ਕਿੱਲੇ 'ਚੋਂ 22 ਲੱਖ ਦੀ ਆਮਦਨ, ਪੰਜਾਬ 'ਚ ਖੇਤੀ ਕਰਨ ਦੀ ਉੱਠੀ ਮੰਗ

By: Sukhwinder Singh | | Last Updated: Friday, 12 May 2017 11:10 AM
ਕਿੱਲੇ 'ਚੋਂ 22 ਲੱਖ ਦੀ ਆਮਦਨ, ਪੰਜਾਬ 'ਚ ਖੇਤੀ ਕਰਨ ਦੀ ਉੱਠੀ ਮੰਗ

ਚੰਡੀਗੜ੍ਹ : ਕਾਂਗਰਸ ਦੇ ਕਿਸਾਨ ਸੈੱਲ ਮੋਗਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੀ ਕਿਸਾਨੀ ਤੇ ਜਵਾਨੀ ਬਚਾਉਣ ਲਈ ਦੇਸ਼ ਦੇ ਦੂਸਰੇ ਸੂਬਿਆਂ ਵਾਂਗ ਪੰਜਾਬ ਵਿਚ ਵੀ ਅਫੀਮ ਦੀ ਖੇਤੀ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ। ਜ਼ਿਲ੍ਹਾ ਮੋਗਾ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਖੋਸਾ ਨੇ ਕਿਹਾ ਕਿ ਦੂਜੇ ਸੂਬਿਆਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਫੀਮ ਦੀ ਖੇਤੀ ਕਰਨ ਵਾਲੇ ਕਿਸਾਨ ਨੂੰ 20-22 ਲੱਖ ਰੁਪਏ ਪ੫ਤੀ ਕਿੱਲਾ ਆਮਦਨੀ ਹੁੰਦੀ ਹੈ, ਅਫੀਮ-ਪੋਸਤ ਖਾ ਕੇ ਕਿਸਾਨ-ਮਜ਼ਦੂਰ-ਨੌਜਵਾਨ ਕੰਮ ਵੀ ਜਿਆਦਾ ਕਰਨਗੇ ਅਤੇ ਮੈਡੀਕਲ, ਚਿੱਟੇ ਅਤੇ ਸਮੈਕ ਵਰਗੇ ਮਾਰੂ ਨਸ਼ਿਆਂ ਤੋਂ ਵੀ ਬਚ ਜਾਣਗੇ।

 

ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਸੈੱਲ ਜ਼ਿਲ੍ਹਾ ਮੋਗਾ ਨੇ ਇਕ ਪੱਤਰ ਲਿਖ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੫ਧਾਨ ਸੁਨੀਲ ਕੁਮਾਰ ਜਾਖੜ, ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਕਿਸਾਨ ਤੇ ਜਵਾਨ ਮਾਰੂ ਨੀਤੀ ਨੇ ਜੋ ਨੁਕਸਾਨ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਦਾ ਕੀਤਾ ਹੈ ਉਸ ਦੀ ਭਰਪਾਈ ਲਈ ਅਤੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਬਚਾਉਣ ਲਈ ਦੇਸ਼ ਦੇ ਦੂਸਰੇ ਸੂਬਿਆਂ ਵਾਂਗ ਪੰਜਾਬ ਵਿਚ ਵੀ ਅਫੀਮ ਦੀ ਖੇਤੀ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ।

 

 

ਕਿਸਾਨ ਸੈਲ ਦੇ ਆਗੂ ਨੇ ਕਿਹਾ ਕਿ ਮੈਡੀਕਲ ਅਤੇ ਚਿੱਟੇ ਜਿਹੇ ਨਸ਼ੇ ਅੱਜ ਸਾਡੇ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰ ਦਿੱਤਾ ਹੈ, ਸ. ਖੋਸਾ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅਫੀਮ ਦੀ ਖੇਤੀ ਨਾਲ ਜਿੱਥੇ ਪੰਜਾਬ ਵਿੱਚ ਦਿਨੋ-ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਪਾਣੀ ਦੀ ਸਮੱਸਿਆ ਦਾ ਵੀ ਹੱਲ ਹੋਵੇਗਾ, ਉੱਥੇ ਇਸ ਉੱਪਰ ਕੀਟਨਸ਼ਕ ਦਵਾਈਆਂ ਦੀ ਵਰਤੋਂ ਨਾ ਹੋਣ ਕਾਰਨ ਵਾਤਾਵਰਣ ਵੀ ਪ੍ਰਦੂਸ਼ਿਤ ਹੋਣੋ ਬਚੇਗਾ।

First Published: Friday, 12 May 2017 10:47 AM

Related Stories

 ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..
ਮੱਕੀ ਤੇ ਸੂਰਜਮੁੱਖੀ ਦੀ ਖਰੀਦ ਤੋਂ ਪੰਜਾਬ ਸਰਕਾਰ ਦੇ ਹੱਥ ਖੜ੍ਹੇ..

ਚੰਡੀਗੜ: ਸੂਬੇ ਵਿੱਚ ਮੱਕੀ ਤੇ ਸੂਰਜਮੁੱਖੀ ਦੀ ਖਰੀਦ ਪ੍ਰਤੀ ਪੰਜਾਬ ਸਰਕਾਰ ਨੇ

'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ

ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ ਮਾਲੋਮਾਲ
ਮੋਦੀ ਦੀ ਫ਼ਸਲ ਬੀਮਾ ਯੋਜਨਾ ਦੀ ਖੁੱਲ੍ਹੀ ਪੋਲ, ਕਿਸਾਨ ਨਹੀਂ ਬੀਮਾ ਕੰਪਨੀਆਂ ਹੋਈਆਂ...

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਫ਼ਸਲ ਬੀਮਾ ਯੋਜਨਾ ਨੂੰ

ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ
ਦੇਸ਼ 'ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਇਹ ਫੈਸਲਾ

ਨਵੀਂ ਦਿੱਲੀ : ਦੇਸ਼ ‘ਚ ਦਾਲਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਬਦਲਾਂ

ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ
ਸੰਕਟ 'ਚ ਘਿਰੇ ਆਲੂ ਉਤਪਾਦਕਾਂ ਲਈ ਕੈਪਟਨ ਦਾ ਨਵਾਂ ਐਲਾਨ

ਚੰਡੀਗੜ੍ਹ : ਪੰਜਾਬ ਸੂਬੇ ਦੇ ਸੰਕਟ ‘ਚ ਘਿਰੇ ਆਲੂ ਉਤਪਾਦਕ ਕਿਸਾਨਾਂ ਨੂੰ ਰਾਹਤ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ
ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਮਾਰੀ ਨਹਿਰ 'ਚ ਛਾਲ

ਸ੍ਰੀ ਮੁਕਤਸਰ ਸਾਹਿਬ : ਪਿੰਡ ਭੁੱਲਰ ਦੀ ਢਾਣੀ ਨਿਵਾਸੀ 55 ਸਾਲਾ ਕਿਸਾਨ ਨੇ ਆਰਥਿਕ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ

ਮੋੜ ਮੰਡੀ ਦੇ ‘ਨਰਸਰੀ ਕਿੰਗ’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
ਮੋੜ ਮੰਡੀ ਦੇ ‘ਨਰਸਰੀ ਕਿੰਗ’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਮੋੜ ਮੰਡੀ ਦੇ ਪਿੰਡ ਸੁੱਖਾ ਸਿੰਘ ਵਾਲਾ ਦੇ ਕਿਸਾਨ

ਕਿਸਾਨਾਂ ਨਾਲ ਠੱਗੀ! ਸਾਬਕਾ ਮੁੱਖ ਮੰਤਰੀ ਬਾਦਲ ਦੇ ਮੁਆਵਜ਼ਾ ਚੈੱਕ ਹੋਏ ਬਾਊਸ
ਕਿਸਾਨਾਂ ਨਾਲ ਠੱਗੀ! ਸਾਬਕਾ ਮੁੱਖ ਮੰਤਰੀ ਬਾਦਲ ਦੇ ਮੁਆਵਜ਼ਾ ਚੈੱਕ ਹੋਏ ਬਾਊਸ

ਚੰਡੀਗੜ੍ਹ: ਕੰਡਿਆਲੀ ਤਾਰ ਵਾਲੇ ਕਿਸਾਨ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਦਰਅਸਲ