ਅੰਨ੍ਹਦਾਤੇ ਨਾਲ ਧੱਕਾ ਕਿਉਂ ? ਵਪਾਰੀ ਮਾਲੋਮਾਲ, ਕਿਸਾਨ 'ਤੇ ਮਾਰ!

By: abp sanjha | | Last Updated: Monday, 25 December 2017 2:58 PM
ਅੰਨ੍ਹਦਾਤੇ ਨਾਲ ਧੱਕਾ ਕਿਉਂ ? ਵਪਾਰੀ ਮਾਲੋਮਾਲ, ਕਿਸਾਨ 'ਤੇ ਮਾਰ!

ਚੰਡੀਗੜ੍ਹ: ਖੇਤੀ ਦਾ ਸਹੀ ਮੰਡੀਕਰਨ ਨਾ ਹੋਣ ਕਾਰਨ ਕਿਸਾਨਾਂ ਨੂੰ ਖਮਿਆਜ਼ਾ ਭੁਗਤਣਾ ਪੈਂਦਾ ਹੈ ਪਰ ਦੂਜੇ ਪਾਸੇ ਵਾਪਰੀ ਚੋਖਾ ਮੁਨਾਫਾ ਕਮਾਉਂਦੇ ਹਨ। ਅਜਿਹਾ ਹੀ ਵਾਪਰ ਰਿਹਾ ਹੈ ਪੰਜਾਬ ਦੇ ਕਿੰਨੂ ਉਤਪਾਦਕਾਂ ਨਾਲ। ਮੰਡੀ ਵਿੱਚ ਵਾਪਰੀ ਤਾਂ ਚੰਗੇ ਭਾਅ ‘ਤੇ ਗਾਹਕਾਂ ਨੂੰ ਕਿੰਨੂ ਵੇਚ ਰਹੇ ਹਨ ਪਰ ਕਿਸਾਨਾਂ ਨੂੰ ਕਿੰਨੂ ਦਾ ਨਾਂ ਮਾਤਰ ਭਾਅ ਮਿਲ ਰਿਹਾ ਹੈ।
ਮਾਨਸਾ ਜ਼ਿਲ੍ਹੇ ਦੇ ਬਾਗਬਾਨਾਂ ਨੇ ਦੱਸਿਆ ਕਿ ਪ੍ਰਾਈਵੇਟ ਵਪਾਰੀ ਕਿੰਨੂ ਮਨਮਰਜ਼ੀ ਦੇ ਭਾਅ ਨਾਲ ਖਰੀਦ ਕੇ ਉਨ੍ਹਾਂ ਦਾ ਸ਼ੋਸ਼ਣ ਕਰਦੇ ਹਨ। ਇਹੀ ਕਿਨੂੰ ਜਦੋਂ ਵਪਾਰੀਆਂ ਤੋਂ ਰੇਹੜੀ ਵਾਲੇ ਖਰੀਦਦੇ ਹਨ ਤਾਂ ਉਨ੍ਹਾਂ ਨੂੰ ਚੋਖਾ ਮੁਨਾਫ਼ਾ ਹੁੰਦਾ ਹੈ। ਰੇਹੜੀ ਵਾਲਿਆਂ ਪਾਸੋਂ ਜਦੋਂ ਇਹ ਕਿੰਨੂ ਆਮ ਲੋਕ ਖਰੀਦਦੇ ਹਨ ਤਾਂ ਰੇਹੜੀ ਵਾਲੇ ਵੀ ਹੱਥ ਰੰਗ ਲੈਂਦੇ ਹਨ।
ਰਵਾਇਤੀ ਖੇਤੀ ਛੱਡ ਕੇ ਬਾਗ਼ਬਾਨੀ ਵਾਲੇ ਪਾਸੇ ਪਏ ਖੇਤਰ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਮਾੜੇ ਮੰਡੀਕਰਨ ਪ੍ਰਬੰਧਾਂ ਕਾਰਨ ਮਾਲਵਾ ਪੱਟੀ ਦੇ ਅੰਗੂਰ ਖੱਟੇ ਹੋ ਗਏ ਤੇ ਹੁਣ ਸਰਕਾਰੀ ਬੇਰੁਖ਼ੀ ਕਰ ਕੇ ਕਿੰਨੂ ਖਟਾਸ ਫੜ੍ਹਨ ਲੱਗੇ ਹਨ।
ਬਾਗਬ਼ਾਨੀ ਵਿੱਚ ਕਈ ਸਨਮਾਨ ਹਾਸਲ ਕਰ ਚੁੱਕੇ ਕਿਸਾਨ ਜਗਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਕਿੰਨੂਆਂ ਪ੍ਰਤੀ ਸਰਕਾਰੀ ਹੇਜ ਨਾ ਜਾਗਿਆ ਤਾਂ ਮਾਲਵਾ ਖੇਤਰ ਦਾ ਇਹ ਰਾਜਾ ਫ਼ਲ ਫੇਲ੍ਹ ਹੋ ਜਾਵੇਗਾ। ਨੇੜਲੇ ਪਿੰਡ ਨੰਗਲ ਕਲਾਂ ਦੇ ਕਿਸਾਨ ਲੀਲਾ ਸਿੰਘ ਨੇ ਦੱਸਿਆ ਕਿ ਉਸ ਨੇ ਫ਼ਸਲੀ ਵਿਭਿੰਨਤਾ ਦੇ ਚਲਦਿਆਂ ਕਿੰਨੂ ਦਾ ਬਾਗ਼ ਲਾਇਆ ਸੀ, ਪਰ ਸਹੀ ਕੀਮਤ ’ਤੇ ਖਰੀਦ ਨਾ ਹੋਣ ਕਰਕੇ ਉਸ ਨੂੰ ਭਾਰੀ ਘਾਟਾ ਸਹਿਣਾ ਪੈ ਰਿਹਾ ਹੈ।
ਪਿੰਡ ਬਹਿਣੀਵਾਲ ਦੇ ਬਾਗ਼ਬਾਨ ਕੁਲਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਕਿੰਨੂਆਂ ਦਾ ਸਹੀ ਮੰਡੀਕਰਨ ਨਾ ਹੋਣ ਕਰਕੇ ਸਭ ਤੋਂ ਵੱਧ ਨੁਕਸਾਨ ਫ਼ਸਲ ਪੈਦਾ ਕਰਨ ਵਾਲੇ ਤੇ ਅੱਗੇ ਪਰਿਵਾਰ ਲਈ ਕਿੰਨੂ ਖਰੀਦਣ ਵਾਲਿਆਂ ਦਾ ਹੋ ਰਿਹਾ ਹੈ। ਜ਼ਿਲ੍ਹੇ ਦੇ ਪਿੰਡ ਬੁਰਜ ਮਾਨਸਾ, ਬਹਿਣੀਵਾਲ, ਟਾਡੀਆਂ, ਭੀਮੜਾ, ਬੱਪੀਆਣਾ, ਭੈਣੀਬਾਘਾ ਦੇ ਕਿਸਾਨ ਵੀ ਮੰਡੀਕਰਨ ਦੇ ਮਾੜੇ ਪ੍ਰਬੰਧਾਂ ਤੋਂ ਦੁਖੀ ਹਨ।
First Published: Monday, 25 December 2017 2:58 PM

Related Stories

ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ
ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ

ਨਵੀਂ ਦਿੱਲੀ: ਭਾਰਤ ਵਿੱਚ ਸਭ ਤੋਂ ਧਨੀ ਇੱਕ ਫ਼ੀਸਦੀ ਅਮੀਰਾਂ ਨੇ ਪਿਛਲੇ ਸਾਲ 73 ਫ਼ੀਸਦੀ

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ