ਕੱਲ ਤੋਂ ਝੋਨੇ ਦੀ ਲਵਾਈ ਸ਼ੁਰੂ, ਕਿਸਾਨਾਂ ਨੂੰ ਮਿਲੇਗੀ ਪੂਰੀ ਬਿਜਲੀ

By: ABP SANJHA | | Last Updated: Wednesday, 14 June 2017 10:23 AM
ਕੱਲ ਤੋਂ ਝੋਨੇ ਦੀ ਲਵਾਈ ਸ਼ੁਰੂ, ਕਿਸਾਨਾਂ ਨੂੰ ਮਿਲੇਗੀ ਪੂਰੀ ਬਿਜਲੀ

ਚੰਡੀਗੜ੍ਹ: ਕੱਲ ਤੋਂ ਪੰਜਾਬ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ। ਝੋਨੇ ਦੀ ਲਵਾਈ ਪਾਣੀ ਤੇ ਨਿਰਭਰ ਹੁੰਦੀ ਹੈ। ਇਸ ਲਈ ਕਿਸਾਨਾ ਨੂੰ ਟਿਊਬੈੱਲ ਲਈ ਵਧੇਰੇ ਬਿਜਲੀ ਦੀ ਲੋੜ ਪੈਂਦੀ ਹੈ। ਇਸ ਸੰਬਧ ਵਿੱਚ ਪਾਵਰਕੌਮ ਨੇ 15 ਜੂਨ ਤੋਂ ਝੋਨੇ ਦੀ ਲਵਾਈ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

 

 

ਪਾਵਰਕੌਮ ਨੇ ਝੋਨੇ ਨੂੰ ਪਾਲਣ ਲਈ ਟਿਊਬਵੈੱਲਾਂ ਲਈ ਖੇਤੀ ਸਪਲਾਈ ਰੋਜ਼ਾਨਾ ਅੱਠ ਘੰਟੇ ਦੇਣ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਨੂੰ ਭਾਵੇਂ ਬਿਜਲੀ ਸਰਪਲੱਸ ਕਰਾਰ ਦਿੱਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਬਿਜਲੀ ਦੇ ਪੁਖ਼ਤਾ ਪ੍ਰਬੰਧਾਂ ਲਈ ਪਾਵਰਕੌਮ ਨੇ ਐਤਕੀਂ ਝੋਨੇ ਦੇ ਸੀਜ਼ਨ ਦੌਰਾਨ ਜੂਨ ਦੇ ਅਖ਼ੀਰ ਤੋਂ ਸਤੰਬਰ ਦੇ ਪਹਿਲੇ ਹਫ਼ਤੇ ਤੱਕ 1358 ਮਿਲੀਅਨ ਯੂਨਿਟ ਬਿਜਲੀ ਬਾਹਰੀ ਸਰੋਤਾਂ ਤੋਂ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ।

 

 

ਪਾਵਰਕੌਮ ਦੀ ਆਪਣੀ ਕੁੱਲ ਥਰਮਲ ਪੈਦਾਵਾਰ 2640 ਮੈਗਾਵਾਟ ਹੈ। ਪਿਛਲੇ ਦਿਨੀਂ ਬਾਰਸ਼ ਪੈਣ ਕਾਰਨ ਪਾਵਰਕੌਮ ਨੇ ਆਪਣੇ ਤਿੰਨ ਥਰਮਲਾਂ ਦੀਆਂ ਸਾਰੀਆਂ 14 ਉਤਪਾਦਨ ਯੂਨਿਟਾਂ ਨੂੰ ਬੰਦ ਕੀਤਾ ਹੋਇਆ ਸੀ ਪਰ ਝੋਨੇ ਦੇ ਸੀਜ਼ਨ ਕਾਰਨ ਪਹਿਲੇ ਪੜਾਅ ਵਿੱਚ ਤਿੰਨੋਂ ਥਰਮਲਾਂ ਦੀ ਇੱਕ-ਇੱਕ ਯੂਨਿਟ ਕਾਰਜਸ਼ੀਲ ਕਰ ਦਿੱਤੀ ਗਈ ਹੈ। ਸੂਬੇ ਦੇ ਖੇਤੀਬਾੜੀ ਵਿਭਾਗ ਨੇ ਐਤਕੀਂ ਝੋਨੇ ਹੇਠ 28 ਲੱਖ 45 ਹਜ਼ਾਰ ਹੈਕਟੇਅਰ ਦੇ ਕਰੀਬ ਰਕਬੇ ਦਾ ਟੀਚਾ ਮਿੱਥਿਆ ਹੈ|

First Published: Wednesday, 14 June 2017 10:23 AM

Related Stories

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ

ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ
ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ

ਚੰਡੀਗੜ੍ਹ: – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ