ਗੰਨੇ ਦਾ ਭਾਅ ਵਧਾਉਣ ਲਈ ਡਟੇ ਕਿਸਾਨ, ਸੰਘਰਸ਼ ਦਾ ਐਲਾਨ

By: abp sanjha | | Last Updated: Monday, 13 November 2017 12:49 PM
ਗੰਨੇ ਦਾ ਭਾਅ ਵਧਾਉਣ ਲਈ ਡਟੇ ਕਿਸਾਨ, ਸੰਘਰਸ਼ ਦਾ ਐਲਾਨ

ਚੰਡੀਗੜ੍ਹ: ਪਿਛਲੇ ਪੰਜ ਸਾਲਾਂ ਤੋਂ ਗੰਨੇ ਦਾ ਭਾਅ ਨਾ ਵਧਾਉਣ ਖਿਲਾਫ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਦੁਆਬਾ ਕਿਸਾਨ ਸੰਘਰਸ਼ ਕਮੇਟੀ ਕਿਸਾਨ ਆਗੂਆਂ ਮਨਜੀਤ ਸਿੰਘ ਰਾਏ, ਹਰਸੁਰਿੰਦਰ ਸਿੰਘ ਤੇ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਸੰਘਰਸ਼ ਦੇ ਪਹਿਲੇ ਪੜਾਅ ਵਿੱਚ ਆਏ ਕਿਸਾਨ ਸੰਗਠਨਾਂ ਨੇ 15 ਨਵੰਬਰ ਨੂੰ ਜਲੰਧਰ-ਫਗਵਾੜਾ ਵਿਚਕਾਰ ਜੀ.ਟੀ. ਰੋਡ ਤੇ ਰੇਲਵੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਗੰਨੇ ਦਾ ਭਾਅ ਨਹੀਂ ਵਧਾਇਆ ਜਾ ਰਿਹਾ ਤੇ ਸਹਿਕਾਰੀ ਮਿੱਲਾਂ ਵੱਲ ਗੰਨਾ ਉਤਪਾਦਕਾਂ ਦੇ ਪਿਛਲੇ ਸਾਲ ਦੇ 71 ਕਰੋੜ ਰੁਪਏ ਦੇ ਬਕਾਏ ਪਏ ਹਨ।

 
ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ ਉੱਪਰ ਵਿੱਢੇ ਸੰਘਰਸ਼ ਦਾ ਮਾਝਾ ਕਿਸਾਨ ਸੰਘਰਸ਼ ਕਮੇਟੀ ਤੇ ਕਈ ਹੋਰ ਕਿਸਾਨ ਸੰਗਠਨਾਂ ਨੇ ਵੀ ਸਮਰਥਨ ਕੀਤਾ ਹੈ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਗੰਨੇ ਦਾ ਘੱਟੋ-ਘੱਟ ਭਾਅ 350 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ। ਗੁਆਂਢੀ ਰਾਜ ਹਰਿਆਣਾ ਵਿੱਚ ਪਹਿਲਾਂ ਹੀ ਗੰਨੇ ਦਾ ਭਾਅ 330 ਰੁਪਏ ਕੁਇੰਟਲ ਹੈ।

 

ਸੂਤਰਾਂ ਮੁਤਾਬਕ ਖੇਤੀ ਵਿਭਾਗ ਨੇ ਗੰਨੇ ਦੇ ਭਾਅ ‘ਚ 10 ਰੁਪਏ ਕੁਇੰਟਲ ਵਾਧਾ ਕਰਨ ਦੀ ਸਿਫਾਰਸ਼ ਕੀਤੀ ਸੀ ਪਰ ਮੁੱਖ ਮੰਤਰੀ ਨੇ ਮਿੱਲ ਮਾਲਕਾਂ ਦੇ ਦਬਾਅ ਹੇਠ ਆ ਕੇ ਭਾਅ ਨਾ ਵਧਾਉਣ ਦਾ ਫੈਸਲਾ ਲਿਆ ਹੈ। ਖੰਡ ਦਾ ਭਾਅ ਪਿਛਲੇ ਸਮੇਂ ਤੋਂ 4 ਹਜ਼ਾਰ ਤੇ 4100 ਰੁਪਏ ਕੁਇੰਟਲ ਚਲਿਆ ਆ ਰਿਹਾ ਹੈ। ਖੰਡ ਮਿੱਲਾਂ ਨੂੰ 3900 ਰੁਪਏ ਦੇ ਕਰੀਬ ਪੈਂਦਾ ਹੈ ਤੇ ਖੰਡ ਦੀ ਉਤਪਾਦਨ ਸਟੈਂਡਰਡ ਲਾਗਤ ਕੀਮਤ 3200 ਰੁਪਏ ਕੁਇੰਟਲ ਮੰਨੀ ਜਾਂਦੀ ਹੈ।

 

 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਵੇਲਾ-ਵਿਹਾਅ ਚੁੱਕੀ ਮਸ਼ੀਨਰੀ ਤੇ ਭ੍ਰਿਸ਼ਟਾਚਾਰ ਕਾਰਨ ਜੇਕਰ ਮਿੱਲਾਂ ਘਾਟੇ ‘ਚ ਜਾ ਰਹੀਆਂ ਹਨ ਤਾਂ ਇਸ ਦਾ ਬੋਝ ਕਿਸਾਨ ਉੱਪਰ ਕਿਉਂ ਸੁੱਟਿਆ ਜਾ ਰਿਹਾ ਹੈ। ਉਹ ਇਹ ਵੀ ਕਹਿੰਦੇ ਹਨ ਕਿ 70 ਫੀਸਦੀ ਗੰਨਾ ਨਿੱਜੀ ਮਿੱਲਾਂ ਵਾਲੇ ਖਰੀਦ ਰਹੇ ਹਨ, ਸਰਕਾਰ ਉਨ੍ਹਾਂ ਨੂੰ ਘੱਟ ਮੁੱਲ ਉੱਪਰ ਗੰਨਾ ਚੁਕਵਾਉਣ ਲਈ ਕਿਉਂ ਬਜ਼ਿੱਦ ਹੈ।

 
ਜਿਕਰਯੋਗ ਹੈ ਕਿ ਪੰਜਾਬ ਵਿੱਚ ਚੱਲ ਰਹੀਆਂ 7 ਨਿੱਜੀ ਖੰਡ ਮਿੱਲਾਂ ਕੁਲ ਗੰਨੇ ਦਾ ਕਰੀਬ 70 ਫੀਸਦੀ ਖਰੀਦਦੀਆਂ ਹਨ। ਇਹ ਮਿੱਲਾਂ ਸਾਰੀਆਂ ਹੀ ਰਾਜਸੀ ਪਾਰਟੀਆਂ ਨਾਲ ਸਬੰਧਤ ਵੱਡੇ ਰਾਜਸੀ ਨੇਤਾਵਾਂ ਦੀ ਮਾਲਕੀ ਵਾਲੀਆਂ ਹਨ। ਨਿੱਜੀ ਖੰਡ ਮਿੱਲਾਂ ਕਿਸਾਨਾਂ ਨੂੰ ਘੱਟ ਭਾਅ ਦਿੱਤੇ ਜਾਣ ਕਾਰਨ ਵੱਡੇ ਮੁਨਾਫੇ ਕਮਾ ਰਹੀਆਂ ਹਨ ਪਰ ਸਰਕਾਰ ਸਹਿਕਾਰੀ ਖੰਡ ਮਿੱਲਾਂ ਦੇ ਘਾਟੇ ‘ਚ ਹੋਣ ਦਾ ਰੋਣਾ ਪਾ ਕੇ ਕਿਸਾਨਾਂ ਨੂੰ ਘੱਟ ਭਾਅ ਦੇ ਕੇ ਲੁੱਟ ਕਰ ਰਹੀ ਹੈ।

First Published: Monday, 13 November 2017 12:49 PM

Related Stories

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..
ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖਾਦ ਸਬਸਿਡੀ ਸਿੱਧੇ ਖ਼ਾਤਿਆਂ ’ਚ ਤਬਦੀਲ

ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...
ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...

ਸੰਗਰੂਰ: ਪਰਾਲੀ ਵਿਚਾਲੇ ਬੀਜੀ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਸਾਹਮਣੇ ਨਵੀਂ

ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ
ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ

ਚੰਡੀਗੜ੍ਹ: ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਦਿੱਲੀ ਵਿੱਚ ਹੋਣ ਵਾਲੀ 20-21 ਨਵੰਬਰ ਦੀ

ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ ਫਿਕਰ
ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ...

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਵਾਈ ਦੇ ਕਿਸਾਨ ਗੁਰਦੀਪ ਸਿੰਘ ਨੇ

ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..
ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..

ਚੰਡੀਗੜ੍ਹ : ਪਿਛਲੇ ਸਮੇਂ ਵਿੱਚ ਭਾਰਤ ਸਰਕਾਰ ਨੇ ਵਿਦੇਸ਼ ਤੋਂ ਕਣਕ ਦਰਾਮਦ ਕੀਤੀ ਹੈ

ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..
ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..

ਨਵੀਂ ਦਿੱਲੀ-ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਰਮਿਆਨ ਬਿਜਲੀ

ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ
ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ

ਨਵੀਂ ਦਿੱਲੀ  : ਦਿੱਲੀ ਅਤੇ ਗੁਆਂਢੀ ਰਾਜਾਂ ਵਿਚ ਪਰਾਲੀ ਸਾੜਨ ‘ਤੇ ਜਾਰੀ ਬਹਿਸ