ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

By: ਏਬੀਪੀ ਸਾਂਝਾ | | Last Updated: Monday, 24 July 2017 5:50 PM
ਚਿੱਟੀ ਮੱਖੀ ਦੁਆਲੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਸਾਉਣੀ ਦੌਰਾਨ ਨਰਮੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਵਿਭਾਗ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਫਸਲ ਨੂੰ ਬਚਾਉਣ ਲਈ ਜ਼ੋਰਦਾਰ ਮੁਹਿੰਮ ਵਿੱਢਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਨੇ ਨਰਮੇ ਦੀ ਪੈਦਾਵਾਰ ਕਰਨ ਵਾਲੇ ਪਿੰਡਾਂ ਵਿੱਚ ਹਫਤੇ ‘ਚ ਦੋ ਵਾਰ ਸਰਵੇਖਣ ਕਰਨ ਲਈ 500 ਸਕਾਊਟ ਤੇ 40 ਫੀਲਡ ਸੁਪਰਵਾਈਜ਼ਰ ਤਾਇਨਾਤ ਕੀਤੇ ਹਨ ਜੋ ਚਿੱਟੀ ਮੱਖੀ ਨਾਲ ਪੈਦਾ ਹੋਣ ਵਾਲੇ ਖਤਰੇ ਦਾ ਪਤਾ ਲਾਉਣਗੇ।

 

ਬੁਲਾਰੇ ਨੇ ਦੱਸਿਆ ਕਿ ਚਿੱਟੀ ਮੱਖੀ ਦੇ ਖਤਰੇ ਨੂੰ ਟਾਲਣ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਹੋਈ ਹੈ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਅਗਵਾਈ ਵਿੱਚ ਅੰਤਰਰਾਜੀ ਸਲਾਹਕਾਰ ਤੇ ਨਿਗਰਾਨ ਕਮੇਟੀ ਦੇ ਗਠਨ ਕੀਤਾ ਗਿਆ ਹੈ ਜੋ ਸਮੁੱਚੀ ਹਾਲਤ ‘ਤੇ ਨਿਗ੍ਹਾ ਰੱਖ ਰਹੀ ਹੈ। ਹਰਿਆਣਾ ਤੇ ਰਾਜਸਥਾਨ ਦੇ ਵਿਗਿਆਨੀ ਇਸ ਕਮੇਟੀ ਦੇ ਮੈਂਬਰ ਹਨ ਤੇ ਕਮੇਟੀ ਦੀਆਂ ਹੁਣ ਤੱਕ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ।

 

ਉਨ੍ਹਾਂ ਦੱਸਿਆ ਕਿ ਨਰਮੇ ਦੀ ਪੈਦਾਵਾਰ ਕਰਨ ਵਾਲੇ 1000 ਪਿੰਡਾਂ ਵਿੱਚ ਸਕਾਊਟ ਤੇ ਫੀਲਡ ਸੁਪਰਵਾਈਜ਼ਰਾਂ ਦੀ ਤਾਇਨਾਤੀ ਸੱਤ ਮਹੀਨਿਆਂ ਲਈ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸਕਾਊਟ ਨੂੰ ਦੋ ਪਿੰਡ ਅਲਾਟ ਕੀਤੇ ਗਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਹਾਇਤਾ ਲਈ ਇਸ ਕਾਰਜ ਵਾਸਤੇ ਛੇ ਖੋਜਾਰਥੀ ਵੀ ਨਿਯੁਕਤ ਕੀਤੇ ਗਏ ਹਨ।

 

ਬੁਲਾਰੇ ਨੇ ਦੱਸਿਆ ਕਿ ਫਰਵਰੀ ਮਹੀਨੇ ਵਿਚ ਨਦੀਨ ‘ਤੇ ਕਾਬੂ ਪਾਉਣ ਦੀ ਮੁਹਿੰਮ ਸ਼ੁਰੂ ਕਰਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨੇ ਹਫਤਾਵਰੀ ਸਰਵੇਖਣ ਕਰਨ ਲਈ ਜ਼ਿਲਾ ਅਤੇ ਬਲਾਕ ਪੱਧਰ ‘ਤੇ ਫਸਲੀ ਕੀੜਿਆਂ ਦੇ ਅਸਰ ਦੀ ਨਿਗਰਾਨੀ ਲਈ ਟੀਮਾਂ ਕਾਇਮ ਕੀਤੀਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਇਸ ਬਾਰੇ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਸਾਹਿਤ ਵੰਡਣ ਦੀ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ।

First Published: Monday, 24 July 2017 5:50 PM

Related Stories

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ