ਵਰਣਿਕਾ ਮਾਮਲੇ 'ਤੇ ਪੂਨਮ ਮਹਾਜਨ ਦੀ ਚੁੱਪੀ

By: abp sanjha | | Last Updated: Friday, 11 August 2017 4:45 PM
ਵਰਣਿਕਾ ਮਾਮਲੇ 'ਤੇ ਪੂਨਮ ਮਹਾਜਨ ਦੀ ਚੁੱਪੀ

ਅੰਮ੍ਰਿਤਸਰ: ਭਾਰਤੀ ਜਨਤਾ ਯੁਵਾ ਮੋਰਚਾ ਦੀ ਕੌਮੀ ਪ੍ਰਧਾਨ ਪੂਨਮ ਮਹਾਜਨ ਨੇ ਕਿਹਾ ਕਿ ਵਿਕਾਸ ਬਰਾਲਾ ਮਾਮਲੇ ਵਿੱਚ ਪੁਲਿਸ ਆਪਣਾ ਕੰਮ ਕਰ ਰਹੀ ਹੈ। ਇਸ ਲਈ ਇਸ ਮਾਮਲੇ ਵਿੱਚ ਭਾਜਪਾ ਦਾ ਹੋਣਾ ਜਾਂ ਨਾ ਹੋਣਾ ਕੋਈ ਵੱਡਾ ਸਵਾਲ ਨਹੀਂ। ਪੂਨਮ ਅੱਜ ਗੁਰੂ ਨਗਰੀ ਪਹੁੰਚੀ ਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਰ ਦੇ ਦਰਸ਼ਨ ਕੀਤੇ ਤੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

 

ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਪੂਨਮ ਮਹਾਜਨ ਨੇ ਕਿਹਾ ਕਿ ਉਹ ਭਾਜਪਾ ਯੁਵਾ ਮੋਰਚਾ ਦੀ ਕੌਮੀ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਨੇ ਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ 2022 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਮੌਕੇ ਦੇਸ਼ ਦੇ ਸਾਰੇ ਨੌਜਵਾਨ ਵੱਧ-ਚੜ੍ਹ ਕੇ ਉਸ ਵਿੱਚ ਸ਼ਾਮਲ ਹੋਣ ਤੇ ਇਕਜੁੱਟ ਰਹਿਣ।

 

ਪੰਜਾਬ ਵਿੱਚ ਵਧ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਪੂਨਮ ਮਹਾਜਨ ਨੇ ਮਹਾਰਾਸ਼ਟਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਉਸ ਸੂਬੇ ਤੋਂ ਆਈ ਹੈ, ਜਿੱਥੇ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰਦੇ ਸਨ। ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਲਈ ਬਣਾਈਆਂ ਗਈਆਂ ਖਾਸ ਨੀਤੀਆਂ ਨਾਲ ਸਭ ਕੁਝ ਠੀਕ ਹੈ। ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ।

First Published: Friday, 11 August 2017 4:45 PM

Related Stories

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ