ਕਿਸਾਨਾਂ ਦੀਆਂ ਖੁਦਕੁਸ਼ੀਆਂ ਪਿੱਛੇ ਹੀ ਵੀ ਵੱਡਾ ਕਾਰਨ!

By: abp sanjha | | Last Updated: Wednesday, 2 August 2017 5:16 PM
ਕਿਸਾਨਾਂ ਦੀਆਂ ਖੁਦਕੁਸ਼ੀਆਂ ਪਿੱਛੇ ਹੀ ਵੀ ਵੱਡਾ ਕਾਰਨ!

ਚੰਡੀਗੜ੍ਹ: ਅਮਰੀਕੀ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਆਪਣੇ ਅਧਿਐਨ ‘ਚ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮੁੱਖ ਕਾਰਨ ਆਲਮੀ ਤਪਸ਼ ਵੀ ਹੈ। ਅਧਿਐਨ ਅਨੁਸਾਰ ਖੇਤੀ ਦੇ ਕਿਸੇ ਵੀ ਮੌਸਮ ‘ਚ ਤਾਪਮਾਨ ‘ਚ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਹੁੰਦਾ ਹੈ ਤਾਂ ਉਸ ਸਾਲ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਅੰਕੜੇ ‘ਚ ਔਸਤ 67 ਫੀਸਦੀ ਦਾ ਵਾਧਾ ਹੁੰਦਾ ਹੈ।

 

 
ਇਲ ਰਿਪੋਰਟ ਅਨੁਸਾਰ ਭਾਰਤ ‘ਚ ਪਿਛਲੇ 30 ਸਾਲਾਂ ‘ਚ 59,000 ਕਿਸਾਨਾਂ ਵੱਲੋਂ ਕੀਤੀਆਂ ਖੁਦਕੁਸ਼ੀਆਂ ਦਾ ਮੁੱਖ ਕਾਰਨ ਆਲਮੀ ਤਪਸ਼ ਹੈ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਗਈ ਹੈ ਕਿ ਆਲਮੀ ਤਪਸ਼ ‘ਚ ਜਿਸ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉਸ ਕਰਕੇ ਖੁਦਕੁਸ਼ੀਆਂ ਦੀ ਦਰ ‘ਚ ਵਾਧਾ ਹੋ ਸਕਦਾ ਹੈ। ਅਮਰੀਕਾ ਦੇ ਬਾਰਕਲੇ ‘ਚ ਕੈਲੀਫੋਰਨੀਆ ਯੂਨੀਵਰਸਿਟੀ ਵੱਲੋਂ ਕੀਤੇ ਗਏ ਅਧਿਐਨ ਤੋਂ ਪਤਾ ਲੱਗਾ ਹੈ ਕਿ ਫ਼ਸਲਾਂ ਦੇ ਠੀਕ ਤਰ੍ਹਾਂ ਨਾ ਹੋਣ ਕਾਰਨ ਕਿਸਾਨ ਗਰੀਬ ਹੋ ਰਹੇ ਹਨ ਤੇ ਨਿਰਾਸ਼ਾ ‘ਚ ਉਹ ਖੁਦਕੁਸ਼ੀਆਂ ਦੇ ਸ਼ਿਕਾਰ ਹੋ ਰਹੇ ਹਨ।

 

 
ਯੂ.ਸੀ. ਬਾਰਕਲੇ ‘ਚ ਖੋਜਾਰਥੀ ਤਾਮਾ ਕਾਰਲਟਨ ਦਾ ਕਹਿਣਾ ਹੈ ਕਿ ਇਹ ਬਹੁਤ ਅਚੰਭੇ ਤੇ ਦਿਲ ਤੋੜਨ ਵਾਲੀ ਗੱਲ ਹੈ ਕਿ ਨਿਰਾਸ਼ਾ ਦੀ ਹਾਲਤ ‘ਚ ਲੋਕ ਖੁਦ ਨੂੰ ਹੀ ਨੁਕਸਾਨ ਪਹੁੰਚਾਉਣ ਤੱਕ ਚਲੇ ਜਾਂਦੇ ਹਨ।ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਿਰਾਸ਼ਤਾ ਦੀ ਵਜ੍ਹਾ ਆਰਥਿਕਤਾ ਹੈ ਤੇ ਇਸ ਲਈ ਬਿਹਤਰ ਨੀਤੀਆਂ ਬਣਾ ਕੇ ਹਜ਼ਾਰਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਖੋਜ ਮੁਤਾਬਕ ਫ਼ਸਲਾਂ ਦੀ ਬਿਜਾਈ ਸਮੇਂ ਵਧੇਰੇ ਤਾਪਮਾਨ ਤੇ ਘੱਟ ਵਰਖਾ ਸਾਲਾਨਾ ਖੁਦਕੁਸ਼ੀਆਂ ਦੀ ਦਰ ਨੂੰ ਬਹੁਤ ਹੱਦ ਤੱਕ ਪ੍ਰਭਾਵਿਤ ਕਰਦੀ ਹੈ।

 

 
ਇਹ ਸਰਵੇ ਜਰਨਲ ਪ੍ਰੋਸੀਡਿੰਗ ਆਫ਼ ਦਾ ਨੈਸ਼ਨਲ ਅਕੈਡਮੀ ਆਫ਼ ਸਾਇੰਸ ‘ਚ ਪ੍ਰਕਾਸ਼ਿਤ ਹੋਇਆ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਕਿਵੇਂ ਭਾਰਤ ‘ਚ 1980 ਤੋਂ ਲੈ ਕੇ ਹੁਣ ਤੱਕ ਖੁਦਕੁਸ਼ੀਆਂ ਦੀ ਦਰ ਕਰੀਬ ਦੁੱਗਣੀ ਹੋ ਚੁੱਕੀ ਹੈ ਤੇ ਇੱਥੇ ਹਰ ਸਾਲ 7 ਫੀਸਦੀ ਦੇ ਵਾਧੇ ਨਾਲ ਕਰੀਬ 1,30,000 ਲੋਕ ਖੁਦਕੁਸ਼ੀ ਕਰ ਰਹੇ ਹਨ।

First Published: Wednesday, 2 August 2017 5:16 PM

Related Stories

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ

ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ
ਕਿਸਾਨੀ ਦੇ ਰਾਖੇ ਨੂੰ ਮਿਲਿਆ ਵੱਡਾ ਸਨਮਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ