ਨਾੜ ਸਾੜਨ ਨੂੰ ਰੋਕਣ ਲਈ ਪੰਜਾਬ ਨੇ ਮੰਗੇ 2000 ਕਰੋੜ 

By: abp sanjha | | Last Updated: Wednesday, 10 May 2017 5:29 PM
ਨਾੜ ਸਾੜਨ ਨੂੰ ਰੋਕਣ ਲਈ ਪੰਜਾਬ ਨੇ ਮੰਗੇ 2000 ਕਰੋੜ 

ਚੰਡੀਗੜ੍ਹ: ਨਾੜ ਸਾੜਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ 2000 ਕਰੋੜ ਰੁਪਏ ਦਾ ਬਜਟ ਮੰਗਿਆ ਹੈ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਉਪਕਰਨਾਂ ਲਈ ਵਿਸ਼ੇਸ਼ ਸਬਸਿਡੀ ਦੇਣ ਲਈ 1602 ਕਰੋੜ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ 384 ਕਰੋੜ ਰੁਪਏ ਹਰ ਕਿਸਾਨ ਨੂੰ 1000-1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਨਾੜ ਸਾੜਨ ਨੂੰ ਰੋਕਣ ਲਈ ਮੁਆਵਜ਼ਾ ਦੇਣ ਲਈ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਖੇਤੀਬਾੜੀ ਵਿਭਾਗ ਨੇ ਦਿੱਤੀ ਹੈ।
ਪਿਛਲੇ ਸਾਲ, ਰਾਜੀਵ ਗਾਂਧੀ ਖੇਤੀਬਾੜੀ ਵਿਗਿਆਨ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਪਰਾਲੀ ਪ੍ਰਬੰਧਨ ਉਪਕਰਨਾਂ ਲਈ ਸਬਸਿਡੀ ਦੇ ਤੌਰ ‘ਤੇ ਸਿਰਫ਼ 15 ਕਰੋੜ ਰੁਪਏ ਵੰਡੇ ਗਏ ਸਨ। ਹੁਣ ਖੇਤੀਬਾੜੀ ਵਿਭਾਗ ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਨੂੰ 1602 ਕਰੋੜ ਰੁਪਏ ਦਾ ਪ੍ਰਸਤਾਵ ਭੇਜਿਆ ਹੈ ਤਾਂ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਉਪਕਰਨ ਖ਼ਰੀਦਣ ‘ਚ ਸਹਾਇਤਾ ਲਈ ਸਬਸਿਡੀ ਨੂੰ ਉਦਾਰਤਾ ਪੂਰਵਕ ਵੰਡਿਆ ਜਾ ਸਕੇ।
ਇਨ੍ਹਾਂ ਉਪਕਰਨਾਂ ‘ਚ ਸੀਡਰਸ, ਰੋਟੈਵੇਟਰਸ, ਹੈਲੀਕਾਪਟਰ, ਸ਼੍ਰੇਡਰ, ਬੇਲਰਸ, ਸ਼ਾਮਲ ਹਨ ਜਿਨ੍ਹਾਂ ਦੀ ਮਦਦ ਨਾਲ ਨਾੜ ਸਾੜੇ ਬਿਨਾਂ ਬੁਆਈ ਹੋ ਸਕੇਗੀ। ਸਰਕਾਰ ਨੂੰ ਇਹ ਪ੍ਰਸਤਾਵ ਝੋਨੇ ਦੇ ਮੌਸਮ ‘ਚ ਭੇਜਿਆ ਗਿਆ ਸੀ ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਹਲਾਂਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਨੇ ਬੋਰਡ ਨੇ ਮਾਪਦੰਡਾਂ ਦਾ ਉਲੰਘਣ ਕਰਨ ਵਾਲੇ ਕਿਸਾਨਾਂ ਨੂੰ ਚਲਾਨ ਵੀ ਜਾਰੀ ਕੀਤਾ ਹੈ।
ਖੇਤੀਬਾੜੀ ਨਿਰਦੇਸ਼ਕ ਡਾ. ਜਸਬੀਰ ਸਿੰਘ ਨੇ ਦੱਸਿਆ, ‘ਇਸ ‘ਚ ਕੋਈ ਸ਼ੱਕ ਨਹੀਂ ਹੈ ਕਿ ਅਸੀਂ ਜਨਤਾ ‘ਚ ਜਾਗਰੂਕਤਾ ਫੈਲਾ ਰਹੇ ਹਾਂ ਤੇ ਪਿਛਲੇ ਸਾਲ ਦੀ ਤੁਲਨਾ ‘ਚ ਇਸ ਸਾਲ ਘੱਟ ਨਾੜ ਨੂੰ ਸਾੜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਇਸ ‘ਤੇ ਪੂਰਾ ਕੰਟਰੋਲ ਕੀਤਾ ਜਾ ਸਕਦਾ ਹੈ, ਜੇਕਰ ਕਿਸਾਨ ਪਰਾਲੀ ਪ੍ਰਬੰਧਨ ਉਪਕਰਨ ਖ਼ਰੀਦ ਲਏ ਤਾਂ ਇਸ ਨਾਲ ਨਤੀਜੇ ਬਹੁਤ ਉਤਸ਼ਾਹਜਨਕ ਹੋਣਗੇ।
First Published: Wednesday, 10 May 2017 5:29 PM

Related Stories

ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ
ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ...

ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ

ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ: ਪੰਜਾਬ ਦਾ ਕਰਜ਼ਈ ਕਿਸਾਨ ਹਰ ਦਿਨ ਆਪਣੀ ਦੀ ਲੜਾਈ ਹਾਰਦਾ ਜਾ ਰਿਹਾ ਹੈ।

ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ
ਸਰ੍ਹੋਂ ਦੀ ਨਵੀਂ ਕਿਸਮ: ਮੋਟਾ ਦਾਣਾ ਤੇ ਤੇਲ ਦੀ ਮਾਤਰਾ 40 ਫ਼ੀਸਦ ਵੱਧ

ਚੰਡੀਗੜ੍ਹ: ਹਰਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਸਰੋਂ ਦੀ ਅਜਿਹੀ ਕਿਮਸ

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ