ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

By: ਏਬੀਪੀ ਸਾਂਝਾ | | Last Updated: Monday, 17 July 2017 5:32 PM
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ ਪਿੰਗਲਵਾੜਾ ਵੀ ਕੇਂਦਰ ਸਰਕਾਰ ਦੇ ਜੀ.ਐਸ.ਟੀ ਤੋਂ ਪ੍ਰੇਸ਼ਾਨ ਨਜ਼ਰ ਆ ਰਹੀ ਹੈ। ਸੰਸਥਾ ਦੀ ਮੁਖੀ ਬੀਬੀ ਡਾਕਟਰ ਇੰਦਰਜੀਤ ਕੌਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਗਲਵਾੜਾ ਸੰਸਥਾ ਨੂੰ ਇਸ ਟੈਕਸ ਤੋਂ ਛੂਟ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਸੰਸਥਾ ‘ਤੇ ਹਰ ਸਾਲ 1 ਤੋਂ 3 ਕਰੋੜ ਦਾ ਵਾਧੂ ਬੋਝ ਪਵੇਗਾ।

 

ਬੀਬੀ ਇੰਦਰਜੀਤ ਕੌਰ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਸੰਸਥਾ ਵੱਲੋਂ ਅਨਾਥ ਬੱਚਿਆਂ ਦੀ ਸਾਂਭ-ਸੰਭਾਲ ਤੇ ਉਨ੍ਹਾਂ ਦੀ ਪੜ੍ਹਾਈ ਤੋਂ ਇਲਾਵਾ ਬੇਸਹਾਰਾ ਲੋਕਾਂ ਦਾ ਇਲਾਜ ਕਰਵਾਉਣ ਲਈ ਸਾਰੇ ਸਾਮਾਨ ਦੀ ਖਰੀਦੋ-ਫਰੋਖਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸੰਸਥਾ ਵੱਲੋਂ ਸਾਹਿਤ ਦੀ ਵੀ ਛਪਾਈ ਕੀਤੀ ਜਾਂਦੀ ਹੈ। ਸੰਸਥਾ ਵੱਲੋਂ ਮਰੀਜ਼ਾਂ ਦੇ ਅਪ੍ਰੇਸ਼ਨ ਲਈ ਅਪ੍ਰੇਸ਼ਨ ਥੀਏਟਰ ਵੀ ਬਣਾਇਆ ਗਿਆ ਹੈ। ਹੁਣ ਹਰ ਤਰ੍ਹਾਂ ਦਾ ਰੋਜ਼ਮਰਾ ਦਾ ਸਾਮਾਨ ਖਰੀਦਣ ‘ਤੇ ਟੈਕਸ ਦੇਣਾ ਪਵੇਗਾ।

 

ਉਨ੍ਹਾਂ ਦੱਸਿਆ ਕਿ ਹਰ ਰੋਜ਼ ਵਰਤੇ ਜਾਣ ਵਾਲੇ ਰਾਸ਼ਨ ਦੇ ਸਾਮਾਨ ‘ਤੇ 5 ਫੀਸਦੀ, ਇਸ ਤੋਂ ਇਲਾਵਾ ਬਿਜਲੀ ਦੇ ਸਾਮਾਨ ‘ਤੇ 28 ਫੀਸਦੀ ਟੈਕਸ ਦੇਣਾ ਪਵੇਗਾ ਜਿਸ ਨਾਲ ਸੰਸਥਾ ‘ਤੇ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਨਹੀਂ ਬਲਕਿ ਮਰੀਜ਼ਾਂ ਦੇ ਇਲਾਜ ਲਈ ਲਈਆਂ ਜਾਣ ਵਾਲਿਆਂ ਦਵਾਈਆਂ ਲਈ ਵੀ ਟੈਕਸ ਦੇਣਾ ਪਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਸੰਸਥਾ ਨੂੰ ਵੈਟ ਤੋਂ ਛੋਟ ਦਿੱਤੀ ਗਈ ਸੀ, ਉਸੇ ਤਰ੍ਹਾਂ ਜੀ.ਐਸ.ਟੀ. ਤੋਂ ਵੀ ਛੋਟ ਦਿੱਤੀ ਜਾਵੇ।

First Published: Monday, 17 July 2017 5:32 PM

Related Stories

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ

ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ
ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ

ਅੰਮ੍ਰਿਤਸਰ: ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਧੀ ਲਾਉਣ ਮਗਰੋਂ

ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!
ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!

ਅੰਮ੍ਰਿਤਸਰ: ਸੋਸ਼ਲ ਮੀਡੀਆ ‘ਤੇ ਲਗਾਤਾਰ ਪੁਲਿਸ ਮੁਲਾਜ਼ਮਾਂ ਦੀਆਂ ਵਾਇਰਲ ਹੋ

ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ
ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ

ਅੰਮ੍ਰਿਤਸਰ: ਯੂ.ਕੇ. ਵਿੱਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਤਨਮਨਜੀਤ ਸਿੰਘ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ
ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਰੋਡ ‘ਤੇ ਨੰਗਲੀ

ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ
ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਭਾਵੇਂ ਲੁੱਟ-ਖੋਹ ਦੀਆਂ

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ