ਕਣਕ ਦੇ ਬੀਜ 'ਤੇ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮਿਲੇਗੀ

By: abp sanjha | | Last Updated: Tuesday, 31 October 2017 8:40 PM
ਕਣਕ ਦੇ ਬੀਜ 'ਤੇ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮਿਲੇਗੀ

ਚੰਡੀਗੜ੍ਹ: ਪੰਜਾਬ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕਣਕ ਦੇ ਬੀਜ ਉੱਤੇ ਸਬਸ਼ਿਡੀ ਦੇਣ ਦਾ ਫੈਸਲਾ ਕੀਤਾ ਹੈ। ਇਹ ਸਬਸਿਡੀ ਛੋਟੇ ਤੇ ਮੱਧ ਵਰਗ ਕਿਸਾਨਾਂ ਨੂੰ ਮਿਲੇਗੀ। ਇਸ ਨਾਲ ਪੰਜਾਬ ਸਰਕਾਰ ਉੱਤੇ 28 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਸਬਸਿਡੀ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ 3 ਨਵੰਬਰ ਹੈ। ਬੀਜ ਵੰਡਣ ਦੀ ਸੀਮਾ ਪੰਜ ਏਕੜ ਤੱਕ ਨਿਰਧਾਰਤ ਕੀਤੀ ਗਈ ਹੈ।

 

 

 

ਖੇਤੀਬਾੜੀ ਵਿਭਾਗ ਕਿਸਾਨਾਂ ਨੂੰ 2.80 ਲੱਖ ਕੁਇੰਟਲ ਕਣਕ ਦਾ ਬੀਜ ਰਿਆਇਤੀ ਦਰਾਂ ’ਤੇ ਵੰਡੇਗਾ। ਹਜ਼ਾਰ ਰੁਪਏ ਪ੍ਰਤੀ ਕੁਇੰਟਲ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਾਈ ਜਾਵੇਗੀ। ਇਸ ਵਾਰ ਕਣਕ ਦਾ ਬੀਜ ਸਿਰਫ਼ ਸਰਕਾਰੀਆਂ ਏਜੰਸੀਆਂ ਹੀ ਵੇਚ ਸਕਣਗੀਆਂ। ਇਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੀ ਸ਼ਾਮਲ ਹੈ।

 

 

 

ਕਿਸਾਨਾਂ ਨੂੰ ਕਣਕ ਦਾ ਬੀਜ 2600 ਰੁਪਏ ਦੀ ਥਾਂ 1600 ਰੁਪਏ ਪ੍ਰਤੀ ਕੁਇੰਟਲ ਮਿਲਣਾ ਸੀ। ਤਾਜ਼ਾ ਜਾਣਕਾਰੀ ਅਨੁਸਾਰ ਕਣਕ ਦੇ ਬੀਜ ਦਾ ਮੁੱਲ ਤਿੰਨ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤਕ ਜਾਣ ਦੀ ਸੰਭਾਵਨਾ ਹੈ, ਪਰ ਸਬਸਿਡੀ ਦੀ ਰਕਮ ਕੁਇੰਟਲ ਮਗਰ ਹਜ਼ਾਰ ਰੁਪਏ ਹੀ ਰਹੇਗੀ। ਸਬਸਿਡੀ ਕਣਕ ਦੀ ਵੰਨਗੀ ਐਚਡੀ 3086,ਐਚਡੀ 2967, ਪੀ ਡਬਲਿਊਡੀ 677 ਅਤੇ ਡਬਲਿਊਐਚ 1105 ਰੱਖੀ ਗਈ ਹੈ।

 

 

 

ਰਿਆੲਤੀ ਦਰਾਂ ’ਤੇ ਜਿਨ੍ਹਾਂ ਸਰਕਾਰੀ ਏਜੰਸੀਆਂ ਨੂੰ ਬੀਜ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ, ਉਨ੍ਹਾਂ ਵਿੱਚ ਪੰਜਾਬ ਸੀਡ ਕਾਰਪੋਰੇਸ਼ਨ, ਨੈਸ਼ਨਲ ਸੀਡ ਕਾਰਪੋਰੇਸ਼ਨ ਤੇ ਕ੍ਰਿਭਕੋ ਸਮੇਤ ਇਫਕੋ ਸ਼ਾਮਲ ਹਨ। ਸਬਸਿਡੀ ਦੀ ਰਕਮ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿੱਚ ਜਮ੍ਹਾਂ ਹੋਵੇਗੀ, ਪਰ ਪਹਿਲਾਂ ਉਹ ਸਰਕਾਰੀ ਏਜੰਸੀਆਂ ਤੋਂ ਬੀਜ ਪੂਰੇ ਭਾਅ ’ਤੇ ਖ਼ਰੀਦਣਗੇ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾਕਟਰ ਜਸਬੀਰ ਬੈਂਸ ਦਾ ਕਹਿਣਾ ਹੈ ਕਿ ਬੀਜ ਦਾ ਭਾਅ 2600 ਤੋਂ ਤਿੰਨ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਹੋਵੇਗਾ ਅਤੇ ਇਸ ’ਤੇ ਹਜ਼ਾਰ ਰੁਪਏ ਸਬਸਿਡੀ ਦਿੱਤੀ ਜਾਵੇਗੀ।

First Published: Tuesday, 31 October 2017 9:39 AM

Related Stories

ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..
ਪਰਾਲੀ ਨੂੰ ਅੱਗ ਲਾਏ ਬਿਨਾ ਇਹ ਕਿਸਾਨ ਲੈਂਦਾ ਮੁਨਾਫ਼ਾ..

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ

ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...
ਗੰਨੇ ਦਾ ਭਾਅ ਵਧਾਉਣ ਤੋਂ ਪੰਜਾਬ ਸਰਕਾਰ ਦਾ ਕੋਰਾ ਇਨਕਾਰ...

ਚੰਡੀਗੜ੍ਹ: ਨਿੱਜੀ ਖੰਡ ਮਿੱਲਾਂ ਵਾਲਿਆਂ ਨੂੰ ਘਾਟੇ ਦੇ ਡਰੋਂ ਪੰਜਾਬ ਸਰਕਾਰ ਨੇ

ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..
ਆਸਮਾਨੀ ਚੜ੍ਹੇ ਪਿਆਜ਼ ਨੂੰ ਥੱਲੇ ਉਤਾਰਨ ਲਈ ਨਵਾਂ ਫੈਸਲਾ..

ਨਵੀਂ ਦਿੱਲੀ: ਭਾਰਤੀ ਧਾਤ ਤੇ ਖਣਿਜ ਵਪਾਰ ਨਿਗਮ (ਐਮਐਮਟੀਸੀ) ਵੱਲੋਂ ਦੋ ਹਜ਼ਾਰ ਟਨ

ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..
ਇਹ ਮਸ਼ੀਨ ਬਦਲੇਗੀ ਮਾਲਵੇ ਦੇ ਕਿਸਾਨਾਂ ਦੀ ਕਿਸਮਤ..

ਚੰਡੀਗੜ੍ਹ : ਨਰਮੇ ਦੀ ਚੁਗਾਈ ਮਸ਼ੀਨ ਨਾਲ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਘੱਟਣਗੇ

ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..
ਪਰਾਲੀ ਬਾਰੇ ਕੌਮੀ ਗਰੀਨ ਟ੍ਰਿਬਿਊਨਲ ਦਾ ਨਵਾਂ ਫੈਸਲਾ..

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦੇਸ਼ ਦੇ ਪੰਜ ਉੱਤਰੀ ਰਾਜਾਂ

ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ
ਵਿਦੇਸ਼ ਜਾਣ ਦੀ ਲਾਲਸਾ ਨੇ ਖੋਹਿਆ ਅਪਾਹਜ ਕਿਸਾਨ ਤੋਂ ਪੁੱਤ

ਚੰਡੀਗੜ੍ਹ : ਮਾਮਲਾ ਧਰਮਕੋਟ ਨਿਵਾਸੀ ਅਪਾਹਜ ਕਿਸਾਨ ਰਣਵੀਰ ਸਿੰਘ ਪੁੱਤਰ ਗੁਰਨੇਕ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ
ਹੁਣ ਪਰਾਲੀ ਤੋਂ ਬਣੇਗੀ ਬਾਇਓਗੈਸ, ਹਰ ਜ਼ਿਲ੍ਹੇ 'ਚ ਪ੍ਰੋਜੈਕਟ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓਗੈਸ ਤਿਆਰ ਕਰਨ ਦੇ ਪਹਿਲੇ

ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ
ਪਾਕਿਸਤਾਨ ਨੇ ਫ਼ੇਲ੍ਹ ਕੀਤਾ ਭਾਰਤੀ ਟਮਾਟਰ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਭਾਰਤ