ਹੁਣ ਕੇਜਰੀਵਾਲ ਦੀ ਫਿਲਮ 'ਤੇ ਡਿੱਗੀ ਗਾਜ!

By: abp sanjha | | Last Updated: Sunday, 12 November 2017 4:12 PM
ਹੁਣ ਕੇਜਰੀਵਾਲ ਦੀ ਫਿਲਮ 'ਤੇ ਡਿੱਗੀ ਗਾਜ!

ਨਵੀਂ ਦਿੱਲੀ: ਬਾਲੀਵੁੱਡ ਫ਼ਿਲਮਾਂ ਦਾ ਤਾਂ ਇਨ੍ਹੀਂ ਦਿਨੀ ਜਿੱਦਾਂ ਬੁਰਾ ਸਮਾਂ ਚੱਲ ਰਿਹਾ ਹੈ। ਸੰਜੇ ਲੀਲਾ ਭੰਸਾਲੀ ਦੀ ਫਿਲਮ “ਪਦਮਾਵਤੀ” ਨੂੰ ਲੈ ਕੇ ਉੱਠਿਆ ਬਵਾਲ ਹਾਲੇ ਥੰਮ੍ਹਿਆ ਨਹੀਂ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਬਣ ਰਹੀ ਫਿਲਮ “ਐਨ ਇੰਸਿਗਨੀਫਿਕੈਂਟ ਮੈਨ” ਵੀ ਵਿਵਾਦਾਂ ਦਾ ਸਬੱਬ ਬਣਦੀ ਜਾ ਰਹੀ ਹੈ। ਗੁਜਰਾਤ ਵਿੱਚ ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਨਿਊਜ਼ ਏਜੰਸੀ ਆਈ.ਏ.ਐਨ.ਐਸ. ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਗੁਜਰਾਤ ਹਾਈਕੋਰਟ ਵਿੱਚ ਫਿਲਮ ਦੀ ਰਿਲੀਜ਼ ‘ਤੇ ਰੋਕ ਲਾਉਣ ਲਈ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।

 

ਵਕੀਲ ਭਾਵਿਕ ਸੋਮਾਨੀ ਨੇ ਪਟੀਸ਼ਨ ਲਾਈ ਹੈ। ਉਨ੍ਹਾਂ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫਿਲਮ ਦੀ ਰਿਲੀਜ਼ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਇਹ ਫਿਲਮ 17 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਦਾ ਟਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਭਾਵਿਕ ਸੋਮਾਨੀ ਦਾ ਮੰਨਣਾ ਹੈ ਕਿ ਇਹ ਫਿਲਮ ਚੋਣ ਜ਼ਾਬਤੇ ਦੀ ਉਲੰਘਣਾ ਕਰਦੀ ਹੈ। ਇਹ ਹੀ ਗੱਲ ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਵੀ ਕਹੀ ਹੈ।

 

ਗੁਜਰਾਤ ਵਿੱਚ 9 ਤੇ 14 ਦਸੰਬਰ ਨੂੰ ਚੋਣਾਂ ਹਨ। ਅਜਿਹੇ ਵਿੱਚ ਸੋਮਾਨੀ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਗੱਲ ਨੂੰ ਧਿਆਨ ਵਿੱਚ ਰੱਖਣ ਕਿ ਇਹ ਫਿਲਮ ਸੋਸ਼ਲ ਮੀਡੀਆ ਤੇ ਵਾਇਰਲ ਨਾ ਹੋਵੇ ਕਿਉਂਕਿ ਇਹ ਫਿਲਮ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਦਾ ਮਹੱਤਵਪੂਰਨ ਤਰੀਕਾ ਹੋ ਸਕਦੀ ਹੈ ਤੇ ਵੱਡੇ ਪੱਧਰ ਤੇ ਵੋਟਰਾਂ ਨੂੰ ਲੁਭਾ ਸਕਦੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਹ ਫਿਲਮ ਕੁਝ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ। ਇਸ ਤੋਂ ਪਹਿਲਾਂ ਜਦ ਪਹਿਲਾਜ਼ ਨਹਿਲਾਣੀ ਸੈਂਸਰ ਬੋਰਡ ਦੇ ਪ੍ਰਧਾਨ ਦੇ ਅਹੁਦੇ ‘ਤੇ ਸੀ ਉਨ੍ਹਾਂ ਨੇ ਇਸ ਫਿਲਮ ਤੇ ਇਤਰਾਜ਼ ਜਤਾਇਆ ਸੀ।

 

ਨਿਲਹਾਨੀ ਨੇ ਫਿਲਮ ਦੀ ਰਿਲੀਜ਼ ਦੇ ਲਈ ਨਿਰਮਾਤਾ ਨੂੰ ਕਿਹਾ ਸੀ ਕਿ ਪਹਿਲਾਂ ਉਹ ਪੀ.ਐਮ ਮੋਦੀ, ਦਿੱਲੀ ਦੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਤੇ ਅਰਵਿੰਦ ਕੇਜਰੀਵਾਲ ਤੋਂ ਐਨ.ਓ.ਸੀ ਲੈ ਕੇ ਆਉਣ ਉਸ ਤੋਂ ਬਾਅਦ ਹੀ ਫਿਲਮ ਰਿਲੀਜ਼ ਹੋਵੇਗੀ। ਹਾਲਾਂਕਿ ਬਾਅਦ ਵਿੱਚ ਫਿਲਮ ਫਿਲਮ ਪ੍ਰਵਾਨਗੀ ਐਪੀਲੇਟ ਟ੍ਰਿਬਿਊਨਲ ਨੇ ਫ਼ਿਲਮ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਅਜਿਹੇ ਵਿੱਚ ਹੁਣ ਇਹ ਵੇਖਣਾ ਹੋਵੇਗਾ ਕਿ ਇਨ੍ਹਾਂ ਫ਼ਿਲਮਾਂ ਦੇ ਚੰਗੇ ਦਿਨ ਕਦੋਂ ਆਉਣਗੇ ਤੇ ਇਨ੍ਹਾਂ ਨਾਲ ਜੁੜੇ ਵਿਵਾਦ ਕਦੋਂ ਖਤਮ ਹੋਣਗੇ।

First Published: Sunday, 12 November 2017 4:12 PM

Related Stories

ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ
ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਦੇ ਵਿਵਾਦ ਨੂੰ ਲੈ ਕੇ ਪ੍ਰੇਸ਼ਾਨ ਦੀਪਿਕਾ

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ