ਕਿਸਾਨਾਂ ਦਾ ਧਰਨਾ ਗ਼ੈਰਕਾਨੂੰਨੀ-ਹਾਈ ਕੋਰਟ

By: ਏਬੀਪੀ ਸਾਂਝਾ | | Last Updated: Wednesday, 15 November 2017 9:36 AM
ਕਿਸਾਨਾਂ ਦਾ ਧਰਨਾ ਗ਼ੈਰਕਾਨੂੰਨੀ-ਹਾਈ ਕੋਰਟ

ਚੰਡੀਗੜ੍ਹ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੈਸ਼ਨਲ ਹਾਈਵੇ ਨੰਬਰ ਵਨ ‘ਤੇ ਜਲੰਧਰ ਦੇ ਨਜ਼ਦੀਕ ਚਹੇੜੂ ਪੁਲ਼ ‘ਤੇ ਕਿਸਾਨਾਂ ਦੇ ਬੁੱਧਵਾਰ ਦੇ ਤਜਵੀਜ਼ਸ਼ੁਦਾ ਧਰਨੇ ਨੂੰ ਗ਼ੈਰਕਾਨੂੰਨੀ ਦੱਸਿਆ ਹੈ।

 

 

ਹਾਈ ਕੋਰਟ ਦੇ ਦੋ ਜੱਜਾਂ ਅਜੇ ਕੁਮਾਰ ਮਿੱਤਲ ਅਤੇ ਅਮਿਤ ਰਾਵਲ ਦੇ ਬੈਂਚ ਨੇ ਦੋਆਬਾ ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਕਾਦੀਆਨ ਗਰੁੱਪ), ਮਾਝਾ ਕਿਸਾਨ ਸੰਘਰਸ਼ ਕਮੇਟੀ, ਜਮਹੂਰੀ ਕਿਸਾਨ ਸਭਾ ਆਰਐੱਮਪੀਆਈ ਅਤੇ ਕਿਸਾਨ ਸੰਘਰਸ਼ ਕਮੇਟੀ (ਪਿੱਦੀ ਗਰੁੱਪ) ਦੇ ਇਸ ਤਜਵੀਜ਼ਸ਼ੁਦਾ ਧਰਨੇ ਨੂੰ ਚੰਡੀਗੜ੍ਹ ਦੀ ਅਰਾਈਵ ਸੇਫ ਸੁਸਾਇਟੀ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਦੇ ਇਸ ਦੇ ਲਈ ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਪਹਿਲਾਂ ਮਨਜ਼ੂਰੀ ਨਾ ਲੈਣ ਦੇ ਕਥਨ ਦੇ ਆਧਾਰ ‘ਤੇ ਇਸ ਨੂੰ ਗ਼ੈਰਕਾਨੂੰਨੀ ਠਹਿਰਾਇਆ ਹੈ। ਨਾਲ ਹੀ ਹਾਈ ਕੋਰਟ ਦੇ ਬੈਂਚ ਨੇ ਇਹ ਵੀ ਜ਼ਿਕਰ ਕੀਤਾ ਕਿ ਜੇਕਰ ਉੱਥੇ ਧਰਨੇ ਜਾਂ ਪ੍ਰਦਰਸ਼ਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਪਹਿਲਾਂ ਲੱਗੀ ਕ੍ਰਿਮੀਨਲ ਪ੍ਰੋਸੀਜਰ ਕੋਡ ਸੀਆਰਪੀਸੀ ਦੀ ਧਾਰਾ 144 ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਵੇਗੀ।

 

 

ਅਰਾਈਵ ਸੇਫ ਸੁਸਾਇਟੀ ਦੇ ਪ੍ਰਧਾਨ ਹਰਮਨ ਸਿੰਘ ਸਿੱਧੂ ਦੇ ਵਕੀਲ ਰਵੀ ਕੁਮਾਰ ਗੁਪਤਾ ਨੇ ਹਾਈ ਕੋਰਟ ਨੂੰ ਪੰਜਾਬ ਸਰਕਾਰ ਨੂੰ ਅਜਿਹੇ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਜਿਸ ਨਾਲ ਕਿਸਾਨਾਂ ਦੇ 15 ਨਵੰਬਰ ਦੇ ਚਹੇੜੂ ਪੁਲ਼ ‘ਤੇ ਤਜਵੀਜ਼ਸ਼ੁਦਾ ਧਰਨੇ ਦੇ ਕਾਰਨ ਨੈਸ਼ਨਲ ਹਾਈਵੇ ਬਲਾਕ ਨਾ ਹੋਵੇ ਅਤੇ ਕਪੂਰਥਲਾ ਅਤੇ ਜਲੰਧਰ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣੇ।

 

ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਇੰਟਰਨੈੱਟ ਸੇਵਾ ਮੁਲਤਵੀ ਕਰਨ ਲਈ ਛੇਤੀ ਹੀ ਠੋਸ ਫ਼ੈਸਲਾ ਕਰੇਗੀ। ਇਸ ਮਾਮਲੇ ਦੀ ਬੁੱਧਵਾਰ ਨੂੰ ਸਵੇਰੇ ਦਸ ਵਜੇ ਹਾਈ ਕੋਰਟ ‘ਚ ਫਿਰ ਸੁਣਵਾਈ ਹੋਵੇਗੀ।

First Published: Wednesday, 15 November 2017 9:36 AM

Related Stories

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..
ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ

ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...
ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...

ਚੰਡੀਗੜ੍ਹ: ਨਿੱਜੀ ਖੰਡ ਮਿੱਲਾਂ ਵਾਲਿਆਂ ਨੂੰ ਘਾਟੇ ਦੇ ਡਰੋਂ ਪੰਜਾਬ ਸਰਕਾਰ ਨੇ

ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..
ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..

ਨਵੀਂ ਦਿੱਲੀ: ਭਾਰਤੀ ਧਾਤ ਤੇ ਖਣਿਜ ਵਪਾਰ ਨਿਗਮ (ਐਮਐਮਟੀਸੀ) ਵੱਲੋਂ ਦੋ ਹਜ਼ਾਰ ਟਨ

ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..
ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..

ਚੰਡੀਗੜ੍ਹ : ਨਰਮੇ ਦੀ ਚੁਗਾਈ ਮਸ਼ੀਨ ਨਾਲ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਘੱਟਣਗੇ

ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..
ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦੇਸ਼ ਦੇ ਪੰਜ ਉੱਤਰੀ ਰਾਜਾਂ

ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ
ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ

ਚੰਡੀਗੜ੍ਹ : ਮਾਮਲਾ ਧਰਮਕੋਟ ਨਿਵਾਸੀ ਅਪਾਹਜ ਕਿਸਾਨ ਰਣਵੀਰ ਸਿੰਘ ਪੁੱਤਰ ਗੁਰਨੇਕ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ
ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦੇ ਪਹਿਲੇ

ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ
ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਭਾਰਤ