ਪਾਦਰੀ ਦੇ ਕਤਲ ਦੀ ਜਥੇਦਾਰ ਵੱਲੋਂ ਨਿੰਦਾ

By: ਏਬੀਪੀ ਸਾਂਝਾ | | Last Updated: Sunday, 16 July 2017 7:13 PM
ਪਾਦਰੀ ਦੇ ਕਤਲ ਦੀ ਜਥੇਦਾਰ ਵੱਲੋਂ ਨਿੰਦਾ

ਅੰਮ੍ਰਿਤਸਰ: ਲੁਧਿਆਣਾ ‘ਚ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਪਾਦਰੀ ਸੁਲਤਾਨ ਮਸੀਹ ਦੀ ਹੱਤਿਆ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਿੰਦਾ ਕੀਤੀ ਹੈ। ਇਸ ਘਟਨਾ ਦੇ ਦੁੱਖ ਜਤਾਉਂਦਿਆਂ ਜਥੇਦਾਰ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੀ ਹਰ ਇਨਸਾਨ ਨੂੰ ਹੀ ਨਿੰਦਾ ਕਰਨੀ ਚਾਹੀਦੀ ਹੈ।

 

ਉਨ੍ਹਾਂ ਕਿਹਾ ਕਿ ਹਰ ਧਰਮ ਹੀ ਸਤਿਕਾਰਯੋਗ ਹੈ। ਧਰਮ ਨਾਲ ਜੁੜੇ ਲੋਕਾਂ ਦਾ ਵੀ ਸਤਿਕਾਰ ਕਰਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੀਦੀ ਜਿਸ ਵਿੱਚ ਕਿਸੇ ਵੀ ਧਰਮ ਨਾਲ ਜੁੜੇ ਵਿਅਕਤੀ ਦਾ ਕਤਲ ਕੀਤਾ ਜਾਵੇ। ਇਸ ਘਟਨਾ ਦੇ ਨਾਲ-ਨਾਲ ਉਨ੍ਹਾਂ ਅੱਜ ਜੰਮੂ-ਕਸ਼ਮੀਰ ਵਿੱਚ ਹਾਦਸੇ ਦਾ ਸ਼ਿਕਾਰ ਹੋਈ ਅਮਰਨਾਥ ਯਾਤਰੀਆਂ ਦੀ ਬੱਸ ਵਿੱਚ ਮਾਰੇ ਗਏ ਲੋਕਾਂ ਲਈ ਵੀ ਦੁੱਖ ਪ੍ਰਗਟਾਇਆ।

 

ਇਸ ਤੋਂ ਇਲਾਵਾ ਉਨ੍ਹਾਂ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਲਾਪਤਾ ਹੋਏ 8 ਸਿੱਖ ਯਾਤਰੂਆਂ ਦੇ ਮਾਮਲੇ ਵਿੱਚ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਉੱਥੋਂ ਮਿਲੇ ਸਬੂਤਾਂ ਤੋਂ ਇਹ ਇਸ਼ਾਰਾ ਹੋ ਰਿਹਾ ਹੈ ਕਿ ਸ਼ਾਇਦ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ।

First Published: Sunday, 16 July 2017 7:13 PM

Related Stories

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ

ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ
ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ

ਅੰਮ੍ਰਿਤਸਰ: ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਧੀ ਲਾਉਣ ਮਗਰੋਂ

ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!
ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!

ਅੰਮ੍ਰਿਤਸਰ: ਸੋਸ਼ਲ ਮੀਡੀਆ ‘ਤੇ ਲਗਾਤਾਰ ਪੁਲਿਸ ਮੁਲਾਜ਼ਮਾਂ ਦੀਆਂ ਵਾਇਰਲ ਹੋ

ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ
ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ

ਅੰਮ੍ਰਿਤਸਰ: ਯੂ.ਕੇ. ਵਿੱਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਤਨਮਨਜੀਤ ਸਿੰਘ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ
ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਰੋਡ ‘ਤੇ ਨੰਗਲੀ

ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ
ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਭਾਵੇਂ ਲੁੱਟ-ਖੋਹ ਦੀਆਂ

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ