ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ

By: ਏਬੀਪੀ ਸਾਂਝਾ | | Last Updated: Friday, 13 October 2017 6:05 PM
ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ

ਅੰਮ੍ਰਿਤਸਰ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਦੀਵਾਲੀ ਮੌਕੇ ਘੱਟ ਤੋਂ ਘੱਟ ਆਤਿਸ਼ਬਾਜ਼ੀ ਕੀਤੇ ਜਾਣ ਦੇ ਫੈਸਲੇ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਹਮਾਇਤ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਮੁੱਚੀ ਕੌਮ ਨੂੰ ਅਪੀਲ ਹੈ ਕਿ ਉਹ ਦੀਵਾਲੀ/ਬੰਦੀਛੋੜ ਦਿਵਸ ਮੌਕੇ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਘੱਟ ਤੋਂ ਘੱਟ ਕਰਨ।

 

ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਉਹ ਖੁਦ ਵੀ ਚਾਹੁੰਦੇ ਹਨ ਕਿ ਲੋਕ ਘੱਟ ਤੋਂ ਘੱਟ ਆਤਿਸ਼ਬਾਜ਼ੀ ਦਾ ਇਸਤੇਮਾਲ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੇ ਜੇਕਰ ਲੋਕਾਂ ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਆਤਿਸ਼ਬਾਜ਼ੀ ਕੀਤੀ ਵੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਘੱਟ ਪ੍ਰਦੂਸ਼ਣ ਪੈਦਾ ਕਾਰਨ ਵਾਲੀ ਆਤਿਸ਼ਬਾਜ਼ੀ ਜਾਂ ਪਟਾਕੇ ਚਲਾਏ ਜਾਣ।

 

ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ‘ਤੇ ਲੱਗੇ ਸੋਨੇ ਨੂੰ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨ ਤੇ ਗੁਰੂ ਨਗਰ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਚਲਾਉਣ ਦਾ ਫੈਸਲਾ ਕਰ ਲਿਆ ਗਿਆ ਹੈ। ਹੁਣ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਸਿੱਖ ਜਥੇਬੰਦੀਆਂ ਤੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਇਸ ਵਾਰ ਘੱਟ ਪ੍ਰਦੂਸ਼ਣ ਫੈਲਾਉਣ ਵਾਲੀ ਆਤਿਸ਼ਬਾਜ਼ੀ ਹੀ ਚਲਾਉਣ।

First Published: Friday, 13 October 2017 6:05 PM

Related Stories

ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ
ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਅੰਮ੍ਰਿਤਸਰ: ਜਿੱਥੇ ਪੂਰਾ ਦੇਸ਼ ਦੀਵਾਲੀ ਰੌਸ਼ਨੀ ਭਰਿਆ ਤਿਉਹਾਰ ਬੜੇ ਉਤਸ਼ਾਹ ਨਾਲ

ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ
ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ
ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ

ਗੁਰਦਾਸਪੁਰ ਜ਼ਿਮਨੀ ਚੋਣ ਦੇ ਨਤੀਜੇ ਲਗਾਤਾਰ ਆ ਰਹੇ ਹਨ। ਇਨ੍ਹਾਂ ਪ੍ਰਾਪਤ ਹੋ ਰਹੇ

ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ 41 ਲੱਖ ਦਾ ਹਾਰ?
ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ 41 ਲੱਖ ਦਾ ਹਾਰ?

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਰਧਾ

ਝੜਪ ਤੋਂ ਬਾਅਦ ਮੁਤਵਾਜ਼ੀ ਜਥੇਦਾਰਾਂ ਸੁਣਾਇਆ ਫੈਸਲਾ, ਜੌਹਰ ਸਿੰਘ ਤਨਖ਼ਾਹੀਆ ਕਰਾਰ
ਝੜਪ ਤੋਂ ਬਾਅਦ ਮੁਤਵਾਜ਼ੀ ਜਥੇਦਾਰਾਂ ਸੁਣਾਇਆ ਫੈਸਲਾ, ਜੌਹਰ ਸਿੰਘ ਤਨਖ਼ਾਹੀਆ...

ਅੰਮ੍ਰਿਤਸਰ: ਗੁਰਦਵਾਰਾ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਦੀ ਪ੍ਰਬੰਧਕ ਕਮੇਟੀ

ਹਰਿਮੰਦਰ ਸਾਹਿਬ ਵਿਖੇ ਝੜਪ ਲਈ ਜ਼ਿੰਮੇਵਾਰ ਕੌਣ ?
ਹਰਿਮੰਦਰ ਸਾਹਿਬ ਵਿਖੇ ਝੜਪ ਲਈ ਜ਼ਿੰਮੇਵਾਰ ਕੌਣ ?

ਅੰਮ੍ਰਿਤਸਰ: ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਉਸ ਵੇਲੇ

ਭਾਰਤ-ਪਾਕਿ ਸਰਹੱਦ ਤੋਂ ਵਪਾਰੀਆਂ ਲਈ ਖੁਸ਼ਖ਼ਬਰੀ!
ਭਾਰਤ-ਪਾਕਿ ਸਰਹੱਦ ਤੋਂ ਵਪਾਰੀਆਂ ਲਈ ਖੁਸ਼ਖ਼ਬਰੀ!

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਅਟਾਰੀ ਸਰਹੱਦ ‘ਤੇ ਦੋਹਾਂ ਮੁਲਕਾਂ ਵਿਚਾਲੇ

ਅੰਮ੍ਰਿਤਸਰ 'ਚ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
ਅੰਮ੍ਰਿਤਸਰ 'ਚ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ

ਅੰਮ੍ਰਿਤਸਰ: ਕੱਲ੍ਹ ਦੇਰ ਰਾਤ ਅੰਮ੍ਰਿਤਸਰ ਦੇ ਟੇਲਰ ਰੋਡ ‘ਤੇ ਵਾਪਰੇ ਭਿਆਨਕ ਸੜਕ