ਖੇਤੀਬਾੜੀ ਲਈ ਕੈਪਟਨ ਨੇ ਮਿਲਾਇਆ ਇਜ਼ਰਾਈਲ ਨਾਲ ਹੱਥ

By: abp sanjha | | Last Updated: Tuesday, 13 June 2017 7:22 PM
ਖੇਤੀਬਾੜੀ ਲਈ ਕੈਪਟਨ ਨੇ ਮਿਲਾਇਆ ਇਜ਼ਰਾਈਲ ਨਾਲ ਹੱਥ

ਚੰਡੀਗੜ੍ਹ: ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ ਡੈਨੀਅਲ ਕੈਰਮਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਤੰਬਰ ਮਹੀਨੇ ਆਪਣੇ ਦੇਸ਼ ਆਉਣ ਦਾ ਸੱਦਾ ਦਿੱਤਾ ਹੈ। ਇਜ਼ਰਾਈਲ ਦੇ ਵਫਦ ਨੇ ਮੁੱਖ ਮੰਤਰੀ ਨੂੰ ਇਜ਼ਰਾਈਲ ਵਿੱਚ ਹੋਣ ਵਾਲੇ ਜਲ ਤਕਨਾਲੋਜੀ ਤੇ ਵਾਤਾਵਰਣ ਨਿਯੰਤਰਣ ਸਮਾਗਮ ਮੌਕੇ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ 12 ਤੋਂ 14 ਸਤੰਬਰ ਤੱਕ ਤਲ ਅਵੀਵ ਵਿੱਚ ਅੰਤਰਰਾਸ਼ਟਰੀ ਪ੍ਰੋਫੈਸ਼ਨਲ ਪ੍ਰਦਰਸ਼ਨੀ ਲਾਈ ਜਾਵੇਗੀ। ਇਸ ਦੌਰਾਨ ਜਲ ਤੇ ਵਾਤਾਵਰਣ ਬਾਰੇ ਅਤਿ ਆਧੁਨਿਕ ਤਕਨਾਲੋਜੀ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।
ਇਜ਼ਰਾਈਲ ਦੇ ਭਾਰਤ ਵਿੱਚ ਰਾਜਦੂਤ ਡੈਨੀਅਲ ਕੈਰਮਨ ਦੇ ਮੰਗਲਵਾਰ ਸਵੇਰੇ ਮੁੱਖ ਮੰਤਰੀ ਨਾਲ ਮਿਲਣ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਬਾਗਬਾਨੀ, ਡੇਅਰੀ ਫਾਰਮਿੰਗ, ਸ਼ਹਿਦ ਦੀਆਂ ਮੱਖਿਆਂ ਪਾਲਣ, ਸੰਚਾਈ ਤੇ ਜਲ ਸੰਭਾਲ ਨੂੰ ਬੜ੍ਹਾਵਾ ਦੇਣ ਲਈ ਇਜ਼ਰਾਈਲ ਦੀ ਮੁਹਾਰਤ ਦੀ ਵਰਤੋਂ ਲਈ ਵੀ ਦਿਲਚਸਪੀ ਵਿਖਾਈ। ਇਸ ਤੋਂ ਇਲਾਵਾ ਜਲ ਸੰਭਾਲ, ਬਾਗਬਾਨੀ, ਡੇਅਰੀ ਫਾਰਮਿੰਗ ਤੇ ਖੇਤੀਬਾੜੀ ਵਿੱਚ ਰਣਨੀਤਿਕ ਭਾਈਵਾਲੀ ਲਈ ਵੀ ਦੋਵਾਂ ਧਿਰਾਂ ਨੇ ਸਮੂਹਿਕ ਕਾਰਜ ਗਰੁੱਪ ਸਥਾਪਤ ਕਰਨ ਦਾ ਫੈਸਲਾ ਕੀਤਾ।
ਇਜ਼ਰਾਈਲ ਦੇ ਰਾਜਦੂਤ ਨੇ ਕਰਤਾਰਪੁਰ ਤੇ ਹੁਸ਼ਿਆਰਪੁਰ ਵਿੱਚ ਦੋ ਮੌਜੂਦਾ ਸੈਂਟਰ ਆਫ ਐਕਸੀਲੈਂਸ ਦੀ ਵੱਡੀ ਸਫਲਤਾ ਤੋਂ ਬਾਅਦ ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਬੜ੍ਹਾਵਾ ਦੇਣ ਲਈ ਇੱਕ ਹੋਰ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਦਿਲਚਸਪੀ ਵਿਖਾਈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਫਲਾਂ ਤੇ ਸਬਜ਼ੀਆਂ ਦਾ ਵੱਧ ਝਾੜ ਵਾਲੀਆਂ ਕਿਸਮਾਂ ਤਿਆਰ ਕਰਨ, ਨਿਯੰਤਰਿਤ ਹਾਲਤਾਂ ਵਿੱਚ ਨਵੇਂ ਖੇਤੀ ਅਮਲਾ, ਨੈਟ ਫਾਰਮਿੰਗ, ਤੁਪਕਾ ਅਤੇ ਫੁਆਰਾ ਸੰਚਾਈ ਲਾਗੂ ਕਰਨ ਲਈ ਸਾਧਨ ਬਣੇ ਹਨ।
ਕੈਪਟਨ ਨੇ ਕਿਹਾ ਕਿ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮਾਡਲ ਫਾਰਮ ਬਣਾਏ ਜਾਣ। ਸਬਜ਼ੀ ਤੇ ਫੂਲਾਂ ਦੇ ਮੰਡੀਕਰਨ ਨੂੰ ਬੜ੍ਹਾਵਾ ਦੇਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀਬਾੜੀ ਆਮਦਨ ‘ਚ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਮੰਡੀ ਬੋਰਡ ਦੀ ਇਮਾਰਤ ਨੂੰ ਮਾਰਕਿਟ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਕਿਸਾਨੀ ਉਤਪਾਦਨ ਲਈ ਬਿਨ੍ਹਾਂ ਕਿਸੇ ਦਿੱਕਤ ਤੋਂ ਮੰਡੀਕਰਨ ਮੁਹੱਈਆ ਕਰਾਇਆ ਜਾ ਸਕੇ। ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਾਣੀ ਦੀ ਸਮੱਸਿਆ ਨਾਲ ਨਿਪਟਣ ਲਈ ਤੁਪਕਾ ਸੰਚਾਈ ਤੇ ਹਾਇਡਰੋਫੋਨਿਕਸ ਨਵੀਨਤਮ ਤਕਨੀਕਾਂ ਕਿਸਾਨਾਂ ਵੱਲੋਂ ਅਪਣਾਏ ਜਾਣ ਦੇ ਸਬੰਧ ਵਿੱਚ ਇਜ਼ਰਾਈਲ ਦੇ ਸਹਿਯੋਗ ਦੀ ਮੰਗ ਕੀਤੀ।
ਕੈਰਮਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਫੂਲਾਂ ਤੇ ਸ਼ਹਿਦ ਦੀਆਂ ਮੱਖਿਆਂ ਨੂੰ ਪਾਲਣ ਨੂੰ ਬੜ੍ਹਾਵਾ ਦੇਣ ਲਈ ਦੋ ਹੋਰ ਅਜਿਹੇ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਮੁੱਦਾ ਉਠਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਦਖਲ ਦੀ ਮੰਗ ਕੀਤੀ। ਉਨ੍ਹਾਂ ਨੇ ਮਹਿੰਦਰਾ, ਅੰਬਾਨੀਜ਼ ਤੇ ਆਈ.ਟੀ.ਸੀ. ਵਰਗੀਆਂ ਪ੍ਰਮੁੱਖ ਐਗਰੀਟੈਕ ਕੰਪਨੀਆਂ ਨੂੰ ਇਸ ਵਿੱਚ ਸ਼ਾਮਲ ਕਰਨ ਲਈ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਕਿਹਾ ਤਾਂ ਜੋ ਖੇਤੀ ਉਤਪਾਦਾਂ ਤੋਂ ਹੋਰ ਵਸਤਾਂ ਬਣਾ ਕੇ ਕਿਸਾਨਾਂ ਦੀ ਆਮਦਨ ਵਧਾਈ ਜਾ ਸਕੇ ਕਿਉਂਕਿ ਸੂਬੇ ਦੇ ਕਿਸਾਨ ਖੇਤੀ ‘ਚੋਂ ਮੁਨਾਫਾ ਘੱਟਣ ਕਾਰਨ ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਜ਼ਰਾਈਲ ਦੇ ਰਾਜਦੂਤ ਨਾਲ ਇਹ ਦੂਜੀ ਮੀਟਿੰਗ ਸੀ। ਅਪ੍ਰੈਲ ਵਿੱਚ ਹੋਈ ਪਿਛਲੀ ਮੀਟਿੰਗ ਦੌਰਾਨ ਦੋਵੇਂ ਧਿਰਾਂ ਭਾਰਤ ਸਰਕਾਰ ਦੀ  ਸਹਿਮਤੀ ਨਾਲ ਦੁਵੱਲੇ ਹਿੱਤਾਂ ਦੇ ਮੁੱਦਿਆਂ ‘ਤੇ ਲਗਾਤਾਰ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ/ਇਜ਼ਰਾਈਲ ਕਾਰਜ ਗਰੁੱਪ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਸਹਿਮਤ ਹੋਈਆਂ ਸਨ।

 

First Published: Tuesday, 13 June 2017 7:22 PM

Related Stories

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ

ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ
ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ

ਚੰਡੀਗੜ੍ਹ: – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ