ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦਾ ਅਹਿਮ ਫੈਸਲਾ

By: abp sanjha | | Last Updated: Wednesday, 14 June 2017 4:54 PM
ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦਾ ਅਹਿਮ ਫੈਸਲਾ

ਨਵੀਂ ਸਰਕਾਰ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ਵੱਡਾ ਫ਼ੈਸਲਾ ਕੀਤਾ ਹੈ। ਕੈਬਨਿਟ ਨੇ ਫ਼ੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਕਰਜ਼ ਚਾਰ ਫ਼ੀਸਦੀ ਵਿਆਜ ਦਰ ‘ਤੇ ਮਿਲੇਗਾ ਜਦਕਿ ਪਹਿਲਾਂ ਇਹ ਨੌਂ ਫ਼ੀਸਦੀ ਵਿਆਜ ਦਰ ਨਾਲ ਮਿਲਦਾ ਹੈ। ਰਹਿੰਦਾ ਪੰਜ ਫ਼ੀਸਦੀ ਵਿਆਜ ਸਰਕਾਰ ਖ਼ੁਦ ਅਦਾ ਕਰੇਗੀ। ਇਹ ਸੁਵਿਧਾ ਇੱਕ ਸਾਲ ਲਈ ਫ਼ਸਲ ਲਈ ਲਏ ਜਾਂਦੇ ਲੋਨ ਉੱਤੇ ਹੋਵੇਗੀ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਜ਼ਿਆਦਾਤਰ ਤਿੰਨ ਲੱਖ ਦੇ ਕਰਜ਼ ‘ਤੇ ਵਿਆਜ ਦਰ ਵਿੱਚ ਪੰਜ ਫ਼ੀਸਦੀ ਦੀ ਛੋਟ ਦੇਵੇਗੀ। ਇਸ ਸਕੀਮ ਵਿੱਚ ਸਰਕਾਰ ਕਰੀਬ 19,000 ਕਰੋੜ ਰੁਪਏ ਖ਼ਰਚ ਕਰੇਗੀ।
ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਦੇ ਕਿਸਾਨ ਅੰਦੋਲਨ ਕਰਕੇ ਦੇਸ਼ ਵਿੱਚ ਇੱਕ ਵਾਰੀ ਫਿਰ ਕਰਜ਼ ਮੁਆਫ਼ੀ ਦੀ ਮੰਗ ਤੇਜ਼ ਹੋ ਗਈ ਹੈ। ਕਰਜ਼ ਮੁਆਫ਼ੀ ਨਾਲ ਜੁੜੇ ਅੰਕੜਿਆਂ ਉੱਤੇ ਨਜ਼ਰ ਮਾਰੀਏ ਤਾਂ ਪਿਛਲੇ ਸਾਲਾਂ ਵਿੱਚ ਬੈਂਕਾਂ ਦਾ ਖੇਤੀ ਖੇਤਰ ਵਿੱਚ ਬਕਾਇਆ ਕਰਜ਼ ਵਧਦਾ ਜਾ ਰਿਹਾ ਹੈ। 2014-15 ਵਿੱਚ ਬੈਂਕਾਂ ਦਾ ਖੇਤੀ ਕਰਜ਼ 8.4 ਲੱਖ ਕਰੋੜ ਰੁਪਏ ਸੀ ਜਿਹੜਾ 2015-16 ਵਿੱਚ 9.1 ਲੱਖ ਕਰੋੜ ਹੋ ਗਿਆ। ਹੁਣ 2016-17 ਵਿੱਚ 9.6 ਲੱਖ ਕਰੋੜ ਰੁਪਏ ਹੋ ਚੁੱਕਾ ਹੈ।
ਕਿਸਾਨਾਂ ਸਿਰ ਪੰਜਾਬ ਵਿੱਚ 1.25 ਲੱਖ ਕਰੋੜ ਦਾ ਕਰਜ਼ ਹੈ। ਮੱਧ ਪ੍ਰਦੇਸ਼ ਵਿੱਚ 1.11 ਲੱਖ ਕਰੋੜ ਦਾ ਕਰਜ਼ ਹੈ। ਮਹਾਰਾਸ਼ਟਰ ਵਿੱਚ 3.5 ਲੱਖ ਕਰੋੜ ਦਾ ਕਰਜ਼ ਹੈ ਤੇ ਉੱਤਰ ਪ੍ਰਦੇਸ਼ ਵਿੱਚ ਵੀ ਕਰੀਬ 3.75 ਲੱਖ ਕਰੋੜ ਦਾ ਕਰਜ਼ ਹੈ। ਰਾਜਾਂ ਵਿੱਚ ਕਰਜ਼ ਮੁਆਫ਼ੀ ਦਾ ਮਤਲਬ ਹੋਵੇਗਾ ਕਿ ਸਰਕਾਰ ਉੱਤੇ ਜ਼ਿਆਦਾ ਆਰਥਿਕ ਬੋਝ ਪੈਣਾ।
ਨਬਾਰਡ ਦੀ ਰਿਪੋਰਟ ਮੁਤਾਬਕ 2015-16 ਵਿੱਚ ਦੇਸ਼ ਭਰ ਦੇ ਕਿਸਾਨਾਂ ਉੱਤੇ ਕੁੱਲ ਅੱਠ ਲੱਖ 77 ਹਜ਼ਾਰ ਕਰੋੜ ਦਾ ਕਰਜ਼ ਬਕਾਇਆ ਹੈ। ਹਾਲੇ ਦੋ ਰਾਜਾਂ ਵਿੱਚ ਕਰਜ਼ ਮੁਆਫ਼ੀ ਦੇ ਐਲਾਨ ਬਾਅਦ ਜੇਕਰ ਦੇਸ਼ ਦੇ ਸਾਰੇ ਕਿਸਾਨ ਕਰਜ਼ ਮੁਆਫ਼ੀ ਦੀ ਮੰਗ ਕਰਦੇ ਹਨ ਤਾਂ ਇਸ ਦਾ ਮਤਲਬ ਹੈ ਦੇਸ਼ ਦੀ ਅਰਥ ਵਿਵਸਥਾ ਉੱਤੇ ਲਗਭਗ 9 ਲੱਖ ਕਰੋੜ ਦਾ ਵਾਧੂ ਬੋਝ। ਜ਼ਾਹਿਰ ਹੈ ਕਿ ਅਜਿਹਾ ਹੋਣ ਉੱਤੇ ਸਰਕਾਰ ਦਾ ਮਾਲੀ ਘਾਟਾ ਵਧੇਗਾ ਤੇ ਦੂਜੀਆਂ ਵਿਕਾਸ ਯੋਜਨਾਵਾਂ ਪ੍ਰਭਾਵਿਤ ਹੋਣਗੀਆਂ।

First Published: Wednesday, 14 June 2017 3:34 PM

Related Stories

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ

ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ
ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ

ਚੰਡੀਗੜ੍ਹ: – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ