ਕਿਸਾਨ -ਮਜ਼ਦੂਰ ਦੀ ਕਰਜ਼ੇ ਕਾਰਨ ਕੁਰਕੀ ਨਹੀਂ ਹੋਣ ਦਿਤੀ ਜਾਵੇਗੀ...

By: abp sanjha | | Last Updated: Thursday, 14 September 2017 8:36 AM
ਕਿਸਾਨ -ਮਜ਼ਦੂਰ ਦੀ ਕਰਜ਼ੇ ਕਾਰਨ ਕੁਰਕੀ ਨਹੀਂ ਹੋਣ ਦਿਤੀ ਜਾਵੇਗੀ...

ਅੰਮ੍ਰਿਤਸਰ : ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦਾਣਾ ਮੰਡੀ ਵਿਖੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਨੌਜਵਾਨਾਂ ਤੇ ਬੀਬੀਆਂ ਵਲੋਂ ਕਿਸਾਨ ਲਹਿਰ ਦੇ ਪੰਜ ਸ਼ਹੀਦਾਂ ਨੂੰ ਸਮਰਪਤ ਸੂਬਾ ਪਧਰੀ ਕਰਜ਼ਾ ਮੁਕਤੀ ਰੈਲੀ ਵਿਚ ਪੰਜਾਬ ਤੇ ਕੇਂਦਰ ਸਰਕਾਰ ਵਿਰੁਧ ਪੂਰੇ ਗੁੱਸੇ ਤੇ ਰੋਹ ਨਾਲ ਸ਼ਮੂਲੀਅਤ ਕੀਤੀ। ਰੈਲੀ ਵਿਚ ਹਜ਼ਾਰਾਂ ਕਿਸਾਨ ਮਜ਼ਦੂਰ ਬੀਬੀਆਂ ਵਲੋਂ ਅਪਣੇ ਛੋਟੇ-ਛੋਟੇ ਬੱਚੇ ਲੈ ਕੇ ਪੂਰੀ ਤਤਪਰਤਾ ਨਾਲ ਸ਼ਾਮਲ ਹੋਣਾ ਵਿਲੱਖਣ ਦ੍ਰਿਸ਼ ਪੇਸ਼ ਕਰ ਰਿਹਾ ਸੀ।

 

ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਰਨਲ ਸਕੱਤਰ ਸਵਿੰਦਰ ਸਿੰਘ ਚੁਤਾਲਾ, ਸੀ.ਮੀਤ ਪ੍ਰਧਾਨ ਸਵਰਣ ਸਿੰਘ ਪੰਧੇਰ ਨੇ ਕਿਸਾਨਾਂ ਦੀ ਸਮੱਚੀ ਕਰਜ਼ ਮੁਆਫ਼ੀ ‘ਤੇ ਕੀਤੇ ਤੇ ਹੋਰ ਚੋਣ ਵਾਅਦਿਆਂ ਤੋਂ ਭੱਜਣ ਵਾਲੀ ਕੈਪਟਨ ਸਰਕਾਰ ਵਿਰੁਧ 28, 29 ਸਤੰਬਰ ਨੂੰ ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ਦੇ ਡੀ.ਸੀ. ਦਫ਼ਤਰਾਂ ਅੱਗੇ ਦੋ ਰੋਜ਼ਾ ਵਿਸ਼ਾਲ ਧਰਨੇ ਦਿਤੇ ਜਾਣਗੇ।

 

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਰ ਰੋਜ਼ ਪੰਜਾਬ ਤੇ ਦੇਸ਼ ਭਰ ਵਿਚ ਦਰਜਨਾਂ ਕਿਸਾਨਾਂ ਮਜ਼ਦੂਰਾਂ ਦੀਆ ਕਰਜ਼ੇ ਕਾਰਨ ਹੋ ਰਹੀਆਂ ਖ਼ੁਦਕੁਸ਼ੀਆਂ ਝੂਠੇ ਵਾਅਦੇ ਕਰ ਕੇ ਮੁਕਰਨ ਵਾਲੇ ਵੋਟ ਬਟੋਰੂ ਲੁਟੇਰੇ ਹਾਕਮਾਂ ਦੇ ਮੱਥੇ ‘ਤੇ ਨਾ ਮਿਟ ਸਕਣ ਵਾਲਾ ਕਲੰਕ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਕਿਸਾਨੀ ਮੰਗਾਂ ਵਲ ਧਿਆਨ ਨਾ ਦਿਤਾ ਤਾਂ ਇਹ ਦੋ ਰੋਜ਼ਾ ਧਰਨਾ ਹੋਰ ਵਧਾ ਦਿੱਤਾ ਜਾਵੇਗਾ।

 

ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾਂ, ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਨੇ ਕੈਪਟਨ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਜਾ ਤਾਂ ਕੀਤੇ ਲਿਖਤੀ ਚੋਣ ਵਾਅਦੇ ਇੰਨ ਬਿੰਨ ਪੂਰੇ ਕੀਤੇ ਜਾਣ ਜਾਂ ਨੈਤਿਕ ਆਧਾਰ ਉਤੇ ਪੰਜਾਬ ਦੀ ਰਾਜ ਗੱਦੀ ਤੋਂ ਅਸਤੀਫ਼ਾ ਦੇ ਕੇ ਪਾਸੇ ਹੋਇਆ ਜਾਵੇ।

 

ਕਿਸਾਨ ਆਗੂਆਂ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਭਰ ਵਿਚ ਕਿਸੇ ਵੀ ਕਿਸਾਨ ਮਜ਼ਦੂਰ ਦੀ ਕਰਜ਼ੇ ਕਾਰਨ ਕੁਰਕੀ ਨਹੀਂ ਹੋਣ ਦਿਤੀ ਜਾਵੇਗੀ ਤੇ ਨਾ ਹੀ ਪਿੰਡਾਂ ਵਿਚ ਜਬਰੀ ਕਰਜ਼ਾ ਕਿਸੇ ਨੂੰ ਉਗਰਾਹੁਣ ਦਿਤਾ ਜਾਵੇਗਾ।

First Published: Thursday, 14 September 2017 8:36 AM

Related Stories

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ  ਰਿਹਾਅ...
ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ ਰਿਹਾਅ...

ਚੰਡੀਗੜ੍ਹ : ਪਟਿਆਲ ਵਿਖੇ ਕਰਜ਼ਾ ਮੁਆਫੀ ਦੇ ਮੋਰਚੇ ਤੇ ਬਾਅਦ ਢਾਈ ਸੋ ਦੇ ਕਰੀਬ

ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ-ਡਵੀਜ਼ਨ ਦੇ ਪਿੰਡ ਝੰਬਾਲਾ ਵਿਚ

ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ
ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ

ਚੰਡੀਗੜ੍ਹ: ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਮੋਤੀ ਮਹਿਲ ਦੀ

ਕਰਜ਼ਈ ਕਿਸਾਨਾਂ ਨੇ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ
ਕਰਜ਼ਈ ਕਿਸਾਨਾਂ ਨੇ ਜ਼ਹਿਰੀਲੀ ਚੀਜ ਖਾ ਕੇ ਕੀਤੀ ਖੁਦਕੁਸ਼ੀ

ਮਾਨਸਾ: ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਦੇ ਇਕ ਕਿਸਾਨ ਮਿਸ਼ਰਾ ਸਿੰਘ ਨੇ

ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ ਲਟਕਿਆ
ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ ਲਟਕਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ‘ਤੇ ਲੀਕ ਮਾਰਨ ਲਈ

ਕਰਜ਼ਾ ਮੁਆਫ਼ੀ ਕੈਪਟਨ ਸਰਕਾਰ ਲਈ ਬਣੀ ਗਲੇ ਦੀ ਹੱਡੀ
ਕਰਜ਼ਾ ਮੁਆਫ਼ੀ ਕੈਪਟਨ ਸਰਕਾਰ ਲਈ ਬਣੀ ਗਲੇ ਦੀ ਹੱਡੀ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ