ਲੜਕੀ ਦੇ ਵਿਆਹ ਲਈ ਪੈਸੇ ਕੱਢਵਾ ਕੇ ਬੈਂਕ ਤੋਂ ਬਾਹਰ ਆਏ ਕਿਸਾਨ ਤੋਂ ਸਾਢੇ ਨੌਂ ਲੱਖ ਲੁੱਟੇ

By: ਏਬੀਪੀ ਸਾਂਝਾ | | Last Updated: Friday, 5 January 2018 9:47 AM
ਲੜਕੀ ਦੇ ਵਿਆਹ ਲਈ ਪੈਸੇ ਕੱਢਵਾ ਕੇ ਬੈਂਕ ਤੋਂ ਬਾਹਰ ਆਏ ਕਿਸਾਨ ਤੋਂ ਸਾਢੇ ਨੌਂ ਲੱਖ ਲੁੱਟੇ

ਚੰਡੀਗੜ੍ਹ : ਕੋਟਕਪੂਰਾ ਦੇ ਸਥਾਨਕ ਫਰੀਦਕੋਟ ਰੋਡ ਸਥਿਤ ਬੈਂਕ ਦੇ ਸਾਹਮਣੇ ਇਕ ਕਿਸਾਨ ਤੋਂ ਅਣਪਛਾਤੇ ਇਨੋਵਾ ਸਵਾਰ ਵਿਅਕਤੀਆਂ ਵੱਲੋਂ ਕਿਸਾਨ ‘ਤੇ ਹਮਲਾ ਕਰ ਕੇ ਸਾਢੇ ਨੌ ਲੱਖ ਰੁਪਏ ਦੀ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ ਫਰੀਦਕੋਟ ਰੋਡ ‘ਤੇ ਸਥਿਤ ਐੱਚਡੀਐੱਫ਼ਸੀ ਬੈਂਕ ‘ਚੋਂ ਆਪਣੀ ਲੜਕੀ ਦੇ ਵਿਆਹ ਲਈ ਸਾਢੇ ਨੌਂ ਲੱਖ ਰੁਪਏ ਕੱਢਵਾ ਕੇ ਬਾਹਰ ਖੜ੍ਹੀ ਆਪਣੀ ਸਵਿਫਟ ਕਾਰ ‘ਤੇ ਸਵਾਰ ਹੋਣ ਲੱਗਾ ਸੀ ਕਿ ਅਚਾਨਕ ਇਕ ਸਫੈਦ ਰੰਗ ਦੀ ਇਨੋਵਾ ਕਾਰ ਉਸ ਕੋਲ ਆ ਕੇ ਰੁਕੀ। ਜਿਸ ਵਿਚੋਂ ਦੋ ਅਣਪਛਾਤੇ ਵਿਅਕਤੀ ਉਤਰੇ ਤੇ ਲੁੱਟ ਖੋਹ ਕਰਨ ਲਈ ਕਿਸਾਨ ‘ਤੇ ਪਿਸਤੌਲ ਨਾਲ ਫਾਇਰ ਕਰਕੇ ਹਮਲਾ ਕਰ ਦਿੱਤਾ। ਪਰੰਤੂ ਫਾਇਰ ਕਾਰ ਦੇ ਸ਼ੀਸ਼ੇ ‘ਚ ਜਾ ਲੱਗਾ ਜਿਸ ਕਾਰਨ ਕਿਸਾਨ ਦੀ ਜਾਨ ਬਚ ਗਈ।

ਇਸ ਘਟਨਾ ਵਿਚ ਕਾਰ ਵਿਚ ਪਏ ਸਫੈਦ ਲਿਫਾਫ਼ੇ ਵਿਚ ਸਾਢੇ ਨੌਂ ਲੱਖ ਰੁਪਏ ਲੈ ਕੇ ਵਿਅਕਤੀ ਫਰਾਰ ਹੋ ਗਏ। ਸੂਚਨਾ ਮਿਲਦਿਆਂ ਥਾਣਾ ਸਿਟੀ ਦੇ ਏਐੱਸਆਈ ਗੁਰਬਿੰਦਰ ਸਿੰਘ ਭਲਵਾਨ, ਗੁਰਜੰਟ ਸਿੰਘ ਨੇ ਘਟਨਾ ਦੀ ਜਾਂਚ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੈਂਕ ਮੈਨੇਜਰ ਵਿਕਾਸ ਖੁੰਗਰ ਨੇ ਕਿਹਾ ਕਿ ਉਹ ਲੁਟੇਰਿਆਂ ਨੂੰ ਕਾਬੂ ਕਰਨ ਲਈ ਜਾਂਚ ਵਿਚ ਪੁਲਿਸ ਦਾ ਪੂਰਾ ਸਹਿਯੋਗ ਕਰ ਰਹੇ ਹਾਂ।

ਪੁਲਿਸ ਸੂਤਰਾਂ ਅਨੁਸਾਰ ਜਿਸ ਇਨੋਵਾ ਗੱਡੀ ‘ਤੇ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਦਾ ਨੰਬਰ ਟਰੇਸ ਹੋ ਗਿਆ ਹੈ ਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਲੁਟੇਰਿਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਰ ਪਾਸੇ ਨਾਕਾਬੰਦੀ ਕੀਤੀ ਗਈ ਹੈ। ਇਸ ਸਬੰਧੀ ਡੀਐੱਸਪੀ ਮਨਵਿੰਦਰਬੀਰ ਸਿੰਘ ਨੇ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਜਲਦੀ ਹੀ ਪੁਲਿਸ ਹਿਰਾਸਤ ‘ਚ ਹੋਣਗੇ।

First Published: Friday, 5 January 2018 9:46 AM

Related Stories

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ