ਇੱਕ ਹੋਰ ਅਦਾਕਾਰ ਵੱਲੋਂ ਵੱਡਾ ਖੁਲਾਸਾ: ਟੱਲੀ ਹੋ ਕੇ ਡਾਇਰੈਕਟਰ ਕਮਰੇ 'ਚ ਵੜ ਆਇਆ ਤਾਂ ਕਹਿਣ ਲੱਗਾ...

By: ਰਵੀ ਇੰਦਰ ਸਿੰਘ | | Last Updated: Tuesday, 7 November 2017 4:35 PM
ਇੱਕ ਹੋਰ ਅਦਾਕਾਰ ਵੱਲੋਂ ਵੱਡਾ ਖੁਲਾਸਾ: ਟੱਲੀ ਹੋ ਕੇ ਡਾਇਰੈਕਟਰ ਕਮਰੇ 'ਚ ਵੜ ਆਇਆ ਤਾਂ ਕਹਿਣ ਲੱਗਾ...

ਔਰਤਾਂ ਨਾਲ ਹੋ ਰਹੇ ਸਰੀਰਕ ਸ਼ੋਸ਼ਣ ਖਿਲਾਫ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ #MeToo ਮੁਹਿੰਮ ਕਾਫੀ ਫੈਲ ਰਹੀ ਹੈ। ਇਸ ਮੁਹਿੰਮ ਰਾਹੀਂ ਦੁਨੀਆ ਭਰ ਦੀਆਂ ਔਰਤਾਂ ਆਪਣੇ ਨਾਲ ਹੋਏ ਜਿਣਸੀ ਸ਼ੋਸ਼ਣ ਦੀਆਂ ਘਟਨਾਵਾਂ ਸਾਂਝੀਆਂ ਕਰ ਰਹੀਆਂ ਹਨ।

 

ਹਾਲੀਵੁੱਡ ਸਮੇਤ ਬਾਲੀਵੁੱਡ ਦੀਆਂ ਅਦਾਕਾਰਾਵਾਂ ਆਪਣੇ ਨਾਲ ਹੋਏ ਸੈਕਸੂਅਲ ਹੈਰਾਸਮੈਂਟ ਦੀਆਂ ਘਟਨਾਵਾਂ ਦਾ ਖੁਲਾਸਾ ਕਰ ਚੁੱਕੀਆਂ ਹਨ। ਹੁਣ ਇਸ ਕੜੀ ਵਿੱਚ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦਾ ਵੀ ਨਾਂ ਸਾਹਮਣੇ ਆਇਆ ਹੈ। ਉਸ ਨੇ ਵੀ ਆਪਣੇ ਨਾਲ ਹੋਈ ਅਜਿਹੀ ਹੀ ਘਟਨਾ ਦਾ ਖੁਲਾਸਾ ਕੀਤਾ ਹੈ।

swara-bhaskar-look

ਅੰਗਰੇਜ਼ੀ ਦੇ ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਸਵਰਾ ਭਾਸਕਰ ਨੇ ਦੱਸਿਆ ਕਿ ਕਿਵੇਂ ਇੱਕ ਫ਼ਿਲਮ ਨਿਰਦੇਸ਼ਕ ਸ਼ਰਾਬ ਦੇ ਨਸ਼ੇ ਵਿੱਚ ਟੁੰਨ ਹੋ ਕੇ ਉਸ ਦੇ ਕਮਰੇ ਵਿੱਚ ਆ ਵੜਿਆ ਤੇ ਗ਼ਲਤ ਹਰਕਤਾਂ ਕਰਨ ਦੀ ਤਾਕ ਵਿੱਚ ਰਿਹਾ। ਇੰਨਾ ਹੀ ਨਹੀਂ ਫ਼ਿਲਮ ਰਾਂਝਨਾ ਨਾਲ ਸੁਰਖੀਆਂ ਵਿੱਚ ਆਈ ਸਵਰਾ ਨੇ ਇਹ ਵੀ ਦੱਸਿਆ ਕਿ ਇੱਕ ਵਾਰ ਫ਼ਿਲਮ ਦੇ ਪ੍ਰਚਾਰ ਦੌਰਾਨ ਇੱਕ ਸਮਾਗਮ ਵਿੱਚ ਭੀੜ ਨੇ ਉਸ ਨਾਲ ਛੇੜਖਾਨੀ ਵੀ ਕੀਤੀ।

 

ਇਸ ਇੰਟਰਵਿਊ ਵਿੱਚ ਜਦੋਂ ਸਵਰਾ ਨੂੰ ਪੁੱਛਿਆ ਗਿਆ ਕਿ ਕੀ ਕਦੇ ਉਸ ਨਾਲ ਯੌਨ ਸ਼ੋਸ਼ਣ ਹੋਇਆ ਹੈ ਤਾਂ ਉਸ ਨੇ ਇਸ ਦਾ ਜਵਾਬ ਹਾਂ ਵਿੱਚ ਦਿੱਤਾ। ਉਸ ਨੇ ਕਿਹਾ ਕਿ ਫ਼ਿਲਮ ਦੇ ਸਿਲਸਿਲੇ ਵਿੱਚ ਉਹ 56 ਦਿਨਾਂ ਦੇ ਆਊਟਡੋਰ ਸ਼ੂਟਿੰਗ ‘ਤੇ ਗਈ ਹੋਈ ਸੀ। ਇਸ ਦੌਰਾਨ ਫ਼ਿਲਮ ਦੇ ਨਿਰਦੇਸ਼ਕ ਨੇ ਉਸ ਦਾ ਸ਼ੋਸ਼ਣ ਕੀਤਾ। ਪਹਿਲਾਂ ਤਾਂ ਉਹ ਦਿਨ ਭਰ ਉਸ ਨੂੰ ਘੂਰਦਾ ਰਿਹਾ ਤੇ ਰਾਤ ਦੇ ਖਾਣੇ ਲਈ ਵਾਰ-ਵਾਰ ਮੈਸੇਜ ਭੇਜਦਾ ਸੀ।

Swara-Bhaskar_after_Bath

ਉਸ ਨੇ ਦੱਸਿਆ, “ਫਿਰ ਇੱਕ ਦਿਨ ਉਸ ਨੇ ਸੀਨ ਬਾਰੇ ਚਰਚਾ ਕਰਨ ਲਈ ਆਪਣੇ ਕਮਰੇ ਵਿੱਚ ਸੱਦਿਆ। ਜਦੋਂ ਉਹ ਕਮਰੇ ਵਿੱਚ ਪਹੁੰਚੀ ਤਾਂ ਉਹ ਸ਼ਰਾਬ ਪੀ ਰਿਹਾ ਸੀ। ਉਹ ਜ਼ਬਰਦਸਤੀ ਪਿਆਰ ਤੇ ਸੈਕਸ ਦੀਆਂ ਗੱਲਾਂ ਕਰਨ ਲੱਗਾ।” ਸਵਰਾ ਨੇ ਅੱਗੇ ਦੱਸਿਆ ਕਿ ਇੱਕ ਦਿਨ ਤਾਂ ਉਹ ਉਸ ਦੇ ਹੋਟਲ ਦੇ ਕਮਰੇ ਵਿੱਚ ਹੀ ਆ ਵੜਿਆ ਤੇ ਕਹਿਣ ਲੱਗਾ ਕਿ ਉਹ ਉਸ ਨੂੰ ਗਲੇ ਲਾਉਣਾ ਚਾਹੁੰਦਾ ਹੈ।

First Published: Tuesday, 7 November 2017 4:35 PM

Related Stories

ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ
ਮੋਦੀ ਨੇ ਜਿਸ ਪ੍ਰੋਗਰਾਮ 'ਚ ਆਉਣਾ, ਦੀਪਿਕਾ ਨੇ ਕੀਤਾ ਆਉਣੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਦੇ ਵਿਵਾਦ ਨੂੰ ਲੈ ਕੇ ਪ੍ਰੇਸ਼ਾਨ ਦੀਪਿਕਾ

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ