ਗੁਰੂ ਨਗਰੀ 'ਚ ਅਲੌਕਿਕ ਨਗਰ ਕੀਰਤਨ

By: ਏਬੀਪੀ ਸਾਂਝਾ | | Last Updated: Friday, 6 October 2017 4:47 PM
ਗੁਰੂ ਨਗਰੀ 'ਚ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ: ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਖਲਾਸਾਈ ਜਾਹੋ-ਜਲਾਲ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਆਰੰਭ ਹੋਇਆ।

 

ਨਗਰ ਕੀਰਤਨ ਵਿੱਚ ਸਕੂਲੀ ਬੱਚਿਆਂ ਦੀਆਂ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ, ਸਭਾ ਸੁਸਾਇਟੀਆਂ, ਸ਼ਬਦੀ ਜਥੇ, ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਨਗਰ ਕੀਰਤਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਖ਼ਾਲਸਾ ਸਮੇਤ ਅਨੇਕਾਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

 

ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਇਆ। ਨਗਰ ਕੀਰਤਨ ਦਾ ਰਸਤੇ ਵਿੱਚ ਸ਼ਰਧਾਲੂਆਂ ਵੱਲੋਂ ਫ਼ੁੱਲਾਂ ਦੀ ਵਰਖਾ ਕਰਕੇ, ਇਤਰ ਦਾ ਛਿੜਕਾਅ ਕਰਕੇ ਤੇ ਸਜਾਵਟੀ ਗੇਟ ਲਾ ਕਿ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਅਟੁੱਟ ਵਰਤਾਏ ਗਏ।

 

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼ਾਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗਾਂ ਤੇ ਅਧਾਰਿਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਵਿੱਚ ਦੇਸ਼ ਵਿਦੇਸ਼ਾਂ ਤੋਂ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕਰਨਗੇ। ਕੱਲ੍ਹ ਸਵੇਰੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਿਰ ਸਾਹਿਬ, ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਵਸਤਾਂ ਦੇ ਪਵਿਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ।

First Published: Friday, 6 October 2017 4:47 PM

Related Stories

ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ ਜ਼ਿਆਦਾ ਪੈਸੇ ਬਰਾਮਦ
ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ...

ਅੰਮ੍ਰਿਤਸਰ: ਦਿਵਾਲੀ ਵਾਲੇ ਦਿਨ ਦੁਰਗਿਆਨਾ ਮੰਦਿਰ ਵਿੱਚ ਚੋਰੀ ਕਰਨ ਦੇ ਇਲਜ਼ਾਮ

ਇਰਾਕ 'ਚ ਫਸੇ ਪੰਜਾਬੀਆਂ ਦੇ ਮਾਪਿਆਂ ਨੂੰ ਵੱਡਾ ਡਰ...!
ਇਰਾਕ 'ਚ ਫਸੇ ਪੰਜਾਬੀਆਂ ਦੇ ਮਾਪਿਆਂ ਨੂੰ ਵੱਡਾ ਡਰ...!

ਅੰਮ੍ਰਿਤਸਰ: ਇਰਾਕ ਵਿੱਚ ਖੂੰਖਾਰ ਦਹਿਸ਼ਤਗਰ ਜੱਥੇਬੰਦੀ ਆਈ.ਐਸ.ਆਈ.ਐਸ. ਵੱਲੋਂ

ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼
ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼

ਅੰਮ੍ਰਿਤਸਰ: ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ

ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ
ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਦੁਰਗਿਆਣਾ ਮੰਦਰ ਵਿੱਚ

ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ
ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਅੰਮ੍ਰਿਤਸਰ: ਜਿੱਥੇ ਪੂਰਾ ਦੇਸ਼ ਦੀਵਾਲੀ ਰੌਸ਼ਨੀ ਭਰਿਆ ਤਿਉਹਾਰ ਬੜੇ ਉਤਸ਼ਾਹ ਨਾਲ

ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ
ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ
ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ

ਗੁਰਦਾਸਪੁਰ ਜ਼ਿਮਨੀ ਚੋਣ ਦੇ ਨਤੀਜੇ ਲਗਾਤਾਰ ਆ ਰਹੇ ਹਨ। ਇਨ੍ਹਾਂ ਪ੍ਰਾਪਤ ਹੋ ਰਹੇ

ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ
ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ

ਅੰਮ੍ਰਿਤਸਰ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ