ਵਾਹ ਓਏ ਪਿਆਕੜਾ: ਬੇਗਾਨੇ ਘਰ ਵੜ ਪੀਤੀ, ਫਿਰ ਉੱਥੇ ਹੀ ਸਾਰੀ ਰਾਤ ਸੁੱਤਾ ਰਿਹਾ

By: ABP Sanjha | | Last Updated: Friday, 4 August 2017 4:12 PM
ਵਾਹ ਓਏ ਪਿਆਕੜਾ: ਬੇਗਾਨੇ ਘਰ ਵੜ ਪੀਤੀ, ਫਿਰ ਉੱਥੇ ਹੀ ਸਾਰੀ ਰਾਤ ਸੁੱਤਾ ਰਿਹਾ

ਕੈਨਬਰਾ: ਆਸਟ੍ਰੇਲੀਆ ਦੀ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਘਰ ਵਿੱਚ ਵੜਿਆ ਤੇ ਉੱਥੇ ਪਈ ਸ਼ੈਂਪੇਨ ਪੀ ਗਿਆ। ਇਸ ਤੋਂ ਬਾਅਦ ਉਹ ਬੈਡਰੂਮ ਵਿੱਚ ਜਾ ਕੇ ਸੌਂ ਗਿਆ।

 

ਮੀਡੀਆ ਦੀ ਖ਼ਬਰ ਮੁਤਾਬਕ ਆਸਟ੍ਰੇਲੀਆ ਦੇ ਪੱਛਮੀ ਹਿੱਸੇ ਵਿੱਚ ਸਥਿਤ ਐਸਰੈਂਸ ਸ਼ਹਿਰ ਵਿੱਚ ਇੱਕ ਵਿਅਕਤੀ ਨੇ ਇੱਕ ਘਰ ਵਿੱਚ ਜ਼ਬਰਨ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਉਹ ਆਪਣੇ ਮਿਸ਼ਨ ਵਿੱਚ ਸਫਲ ਰਿਹਾ। ਜਦ ਘਰ ਦੀ ਮਾਲਕਣ ਪਰਤੀ ਤਾਂ ਉਸ ਨੇ ਆਪਣੇ ਬੈਡਰੂਮ ਵਿੱਚ ਇੱਕ ਅਣਜਾਣ ਵਿਅਕਤੀ ਨੂੰ ਸੁੱਤੇ ਪਾਇਆ।

 

ਉਸ ਨੇ ਫੌਰਨ ਸਿਆਣਪ ਤੋਂ ਕੰਮ ਲੈਂਦਿਆਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਕਤ ਵਿਅਕਤੀ ਸੁੱਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਸ ਨੇ ਘਰ ਵਿੱਚ ਪਈ ਹੋਈ ਕੀਮਤੀ ਸ਼ੈਂਪੇਨ ਪੀ ਲਈ ਸੀ। ਉਕਤ ਵਿਅਕਤੀ ਦੇ ਨਸ਼ੇ ਵਿੱਚ ਜ਼ਿਆਦਾ ਹੋਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

First Published: Friday, 4 August 2017 4:12 PM

Related Stories

ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ
ਭਾਰਤ ਦੀ ਵੀਆਈਪੀ ਰੁੱਖ, 24 ਘੰਟੇ ਸੁਰੱਖਿਆ, 15 ਲੱਖ ਖਰਚ

ਚੰਡੀਗੜ੍ਹ: ਦੁਨੀਆ ਭਰ ਵਿੱਚ ਸਿਤਾਰਿਆਂ ਦੇ ਜਲਵੇ ਤੇ ਨਖ਼ਰੇ ਤਾਂ ਤੁਸੀਂ ਦੇਖੇ ਹੀ

ਚੀਨ ਹੁਣ ਚਲਾਏਗਾ 'ਆਨਲਾਈਨ ਅਦਾਲਤਾਂ'
ਚੀਨ ਹੁਣ ਚਲਾਏਗਾ 'ਆਨਲਾਈਨ ਅਦਾਲਤਾਂ'

ਬੀਜਿੰਗ: ਚੀਨ ਦੇ ਹਾਂਗਝੋਊ ਵਿੱਚ ਦੁਨੀਆਂ ਦੀ ਪਹਿਲੀ ਇੰਟਰਨੈੱਟ ਆਧਾਰਤ ਅਦਾਲਤ

16 ਸਾਲਾ ਭਾਰਤੀ ਕੁੜੀ ਦਾ 65 ਸਾਲਾ ਸ਼ੇਖ ਨਾਲ ਵਿਆਹ, ਮੇਨਕਾ ਗਾਂਧੀ ਵੱਲ਼ੋਂ ਇਤਰਾਜ਼
16 ਸਾਲਾ ਭਾਰਤੀ ਕੁੜੀ ਦਾ 65 ਸਾਲਾ ਸ਼ੇਖ ਨਾਲ ਵਿਆਹ, ਮੇਨਕਾ ਗਾਂਧੀ ਵੱਲ਼ੋਂ ਇਤਰਾਜ਼

ਨਵੀਂ ਦਿੱਲੀ: ਹੈਦਰਾਬਾਦ ਰਹਿਣ ਵਾਲੀ 16 ਸਾਲ ਦੀ ਲੜਕੀ ਦਾ 65 ਸਾਲ ਦੇ ਸ਼ੇਖ਼ ਨਾਲ ਵਿਆਹ

ਘਰ 'ਚੋਂ ਮਿਲੇ ਕੂੜੇ ਨੇ ਬਣਾਇਆ ਕਰੋੜਪਤੀ
ਘਰ 'ਚੋਂ ਮਿਲੇ ਕੂੜੇ ਨੇ ਬਣਾਇਆ ਕਰੋੜਪਤੀ

ਬਠਿੰਡਾ: ਕਹਿੰਦੇ ਨੇ ਕਿ ਰੱਬ ਦੀ ਮਿਹਰ ਦਾ ਕੋਈ ਪਤਾ ਨਹੀਂ ਕਦੋਂ ਕਿਸ ਵੇਲੇ ਤੇ ਕਿਸ

ਹੜ੍ਹ ਨੇ ਰੋਕੀ ਬਾਰਾਤ, ਟਰੈਕਟਰ 'ਤੇ ਚੜ੍ਹ ਪਹੁੰਚਿਆ ਲਾੜਾ
ਹੜ੍ਹ ਨੇ ਰੋਕੀ ਬਾਰਾਤ, ਟਰੈਕਟਰ 'ਤੇ ਚੜ੍ਹ ਪਹੁੰਚਿਆ ਲਾੜਾ

ਬਹਿਰਾਈਚ: ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਉਣ ਕਾਰਨ ਜਨ-ਜੀਵਨ