ਕਿਸਾਨਾਂ ਨੇ ਖੇਤੀ ਕਰਨ ਤੋਂ ਕੀਤਾ ਇਨਕਾਰ

By: ਏਬੀਪੀ ਸਾਂਝਾ | | Last Updated: Friday, 19 May 2017 8:56 AM
ਕਿਸਾਨਾਂ ਨੇ ਖੇਤੀ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਪੰਜਾਬ ਬਾਰਡਰ ਏਰੀਆ ਕਿਸਾਨ ਸੰਘਰਸ਼ ਵੈਲਫੇਅਰ ਸੁਸਾਇਟੀ ਦੀ ਇਕ ਹੰਗਾਮੀ ਮੀਟਿਗ ਪੰਜਾਬ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਕਸਬਾ ਖੇਮਕਰਨ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪ੍ਰਧਾਨ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ-ਪਕਿਸਤਾਨ ਨਾਲ ਸਰਹੱਦ ਤੇ ਤਾਰੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹਲਾਤ ਇਹ ਬਣ ਚੁੱਕੇ ਹਨ ਕਿ ਹੁਣ ਤਾਰੋਂ ਪਾਰ ਖੇਤੀ ਕਰਨੀ ਕਿਸਾਨਾਂ ਵਾਸਤੇ ਘਾਟੇ ਦਾ ਸੌਦਾ ਸਾਬਿਤ ਹੋ ਰਿਹਾ ਹੈ।

 

 

ਸਰਹੱਦੀ ਕਿਸਾਨ ਕਰਜਾਈ ਹੋ ਚੁੱਕੇ ਹਨ। ਸੈਕਟਰ ਖੇਮਕਰਨ ‘ਚ ਤਾਇਨਾਤ ਬੀਐੱਸਐੱਫ ਦੀ 191 ਬਟਾਲੀਅਨ ਦੇ ਕਮਾਂਡੈਂਟ ਨਾਲ ਤਾਰੋਂ ਪਾਰ ਖੇਤੀ ਕਰਨ ਲਈ ਸਾਰੇ ਗੇਟ ਖੋਲ੍ਹਣ ਦੀ ਬੇਨਤੀ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਬੀਐੱਸਐੱਫ ਕੋਲ ਨਫਰੀ ਘੱਟ ਹੋਣ ਦਾ ਬਹਾਨਾ ਲੱਗਾ ਕੇ ਨਕਾਰ ਦਿੱਤਾ ਹੈ। ਜਿਸ ਦੇ ਰੋਸ ਵਜੋਂ 10 ਪਿੰਡਾਂ ਦੇ ਕਿਸਾਨਾਂ ਨੇ ਇਹ ਫ਼ੈਸਲਾ ਕੀਤਾ ਹੈ ਕਿ ਜਦੋਂ ਤਕ ਬੀਐੱਸਐੱਫ ਤਾਰ ਤੋਂ ਪਾਰ ਜਾਣ ਵਾਲੇ ਸਾਰੇ ਗੇਟ ਨਹੀਂ ਖੋਲੇਗੀ ਉਦੋਂ ਤਕ ਉਹ ਕਿਸੇ ਵੀ ਗੇਟ ਰਾਹੀਂ ਖੇਤੀ ਕਰਨ ਨਹੀਂ ਜਾਣਗੇ ਤੇ ਵਾਹੀ ਖੇਤੀ ਦਾ ਸਾਰਾ ਕੰਮ ਬੰਦ ਰੱਖਣਗੇ।

 

 

ਪ੍ਰਧਾਨ ਰਘਬੀਰ ਸਿੰਘ ਨੇ ਕਿਹਾ ਕਿ ਬੀਐੱਸਐੱਫ ਨੇ ਪੰਜਾਬ ਹਾਈ ਕੋਰਟ ‘ਚ ਚੱਲ ਰਹੇ ਕੇਸ ਐਲਪੀਏ ਨੰਬਰ 35/2012 ਦੌਰਾਨ ਇਹ ਹਲਫੀਆਂ ਬਿਆਨ ਦਿੱਤਾ ਸੀ ਕਿ ਉਹ ਤਾਰੋਂ ਪਾਰ ਕਿਸਾਨਾਂ ਨੂੰ ਖੇਤਾਂ ‘ਚ ਕੰਮ ਕਰਨ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦੇਣਗੇ ਪਰ ਬੀਐੱਸਐੱਫ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।

 

ਇਸ ਮੀਟਿੰਗ ਤੋਂ ਉਪਰੰਤ ਕਿਸਾਨ ਅਤੇ ਕਿਸਾਨ ਆਗੂ ਬੀਐੱਸਐੱਫ 191 ਬਟਾਲਿਅਨ ਦੇ ਹੈੱਡ ਕੁਆਰਟਰ ਪਹੁੰਚੇ ਤੇ ਉੱਥੇ ਜਾ ਕੇ ਬੀਐੱਸਐੱਫ ਦੇ ਅਧਿਕਾਰੀ ਏਅੇਨ ਤਿਵਾੜੀ ਨੂੰ ਆਈ ਜੀ ਬੀਐੱਸਐੱਫ ਦੇ ਨਾਂ ਮੰਗ ਪੱਤਰ ਦਿੱਤਾ।¢ਜਿਸ ‘ਚ ਕਿਸਾਨਾਂ ਵੱਲੋਂ ਅਲਟੀਮੇਟਮ ਦਿੱਤਾ ਗਿਆ ਕਿ ਜੇਕਰ ਬੀਐੱਸਐੱਫ ਵੱਲੋਂ 21 ਮਈ ਇਨ੍ਹਾਂ ਮੰਗਾਂ ‘ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਤੇ ਸਾਰੇ ਪੰਜਾਬ ਦੇ ਕਿਸਾਨਾਂ ਨੂੰ ਨਾਲ ਲੈ ਕੇ ਇਹ ਸੰਘਰਸ਼ ਕੀਤਾ ਜਾਵੇਗਾ।

First Published: Friday, 19 May 2017 8:56 AM

Related Stories

ਪਥਰੀਲੀ ਜ਼ਮੀਨ 'ਚੋਂ ਕਾਜੂ ਉਗਾਉਣਗੇ ਆਦਿਵਾਸੀ!
ਪਥਰੀਲੀ ਜ਼ਮੀਨ 'ਚੋਂ ਕਾਜੂ ਉਗਾਉਣਗੇ ਆਦਿਵਾਸੀ!

ਸਾਹਿਬਗੰਜ: ਹੁਣ ਝਾਰਖੰਡ ਦੇ ਆਦਿਵਾਸੀ ਕਾਜੂ ਦੀ ਖੇਤੀ ਕਰਨਗੇ। ਇਹ ਪਥਰੀਲੀ ਜ਼ਮੀਨ

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ