'ਉੜਤਾ ਪੰਜਾਬ' ਦਾ ਵੀ ਹੋਇਆ ਸੀ 'ਪਦਮਾਵਤੀ' ਵਾਲਾ ਹਾਲ

By: ABP SANJHA | | Last Updated: Monday, 4 December 2017 3:30 PM
'ਉੜਤਾ ਪੰਜਾਬ' ਦਾ ਵੀ ਹੋਇਆ ਸੀ 'ਪਦਮਾਵਤੀ' ਵਾਲਾ ਹਾਲ

ਲੰਡਨ: ਬ੍ਰਿਟਿਸ਼ ਅਖ਼ਬਾਰ ‘ਈਸਟਰਨ ਆਈ’ ਦੇ ਸਾਲਾਨਾ ਪੋਲ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਨੂੰ ਸਭ ਤੋਂ ਸੈਕਸੀ ਏਸ਼ਿਆਈ ਵਿਅਕਤੀ ਦੇ ਤੌਰ ‘ਤੇ ਚੁਣਿਆ ਗਿਆ ਹੈ।

ਨਵੀਂ ਦਿੱਲੀ: ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤੀ’ ਨੂੰ ਅਜੇ ਤੱਕ ਸੈਂਸਰ ਬੋਰਡ ਨੇ ਹਰੀ ਝੰਡੀ ਨਹੀਂ ਦਿੱਤੀ ਤੇ ਨਾ ਹੀ ਰਾਜਪੂਤ ਜਥੇਬੰਦੀਆਂ ਨੇ ਫਿਲਮ ਨੂੰ ਲੈ ਕੇ ਆਪਣਾ ਵਿਰੋਧ ਖਤਮ ਕੀਤਾ ਹੈ। ਇਸੇ ਵਿਚਾਲੇ ਹੁਣ ਫਿਲਮ ‘ਚ ਰਾਜਾ ਰਤਨ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ਸ਼ਾਹਿਦ ਨੇ ਅਹਿਮ ਬਿਆਨ ਦਿੱਤਾ ਹੈ।

 

ਸ਼ਾਹਿਦ ਕਪੂਰ ਦਾ ਕਹਿਣਾ ਹੈ ਕਿ ਫਿਲਮ ਨੂੰ ਸਰਟੀਫਿਕੇਟ ਦੇਣ ਦਾ ਹੱਕ ਸਿਰਫ ਸੈਂਸਰ ਬੋਰਡ ਦੇ ਕੋਲ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਉਨ੍ਹਾਂ ਦੀ ਫਿਲਮ ਨੂੰ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲ ਜਾਵੇਗੀ। ਸ਼ਾਹਿਦ ਨੇ ਕਿਹਾ ਕਿ ਉਨ੍ਹਾਂ ਦੀ ਫਿਲਮ ‘ਉੜਤਾ ਪੰਜਾਬ’ ਦੀ ਰਿਲੀਜ਼ ਤੋਂ ਪਹਿਲਾਂ ਵੀ ਫਿਲਮ ਦਾ ਕਾਫੀ ਵਿਰੋਧ ਹੋਇਆ ਸੀ ਪਰ ਬਾਅਦ ‘ਚ ਫਿਲਮ ਰਿਲੀਜ਼ ਹੋਈ ਤੇ ਸਾਰਿਆਂ ਨੇ ਵੇਖੀ ਵੀ। ਮੈਨੂੰ ਲੱਗਦਾ ਹੈ ਕਿ ‘ਪਦਮਾਵਤੀ’ ਦੇ ਨਾਲ ਵੀ ਅਜਿਹਾ ਹੀ ਹੋਵੇਗਾ।

 

ਸ਼ਾਹਿਦ ਕਪੂਰ ਨੇ ਕਿਹਾ ਕਿ ਫਿਲਮ ਆਉਣ ਤੋਂ ਬਾਅਦ ਲੋਕ ਇਸ ਦੀ ਕਹਾਣੀ ‘ਤੇ ਗੱਲ ਕਰਨਗੇ। ਜੇਕਰ ਫਿਲਮ ਨੂੰ ਸੱਚਾਈ ਦੇ ਨੇੜਿਉਂ ਫਿਲਮਾਇਆ ਗਿਆ ਹੈ ਤਾਂ ਇਕ ਵਧੀਆ ਗੱਲ ਹੈ। ਮੈਨੂੰ ਯਕੀਨ ਹੈ ਕਿ ਇਹ ਇਕ ਬੇਹਤਰੀਨ ਫਿਲਮ ਹੈ। ਜ਼ਿਕਰਯੋਗ ਹੈ ਕਿ ਫਿਲਮ ‘ਪਦਮਾਵਤੀ’ ਪਹਿਲਾਂ ਇਕ ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਫਿਲਮ ਨੂੰ ਲੈ ਕੇ ਚਲ ਰਹੇ ਵਿਰੋਧ ਦੇ ਚਲਦਿਆਂ ਇਹ ਰਿਲੀਜ਼ ਨਹੀਂ ਕੀਤੀ ਗਈ। ਅਗਲੀ ਤਰੀਕ ਦਾ ਐਲਾਨ ਹੋਣਾ ਬਾਕੀ ਹੈ।

First Published: Monday, 4 December 2017 3:30 PM

Related Stories

ਜਦੋਂ ਸ਼ਾਹਰੁਖ ਦੇ ਦਿਲ 'ਚ ਜਾਗਿਆ ਪੰਜਾਬੀ ਮੁੱਕੇਬਾਜ਼ ਲਈ ਦਰਦ, ਤੁਰੰਤ ਕੀਤੀ 5 ਲੱਖ ਦੀ ਮਦਦ
ਜਦੋਂ ਸ਼ਾਹਰੁਖ ਦੇ ਦਿਲ 'ਚ ਜਾਗਿਆ ਪੰਜਾਬੀ ਮੁੱਕੇਬਾਜ਼ ਲਈ ਦਰਦ, ਤੁਰੰਤ ਕੀਤੀ 5 ਲੱਖ ਦੀ...

ਮੁੰਬਈ: ਅਦਾਕਾਰ ਸ਼ਾਹਰੁਖ ਖਾਨ ਨੇ ਪੰਜਾਬ ਦੇ ਮੁੱਕੇਬਾਜ਼ ਖਿਡਾਰੀ ਕੌਰ ਸਿੰਘ (69) ਨੂੰ

ਸੜਕ 'ਤੇ ਸਾਈਕਲ ਚਲਾਉਂਦੇ ਨਜ਼ਰ ਆਉਣਗੇ ਸਲਮਾਨ ਖ਼ਾਨ
ਸੜਕ 'ਤੇ ਸਾਈਕਲ ਚਲਾਉਂਦੇ ਨਜ਼ਰ ਆਉਣਗੇ ਸਲਮਾਨ ਖ਼ਾਨ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਜਲਦ ਹੀ ਦਿੱਲੀ-ਮੇਰਠ ਐਕਸਪ੍ਰੈੱਸਵੇ

ਸਿਰਫ ਇਸ ਹੀਰੋਇਨ ਨੂੰ ਖੁਦ ਤੋਂ ਬਿਹਤਰ ਮੰਨਦੀ ਰੇਖਾ
ਸਿਰਫ ਇਸ ਹੀਰੋਇਨ ਨੂੰ ਖੁਦ ਤੋਂ ਬਿਹਤਰ ਮੰਨਦੀ ਰੇਖਾ

ਮੁੰਬਈ: ਖੂਬਸੂਰਤੀ ਹੋਵੇ, ਡਾਂਸ ਹੋਵੇ ਜਾਂ ਫਿਰ ਐਕਟਿੰਗ, ਰੇਖਾ ਦੀ ਦੀਵਾਨਗੀ ਅੱਜ

OMG..! ਲਾੜਾ ਬਣਨ ਜਾ ਰਿਹਾ
OMG..! ਲਾੜਾ ਬਣਨ ਜਾ ਰਿਹਾ "ਬਾਹੂਬਲੀ"...?

ਨਵੀਂ ਦਿੱਲੀ: “ਬਾਹੂਬਲੀ” ਦੀ ਜ਼ਬਰਦਸਤ ਸਫਲਤਾ ਤੋਂ ਬਾਅਦ ਸਟਾਰਡਮ ਦੇ ਮਾਮਲੇ

ਸੰਨੀ ਲਿਓਨੀ ਦੇ ਪ੍ਰੋਗਰਾਮਾਂ 'ਤੇ ਲੱਗੀ ਰੋਕ
ਸੰਨੀ ਲਿਓਨੀ ਦੇ ਪ੍ਰੋਗਰਾਮਾਂ 'ਤੇ ਲੱਗੀ ਰੋਕ

ਨਵੀਂ ਦਿੱਲੀ: ਕਰਨਾਟਕ ਸਰਕਾਰ ਨੇ ਫੈਸਲਾ ਲਿਆ ਹੈ ਕਿ ਨਵੇਂ ਸਾਲ ਦੇ ਪ੍ਰੋਗਰਾਮਾਂ

ਵਿਆਹ ਤੇ ਨਾ ਬੁਲਾਏ ਜਾਣ ਤੋਂ ਨਾਰਾਜ਼ ਅਨੁਸ਼ਕਾ ਦਾ ਭਰਾ
ਵਿਆਹ ਤੇ ਨਾ ਬੁਲਾਏ ਜਾਣ ਤੋਂ ਨਾਰਾਜ਼ ਅਨੁਸ਼ਕਾ ਦਾ ਭਰਾ

ਨਵੀਂ ਦਿੱਲੀ: ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦਾ ਵਿਆਹ ਹੋਈਆਂ ਤਿੰਨ ਦਿਨ ਬੀਤ ਗਏ