂ ਕੁਝ ਰਕਮ ਬੈਂਕ ਨੂੰ ਵਾਪਸ ਵੀ ਕੀਤੀ ਹੈ ਪਰ ਦੂਜੇ ਨੇ ਤਾਂ ਬਿਲਕੱਲ ਹੀ ਕੁਝ ਵੀ ਨਹੀਂ ਮੋੜਿਆ। ਜਿਹੜਾ ਕਿਸਾਨ ਬੈਂਕ ਨੂੰ ਪੈਸੇ ਵਾਪਸ ਮੋੜਦਾ ਰਿਹਾ ਹੈ, ਉਸ ਦੇ ਸਿਰ ਹਾਲੇ ਵੀ ਮੂਲ ਦੇ ਕਰੀਬ 35 ਹਜ਼ਾਰ ਰੁਪਏ ਬਚਦੇ ਹਨ ਜੋ ਕਿ ਵਿਆਜ ਪਾ ਕੇ ਲੱਖ ਰੁਪਏ ਤੋਂ ਉੱਤੇ ਬਣਦੇ ਹਨ। ਇਸੇ ਤਹਿਤ ਏਆਰਓ ਦੇ ਹੁਕਮਾਂ ਤਹਿਤ ਇਨ੍ਹਾਂ ਨੂੰ 22 ਦਸੰਬਰ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ।

 

 

ਕਿਸਾਨ ਆਗੂਆਂ ਦੀ ਮੰਗ ਸੀ ਕਿ ਦੋਵਾਂ ਕਿਸਾਨਾਂ ਨੂੰ ਫੌਰੀ ਤੌਰ ‘ਤੇ ਰਿਹਾਅ ਕੀਤਾ ਜਾਵੇ, ਜਦਕਿ ਬੈਂਕ ਮੈਨੇਜਰ ਬਲਜੀਤ ਸਿੰਘ ਬਰਾੜ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਕਿਸਾਨਾਂ ਦਾ ਕਰਜ਼ਾ ਕਿਸਾਨੀ ਕਰਜ਼ਾ ਵਰਗ ‘ਚ ਆਉਂਦਾ ਹੀ ਨਹੀਂ ਹੈ। ਦੇਰ ਸ਼ਾਮ ਤਕ ਡੀਐੱਸਪੀ ਗੁਰੂ ਹਰਸਹਾਏ ਤੇ ਤਸੀਲਦਾਰ ਵੱਲੋਂ ਕਿਸਾਨਾਂ ਨੂੰ ਰਿਹਾਅ ਕਰਨ ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।

 

 

ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨ ਸਭਾ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਡਕੌਂਧਾ ਨੇ ਕੀਤੀ ¢ ਇਸ ਮੌਕੇ ਕਿਸਾਨ ਯੂਨੀਅਨਾਂ ਦੇ ਆਗੂ ਹਰੀ ਚੰਦ, ਭਾਗਵਾਨ ਦਾਸ, ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ, ਸੁਖਦੇਵ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਹਰਨੇਕ ਸਿੰਘ ਮਹਿਮਾ, ਦਰਸ਼ਨ ਸਿੰਘ ਕੜਮਾ ਅਤੇ ਗੁਲਜ਼ਾਰ ਸਿੰਘ ਆਦਿ ਨੇ ਸੰਬੋਧਨ ਕੀਤਾ।

First Published: Thursday, 28 December 2017 9:57 AM

Related Stories

ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ
ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ

ਨਵੀਂ ਦਿੱਲੀ: ਭਾਰਤ ਵਿੱਚ ਸਭ ਤੋਂ ਧਨੀ ਇੱਕ ਫ਼ੀਸਦੀ ਅਮੀਰਾਂ ਨੇ ਪਿਛਲੇ ਸਾਲ 73 ਫ਼ੀਸਦੀ

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ