ਅਕਸ਼ੇ ਕੁਮਾਰ ਫਿਰ ਬਣਿਆ 'ਕੇਸਰੀ' ਸਰਦਾਰ

By: abp sanjha | | Last Updated: Friday, 5 January 2018 4:10 PM
ਅਕਸ਼ੇ ਕੁਮਾਰ ਫਿਰ ਬਣਿਆ 'ਕੇਸਰੀ' ਸਰਦਾਰ

ਨਵੀਂ ਦਿੱਲੀ: ਵੈਸੇ ਤਾਂ ਸਾਲ ਦੀ ਸ਼ੁਰੂਆਤ ਬਾਲੀਵੁੱਡ ਅਦਾਕਾਰਾਂ ਨੇ ਅਲੱਗ-ਅਲੱਗ ਤਰੀਕੇ ਨਾਲ ਕੀਤੀ ਪਰ ਅਕਸ਼ੇ ਕੁਮਾਰ ਨੇ ਕੁਝ ਅਲੱਗ ਹੀ ਅੰਦਾਜ਼ ਵਿੱਚ ਸਾਲ ਸ਼ੁਰੂ ਕੀਤਾ। ਅਕਸ਼ੇ ਨੇ ਆਪਣੀ ਫ਼ਿਲਮ ‘ਕੇਸਰੀ’ ਦਾ ਫ਼ਸਟ ਲੁੱਕ ਜਾਰੀ ਕੀਤਾ ਹੈ। ਇਸ ਫ਼ਸਟ ਲੁੱਕ ਵਿੱਚ ਅਕਸ਼ੇ ਕੁਮਾਰ ਸਰਦਾਰ ਦੇ ਕਿਰਦਾਰ ਵਿੱਚ ਨਜ਼ਰ ਆ ਰਹੇ ਹਨ ਤੇ ਕੇਸਰੀ ਰੰਗ ਦੀ ਪੱਗ ਬੰਨ੍ਹੀ ਹੋਈ ਹੈ।

 

ਅਕਸ਼ੇ ਨੇ ਲਿਖਿਆ ਕਿ ਇਸ ਫ਼ੋਟੋ ਨੂੰ ਸ਼ੇਅਰ ਕਰਦੇ ਹੋਏ ਬੜਾ ਮਾਣ ਮਹਿਸੂਸ ਹੋ ਰਿਹਾ ਹੈ। ਸਾਲ 2018 ਦੀ ਸ਼ੁਰੂਆਤ ਮੇਰੇ ਪ੍ਰੋਜੈਕਟ ਤੇ ਫ਼ਿਲਮ ‘ਕੇਸਰੀ’ ਨਾਲ ਕਰ ਰਿਹਾ ਹਾਂ। ਤੁਹਾਡੀਆਂ ਦੁਆਵਾਂ ਤੇ ਪਿਆਰ ਦੀ ਹਮੇਸ਼ਾ ਜ਼ਰੂਰਤ ਰਹੇਗੀ।

 

ਦੱਸ ਦਈਏ ਕਿ ਇਸ ਫ਼ਿਲਮ ਨਾਲ ਸਲਮਾਨ ਵੀ ਜੁੜਨ ਵਾਲੇ ਸਨ ਪਰ ਬਾਅਦ ਵਿੱਚ ਉਹ ਪਿੱਛੇ ਹੋ ਗਏ। ਅਕਸ਼ੇ ਨੇ ਦੱਸਿਆ ਕਿ ਇਸ ਫ਼ਿਲਮ ਦਾ ਨਾਂ ਕੇਸਰੀ ਹੈ। ਮੈਂ ਜਨਵਰੀ ਤੋਂ ਇਹ ਫ਼ਿਲਮ ਸ਼ੁਰੂ ਕਰਾਂਗਾ। ‘ਪੈਡਮੈਨ’ ਰਿਲੀਜ਼ ਹੋਣ ਤੋਂ ਬਾਅਦ ਲਗਾਤਾਰ ਇਸ ‘ਤੇ ਕੰਮ ਹੋਵੇਗਾ। ਇਸ ਫ਼ਿਲਮ ਲਈ ਅਕਸ਼ੇ ਕੁਮਾਰ ਨੇ ਕਰਨ ਜੌਹਰ ਨਾਲ ਹੱਥ ਮਿਲਾਇਆ ਹੈ।

 

ਅਕਸ਼ੇ ਦੀ ਫ਼ਿਲਮ ‘ਪੈਡਮੈਨ’ ਤਾਮਿਲਨਾਡੂ ਦੇ ਅਰੁਣਾਚਲਮ ਦੀ ਜ਼ਿੰਦਗੀ ‘ਤੇ ਆਧਾਰਤ ਹੈ। ਉਹ ‘ਪੈਡਮੈਨ’ ਦੇ ਨਾਂ ਨਾਲ ਮਸ਼ਹੂਰ ਹੈ। ਉਨ੍ਹਾਂ ਨੂੰ ਘੱਟ ਲਾਗਤ ਵਾਲੀ ਸੈਨੇਟਰੀ ਪੈਡ ਬਣਾਉਣ ਵਾਲੀ ਮਸ਼ੀਨ ਦੀ ਖੋਜ ਲਈ ਜਾਣਿਆ ਜਾਂਦਾ ਹੈ। ਇਸ ਖੋਜ ਲਈ ਉਨ੍ਹਾਂ ਨੂੰ ਪਦਮਸ਼੍ਰੀ ਨਾਲ ਸਨਮਾਨਿਆ ਗਿਆ ਸੀ। ਇਸ ਫ਼ਿਲਮ ਨੂੰ ਅਕਸ਼ੇ ਦੀ ਪਤਨੀ ਟਵਿੰਕਲ ਖੰਨਾ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ 26 ਜਨਵਰੀ ਨੂੰ ਰਿਲੀਜ਼ ਹੋਣੀ ਹੈ।

First Published: Friday, 5 January 2018 4:10 PM

Related Stories

'ਪਦਮਾਵਤ' ਤੇ ਰੋਕ ਲਗਾਉਣ ਦੀ ਇੱਕ ਹੋਰ ਕੋਸ਼ਿਸ਼ ਨਾਕਾਮ
'ਪਦਮਾਵਤ' ਤੇ ਰੋਕ ਲਗਾਉਣ ਦੀ ਇੱਕ ਹੋਰ ਕੋਸ਼ਿਸ਼ ਨਾਕਾਮ

ਨਵੀਂ ਦਿੱਲੀ-ਸੰਜੇ ਲੀਲੀ ਭੰਸਾਲੀ ਦੀ ਫ਼ਿਲਮ ‘ਪਦਮਾਵਤ’ ਜੀ ਰਿਲੀਜ਼ ਉੱਤੇ ਰੋਕ

ਦਿਲਜੀਤ ਨੇ ਬਾਲੀਵੁੱਡ ਬਾਰੇ ਖੋਲ੍ਹਿਆ ਦਿਲ ਦਾ ਭੇਤ
ਦਿਲਜੀਤ ਨੇ ਬਾਲੀਵੁੱਡ ਬਾਰੇ ਖੋਲ੍ਹਿਆ ਦਿਲ ਦਾ ਭੇਤ

ਮੁੰਬਈ: ਦਿਲਜੀਤ ਦੋਸਾਂਝ ਪੰਜਾਬ ਦੇ ਹੀ ਨਹੀਂ ਸਗੋਂ ਬਾਲੀਵੁੱਡ ਦਾ ਵੱਡਾ ਕਲਾਕਾਰ

ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ 'ਪਦਮਾਵਤ' ਦਾ ਵਿਰੋਧ ਜਾਰੀ, ਸਿਨੇਮਾ ਭੰਨਿਆ
ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ 'ਪਦਮਾਵਤ' ਦਾ ਵਿਰੋਧ ਜਾਰੀ, ਸਿਨੇਮਾ ਭੰਨਿਆ

ਮੁਜ਼ੱਫਰਪੁਰ: ਸੁਪਰੀਮ ਕੋਰਟ ਵੱਲੋਂ ਵਿਵਾਦਤ ਫ਼ਿਲਮ ‘ਪਦਮਾਵਤ’ ਉੱਪਰ ਲੱਗੀ

ਬਾਲੀਵੁੱਡ 'ਚ ਐਂਟਰੀ ਬਾਰੇ ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਖੁਲਾਸਾ
ਬਾਲੀਵੁੱਡ 'ਚ ਐਂਟਰੀ ਬਾਰੇ ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਖੁਲਾਸਾ

ਨਵੀਂ ਦਿੱਲੀ: ਵਿਸ਼ਵ ਸੁੰਦਰੀ 2017 ਦਾ ਖਿਤਾਬ ਜਿੱਤਣ ਦੇ ਨਾਲ ਹੀ ਮਾਨੁਸ਼ੀ ਛਿੱਲਰ ਦੇ

ਪ੍ਰਕਾਸ਼ ਰਾਜ ਇਸ ਤਿੱਕੜੀ ਦੇ ਕੱਟੜ ਵਿਰੋਧੀ
ਪ੍ਰਕਾਸ਼ ਰਾਜ ਇਸ ਤਿੱਕੜੀ ਦੇ ਕੱਟੜ ਵਿਰੋਧੀ

ਹੈਦਰਾਬਾਦ: ਅਦਾਕਾਰ ਪ੍ਰਕਾਸ਼ ਰਾਜ ਨੇ ਕਿਹਾ ਕਿ ਉਹ ਹਿੰਦੂ ਵਿਰੋਧੀ ਨਹੀਂ ਹਨ, ਸਿਰਫ

3 ਅਗਸਤ ਨੂੰ 'ਸੰਦੀਪ ਔਰ ਪਿੰਕੀ ਫਰਾਰ'
3 ਅਗਸਤ ਨੂੰ 'ਸੰਦੀਪ ਔਰ ਪਿੰਕੀ ਫਰਾਰ'

ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਤੇ ਪਰਿਣੀਤੀ ਚੋਪੜਾ ਦੀ ਫਿਲਮ