ਪਰਾਲੀ ਸਾੜਨ 'ਤੇ 227 ਕਿਸਾਨਾਂ 'ਤੇ ਐੱਫਆਈਆਰ, 454 'ਤੇ ਜੁਰਮਾਨਾ

By: abp sanjha | | Last Updated: Wednesday, 8 November 2017 9:55 AM
ਪਰਾਲੀ ਸਾੜਨ 'ਤੇ 227 ਕਿਸਾਨਾਂ 'ਤੇ ਐੱਫਆਈਆਰ, 454 'ਤੇ ਜੁਰਮਾਨਾ

ਚੰਡੀਗੜ੍ਹ : ਨੈਸ਼ਨਲ ਗ੍ਰੀਨ ਟਿ੫ਬਿਊਨਲ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸਰਕਾਰ ਨੇ ਸ਼ਿਕੰਜਾ ਕੱਸ ਦਿੱਤਾ ਹੈ। ਪਰਾਲੀ ਸਾੜਨ ਨਾਲ ਸੂਬਾ ਖ਼ਾਸ ਤੌਰ ‘ਤੇ ਐੱਨਸੀਆਰ ਇਲਾਕੇ ‘ਚ ਅਚਾਨਕ ਧੁੰਦ ਵਾਲੀ ਪਰਤ ਛਾ ਗਈ, ਜਿਸ ਨਾਲ ਸੜਕ ‘ਤੇ ਚੱਲਣਾ ਮੁਸ਼ਕਿਲ ਹੋ ਗਿਆ ਅਤੇ ਸਿਹਤ ਲਈ ਖ਼ਤਰਾ ਵੱਧ ਗਿਆ ਹੈ। ਵਾਤਾਵਰਣ ਵਿਭਾਗ ਨੇ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ 1011 ਕਿਸਾਨਾਂ ਦੀ ਨਿਸ਼ਾਨਦੇਹੀ ਕੀਤੀ ਹੈ। ਅਜਿਹੇ ਕਿਸਾਨਾਂ ਖ਼ਿਲਾਫ਼ ਨਾ ਸਿਰਫ਼ ਐੱਫਆਈਆਰ ਦਰਜ ਕੀਤੀ ਜਾ ਰਹੀ ਹੈ ਬਲਕਿ ਉਨ੍ਹਾਂ ਤੋਂ ਜੁਰਮਾਨਾ ਵੀ ਵਸੂਲਿਆ ਗਿਆ ਹੈ।

 

 

ਚਾਰ ਨਵੰਬਰ ਨੂੰ ਪਰਾਲੀ ਸਾੜਨ ਦੇ 963 ਅਤੇ ਪੰਜ ਨਵੰਬਰ ਨੂੰ 48 ਕੇਸ ਸਾਹਮਣੇ ਆਏ ਹਨ। ਛੇ ਅਤੇ ਸੱਤ ਨਵੰਬਰ ਦੇ ਅੰਕੜੇ ਹਾਲੇ ਹੈੱਡਕੁਆਰਟਰ ਨਹੀਂ ਪਹੁੰਚੇ। ਵਾਤਾਵਰਣ ਵਿਭਾਗ ਦੇ ਮੰਨਣਾ ਹੈ ਕਿ ਇਨ੍ਹਾਂ ਦੋਨੋਂ ਦਿਨਾਂ ‘ਚ ਵੀ ਲਗਪਗ ਇਕ ਹਜ਼ਾਰ ਕੇਸ ਸਾਹਮਣੇ ਆ ਸਕਦੇ ਹਨ। ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ 227 ਕਿਸਾਨਾਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰਾਈ ਜਾ ਚੁੱਕੀ ਹੈ ਜਦਕਿ 454 ਕਿਸਾਨਾਂ ਤੋਂ 11 ਲੱਖ, 89 ਹਜ਼ਾਰ, 500 ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।

First Published: Wednesday, 8 November 2017 9:55 AM

Related Stories

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..
ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ

ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...
ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...

ਚੰਡੀਗੜ੍ਹ: ਨਿੱਜੀ ਖੰਡ ਮਿੱਲਾਂ ਵਾਲਿਆਂ ਨੂੰ ਘਾਟੇ ਦੇ ਡਰੋਂ ਪੰਜਾਬ ਸਰਕਾਰ ਨੇ

ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..
ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..

ਨਵੀਂ ਦਿੱਲੀ: ਭਾਰਤੀ ਧਾਤ ਤੇ ਖਣਿਜ ਵਪਾਰ ਨਿਗਮ (ਐਮਐਮਟੀਸੀ) ਵੱਲੋਂ ਦੋ ਹਜ਼ਾਰ ਟਨ

ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..
ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..

ਚੰਡੀਗੜ੍ਹ : ਨਰਮੇ ਦੀ ਚੁਗਾਈ ਮਸ਼ੀਨ ਨਾਲ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਘੱਟਣਗੇ

ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..
ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦੇਸ਼ ਦੇ ਪੰਜ ਉੱਤਰੀ ਰਾਜਾਂ

ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ
ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ

ਚੰਡੀਗੜ੍ਹ : ਮਾਮਲਾ ਧਰਮਕੋਟ ਨਿਵਾਸੀ ਅਪਾਹਜ ਕਿਸਾਨ ਰਣਵੀਰ ਸਿੰਘ ਪੁੱਤਰ ਗੁਰਨੇਕ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ
ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦੇ ਪਹਿਲੇ

ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ
ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਭਾਰਤ