ਅਨਮੋਲਸ਼ੇਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

By: ਏਬੀਪੀ ਸਾਂਝਾ | | Last Updated: Sunday, 16 July 2017 2:47 PM
ਅਨਮੋਲਸ਼ੇਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ: ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮ੍ਰਿਤਸਰ ਦੇ ਸਿੱਖ ਨੌਜਵਾਨ ਅਨਮੋਲਸ਼ੇਰ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਡੂੰਗਰ ਨੇ ਇੱਕ ਲੱਖ ਰੁਪਏ ਦਾ ਦਾ ਚੈੱਕ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਅਨਮੋਲਸ਼ੇਰ ਨੂੰ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਯੂ.ਪੀ.ਐਸ.ਸੀ. ਦਾ ਨਤੀਜਾ ਆਉਣ ਤੋਂ ਬਾਅਦ ਐਲਾਨੀ ਗਈ ਸੀ।

 

ਦਫਤਰ ਸ਼੍ਰੋਮਣੀ ਕਮੇਟੀ ਵਿੱਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਨਮਾਨ ਮੌਕੇ ਕਿਹਾ ਕਿ ਅਨਮੋਲਸ਼ੇਰ ਸਿੰਘ ਨੇ ਵੱਕਾਰੀ ਪ੍ਰੀਖਿਆ ਵਿੱਚੋਂ ਸਨਮਾਨਿਤ ਸਥਾਨ ਪ੍ਰਾਪਤ ਕਰਕੇ ਜਿੱਥੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਹੀ ਸੂਬੇ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਨਮੋਲਸ਼ੇਰ ਨੂੰ ਸਨਮਾਨਿਤ ਕਰਨ ਨਾਲ ਹੋਰ ਵਿਦਿਆਰਥੀਆਂ ਵਿੱਚ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਨਾ ਮਿਲੇਗੀ।

 

ਯਾਦ ਰਹੇ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ’ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ਮੌਕੇ ਅਨਮੋਲਸ਼ੇਰ ਦੇ ਪਿਤਾ ਸਰਬਜੀਤ ਸਿੰਘ ਨੇ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਮਿਲਿਆ ਸਨਮਾਨ ਵੱਡਾ ਆਸ਼ੀਰਵਾਦ ਹੈ।

First Published: Sunday, 16 July 2017 2:47 PM

Related Stories

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ

ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ
ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ

ਅੰਮ੍ਰਿਤਸਰ: ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਧੀ ਲਾਉਣ ਮਗਰੋਂ

ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!
ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!

ਅੰਮ੍ਰਿਤਸਰ: ਸੋਸ਼ਲ ਮੀਡੀਆ ‘ਤੇ ਲਗਾਤਾਰ ਪੁਲਿਸ ਮੁਲਾਜ਼ਮਾਂ ਦੀਆਂ ਵਾਇਰਲ ਹੋ

ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ
ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ

ਅੰਮ੍ਰਿਤਸਰ: ਯੂ.ਕੇ. ਵਿੱਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਤਨਮਨਜੀਤ ਸਿੰਘ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ
ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਰੋਡ ‘ਤੇ ਨੰਗਲੀ

ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ
ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਭਾਵੇਂ ਲੁੱਟ-ਖੋਹ ਦੀਆਂ

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ