ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

By: ਏਬੀਪੀ ਸਾਂਝਾ | | Last Updated: Monday, 13 November 2017 6:50 PM
ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਅਚਨਚੇਤ ਛਾਪਾ ਮਾਰਿਆ ਤੇ ਹਸਪਤਾਲ ਪ੍ਰਸ਼ਾਸ਼ਨ ਦੀਆਂ ਖ਼ਾਮੀਆਂ ਦਾ ਪਰਦਾਫਾਸ਼ ਕੀਤਾ। ਔਜਲਾ ਕਰੀਬ 9 ਵਜੇ ਹਸਪਤਾਲ ਪੁੱਜੇ ਤੇ ਉਨ੍ਹਾਂ ਨੇ ਹਸਪਤਾਲ ਦੇ ਚੱਪੇ-ਚੱਪੇ ਦੀ ਚੈਕਿੰਗ ਕੀਤੀ। ਇਸ ਦੌਰਾਨ ਹਸਪਤਾਲ ਅੰਦਰ ਗੰਦਗੀ ਸਮੇਤ ਕਈ ਹੋਰ ਅਜਿਹੀਆਂ ਹੈਰਾਨੀਜਨਕ ਚੀਜ਼ਾਂ ਸਾਹਮਣੇ ਆਈਆਂ ਜਿਸ ਨੇ ਹਸਪਤਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਕਈ ਸਵਾਲ ਖੜ੍ਹੇ ਕੀਤੇ ਹਨ।

 

ਜਿੱਦਾਂ ਹੀ ਔਜਲਾ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ, ਉਨ੍ਹਾਂ ਦੇ ਉੱਥੇ ਪਹੁੰਚਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੈਡੀਕਲ ਸੁਪਰੀਡੈਂਟ ਰਾਮ ਸਰੂਪ ਸ਼ਰਮਾ ਵੀ ਉੱਥੇ ਆ ਗਏ। ਇਸ ਮੌਕੇ ਔਜਲਾ ਨੇ ਮੈਡੀਕਲ ਸੁਪਰੀਡੈਂਟ ਤੇ ਮੌਜੂਦ ਸਟਾਫ ਨੂੰ ਖਰੀਆਂ-ਖਰੀਆਂ ਸੁਣਾਈਆਂ। ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਸਪਤਾਲ ਸਬੰਧੀ ਹਰ ਰੋਜ਼ ਕਈ ਸ਼ਿਕਾਇਤਾਂ ਮਿਲਦੀਆਂ ਹਨ। ਉਸ ਦੇ ਚੱਲਦਿਆਂ ਉਨ੍ਹਾਂ ਨੇ ਇੱਥੇ ਆ ਕੇ ਆਪਣੀਆਂ ਅੱਖਾਂ ਨਾਲ ਇਹ ਸਭ ਕੁਝ ਦੇਖਣ ਲਈ ਇਹ ਛਾਪੇਮਾਰੀ ਕੀਤੀ।

 

ਉਨ੍ਹਾਂ ਕਿਹਾ ਕਿ ਹਸਪਤਾਲ ਦੇ ਅੰਦਰ ਸੱਚਮੁੱਚ ਕਈ ਖਾਮੀਆਂ ਪਾਈਆਂ ਗਈਆਂ ਹਨ। ਹਸਪਤਾਲ ਵਿੱਚ ਕਈ ਥਾਈਂ ਗੰਦਗੀ ਦੇ ਢੇਰ ਤੇ ਗੰਦਾ ਪਾਣੀ ਵੀ ਖੜ੍ਹਾ ਨਜ਼ਰ ਆਇਆ। ਇਸ ਤੋਂ ਇਲਾਵਾ ਕਈ ਡਾਕਟਰ ਵੀ ਗੈਰ ਹਾਜ਼ਰ ਪਾਏ ਗਏ। ਹਸਪਤਾਲ ਦੀਆਂ ਕੁਝ ਵਾਰਡਾਂ ਦੀਆਂ ਤਾਰੀਫਾਂ ਕਰਦਿਆਂ ਔਜਲਾ ਨੇ ਕਿਹਾ ਕਿ ਕਈ ਵਾਰਡਾਂ ਵਿੱਚੋਂ ਤਾਂ ਬੀਅਰ ਦੀਆਂ ਬੋਤਲਾਂ ਤੱਕ ਵੀ ਮਿਲੀਆਂ ਹਨ। ਔਜਲ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਵਾਰ ਤਾਂ ਉਨ੍ਹਾਂ ਵੱਲੋਂ ਸਿਰਫ ਪ੍ਰਸ਼ਾਸਨ ਨੂੰ ਹਦਾਇਤਾਂ ਹੀ ਦਿੱਤੀਆਂ ਗਈਆਂ ਹਨ ਪਰ ਜੇਕਰ ਹੁਣ ਵੀ ਇਸ ਵਿੱਚ ਸੁਧਾਰ ਨਾ ਲਿਆਂਦਾ ਗਿਆ ਤਾਂ ਉਹ ਅਗਲੀ ਵਾਰ ਕਾਗਜ਼ੀ ਕਾਰਵਾਈ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਵੱਲ ਧਿਆਨ ਦੇਣ ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕਰਨਗੇ।

First Published: Monday, 13 November 2017 6:50 PM

Related Stories

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ

ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ ਹਮਲੇ
ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ

ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ
ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ