ਨਾਮ ਕਾ ਅਜੀਤ ਹੂੰ ਜੀਤਾ ਨਹੀਂ ਜਾਊਂਗਾ''

By: ਏਬੀਪੀ ਸਾਂਝਾ | | Last Updated: Sunday, 12 February 2017 4:57 PM
ਨਾਮ ਕਾ ਅਜੀਤ ਹੂੰ ਜੀਤਾ ਨਹੀਂ ਜਾਊਂਗਾ''

ਚੰਡੀਗੜ੍ਹ: ਸਰਬੰਸ ਵਾਰਨ ਵਾਲੇ ਸਿੱਖ ਕੌਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ‘ਚੋਂ ਸਭ ਤੋਂ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ 11 ਫਰਵਰੀ ਨੂੰ ਜਨਮ ਦਿਵਸ ਮਨਾਇਆ ਗਿਆ। ਬਾਬਾ ਅਜੀਤ ਸਿੰਘ ਜੀ ਦਾ ਜਨਮ ਮਾਤਾ ਜੀਤੋ ਜੀ ਦੀ ਕੁੱਖੋਂ 11 ਫਰਵਰੀ 1687 ਨੂੰ ਹੋਇਆ ਸੀ। ਮਾਤਾ ਜੀਤੋ ਜੀ ਨੂੰ ਮਾਤਾ ਸੁੰਦਰੀ ਵੀ ਕਿਹਾ ਜਾਂਦਾ ਸੀ।

 

ਸਾਹਿਬਜ਼ਾਦੇ ਦੇ ਜਨਮ ਸਮੇਂ ਪਾਉਂਟਾ ਸਾਹਿਬ ਵਿਖੇ ਸੰਗਤ ਨੇ ਗੁਰੂ ਪਰਿਵਾਰ ਸਮੇਤ ਖੁਸ਼ੀਆਂ ਮਨਾਈਆਂ। ਅਜੀਤ ਸਿੰਘ ਦੇ ਜਨਮ ਤੋਂ ਬਾਅਦ ਗੁਰੂ ਪਰਿਵਾਰ ਆਨੰਦਪੁਰ ਜਾ ਕੇ ਵੱਸਣ ਲੱਗਿਆ। ਗੁਰੂ ਸਾਹਿਬ ਦੇ ਬਾਕੀ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਆਨੰਦਪੁਰ ਦੀ ਧਰਤੀ ‘ਤੇ ਹੋਇਆ ਜਿਸ ਦਾ ਪਹਿਲਾਂ ਨਾਂ ਮਾਖੋਵਾਲ ਸੀ। ਇੱਥੇ ਹੀ ਚਾਰੇ ਸਾਹਿਬਜ਼ਾਦਿਆਂ ਨੂੰ ਧਾਰਮਿਕ, ਸਮਾਜਿਕ, ਸ਼ਾਸਤਰ ਤੇ ਸ਼ਸਤਰ ਵਿੱਦਿਆ ਵਿੱਚ ਨਿੰਪੁਨ ਬਣਾਇਆ ਗਿਆ।

 

ਸਾਹਿਬਜ਼ਾਦਾ ਅਜੀਤ ਸਿੰਘ ਬਚਪਨ ਤੋਂ ਹੀ ਤੀਖਣ ਬੁੱਧੀ ਦੇ ਮਾਲਕ, ਸਰੀਰਕ ਤੌਰ ‘ਤੇ ਫੁਰਤੀਲੇ ਤੇ ਜ਼ੋਸੀਲੀ ਦਿੱਖ ਵਾਲੇ ਸਨ। ਬਾਬਾ ਜੀ ਦੇ ਜੰਗੀ ਕਰਤੱਵਾਂ ਤੋਂ ਪ੍ਰਭਾਵਿਤ ਹੋ ਕੇ ਬਾਬਾ ਜੀ ਨੂੰ ਖਾਸ ਤੌਰ ‘ਤੇ ਘੋੜ ਸਵਾਰੀ, ਤਲਵਾਰਬਾਜੀ, ਤੀਰਅੰਦਾਜ਼ੀ ਤੇ ਗਤਕੇ ਵਿੱਚ ਮਾਹਿਰ ਬਣਾਇਆ ਗਿਆ।

 

ਇਤਿਹਾਸ ਵਿੱਚ ਜ਼ਿਕਰ ਆਉਂਦਾ ਹੈ ਕਿ ਸਿੱਖ ਸੰਗਤ ਦਾ ਇੱਕ ਜਥਾ ਦੱਖਣੀ ਪੰਜਾਬ ਤੋਂ ਗੁਰੂ ਜੀ ਦੇ ਦਰਸ਼ਨਾਂ ਲਈ ਆ ਰਿਹਾ ਸੀ ਤਾਂ ਰਸਤੇ ਵਿੱਚ ਜਥੇ ‘ਤੇ ਲੁਟੇਰਿਆਂ ਨੇ ਹਮਲਾ ਕਰ ਕੇ ਸਾਰਾ ਸਮਾਨ ਲੁੱਟ ਲਿਆ ਸੀ। ਹਮਲੇ ਦੀ ਸੂਚਨਾ ਜਦੋਂ ਦਸਮੇਸ਼ ਪਿਤਾ ਨੂੰ ਮਿਲੀ ਤਾਂ ਉਨ੍ਹਾਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਨਿਆਂ ਲਈ ਭੇਜਿਆ।

 

ਉਸ ਸਮੇਂ ਬਾਬਾ ਅਜੀਤ ਸਿੰਘ ਦੀ ਉਮਰ ਕੇਵਲ 12 ਸਾਲ ਦੀ ਸੀ। ਆਪ ਜੀ ਨੇ 100 ਸਿੰਘਾਂ ਦਾ ਜਥਾ ਲੈ ਕੇ ਬੜੀ ਨਿਡਰਤਾ ਤੇ ਬਹਾਦਰੀ ਨਾਲ ਹਮਲਾਵਾਰਾਂ ਤੋਂ ਸਿੱਖ ਸੰਗਤ ਦੇ ਜਥੇ ਦੀ ਰਾਖੀ ਕਰਦਿਆਂ ਲੁੱਟੇ ਗਏ ਸਾਮਾਨ ਦੀ ਵਾਪਸੀ ਕਰਵਾਈ ਤੇ ਲੁਟੇਰਿਆਂ ਨੂੰ ਮੂੰਹ ਦੀ ਵੀ ਖਾਣੀ ਪਈ। ਉਸ ਤੋਂ ਬਾਅਦ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਤਾਰਾਗੜ੍ਹ ਕਿਲੇ ਦੀ ਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਜਿਸ ਨੂੰ ਬਾਬਾ ਜੀ ਨੇ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਇਆ।

 

ਇਸ ਤੋਂ ਬਾਅਦ ਗੁਰੂ ਸਾਹਿਬ ਦੇ ਵੱਡੇ ਫਰਜ਼ੰਦ ਨੇ ਗੁਰੂ ਪਿਤਾ ਸਮੇਤ ਕਈ ਜੰਗ ਲੜੇ ਤੇ ਆਪਣੀ ਸੂਰਬੀਰਤਾ ਦਾ ਲੋਹਾ ਮਨਵਾਇਆ। ਬਾਬਾ ਅਜੀਤ ਸਿੰਘ ਜੀ ਵੱਲੋਂ ਲੜੀ ਗਈ ਸਭ ਤੋਂ ਅਹਿਮ ਜੰਗ ਚਮਕੌਰ ਦੀ ਅਸਾਵੀਂ ਜੰਗ ਸੀ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ ਆਪਣੇ ਛੋਟੇ ਭਰਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਮੇਤ ਸ਼ਹਾਦਤ ਦਾ ਜਾਮ ਪੀ ਗਏ ਸਨ।

 

1708 ਵਿੱਚ ਪਰਿਵਾਰ ਵਿਛੋੜੇ ਤੋਂ ਬਾਅਦ ਜਦੋਂ ਗੁਰੂ ਸਾਹਿਬ ਦਾ ਪਰਿਵਾਰ ਖੇਰੂੰ-ਖੇਰੂੰ ਹੋ ਗਿਆ ਤਾਂ ਚਮਕੌਰ ਸਾਹਿਬ ਦੀ ਧਰਤੀ ‘ਤੇ ਦੁਨੀਆ ਭਰ ਦਾ ਅਨੋਖਾ ਯੁੱਧ ਲੜਿਆ ਗਿਆ। ਇਸ ਜੰਗ ਦੌਰਾਨ ਸਾਹਿਬਜ਼ਾਦਾ ਅਜੀਤ ਸਿੰਘ ਜਿਸ ਬਹਾਦਰੀ ਨਾਲ ਲੜੇ ਤੇ ਸ਼ਹੀਦ ਹੋਏ ਉਸ ਵਿਲੱਖਣ ਸ਼ਹੀਦੀ ਦੀ ਮਿਸਾਲ ਦੁਨੀਆ ਭਰ ‘ਚ ਕਿਧਰੇ ਨਹੀਂ ਮਿਲਦੀ, ਕਿਉਂਕਿ ਉਹ ਸ਼ਹੀਦੀ ਇੱਕ ਪੁੱਤਰ ਦੀ ਪਿਤਾ ਦੇ ਸਾਹਮਣੇ ਹੋਈ ਸ਼ਹੀਦੀ ਸੀ, ਜੰਗ ਵਿੱਚ ਵੀ ਪਿਤਾ ਨੇ ਖੁਦ ਹੀ ਆਪਣੇ ਪੁੱਤਰ ਨੂੰ ਸ਼ਹਾਦਤ ਲਈ ਤੋਰਿਆ ਸੀ ਅਤੇ ਸ਼ਹਾਦਤ ਤੋਂ ਬਾਅਦ ਪਿਤਾ ਦਸਮੇਸ਼ ਨੇ ਜੈਕਾਰੇ ਵੀ ਲਾਏ ਸਨ। ਉਸ ਲਾਸਾਨੀ ਯੋਧੇ ਦਾ ਜਨਮ ਦਿਵਸ ਆਪ ਜੀ ਦੇ ਜਨਮ ਅਸਥਾਨ ਪਾਉਂਟਾ ਸਾਹਿਬ ਜੀ ਧਰਤੀ ‘ਤੇ ਮਨਾਇਆ ਗਿਆ।

First Published: Sunday, 12 February 2017 4:57 PM

Related Stories

70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...
70ਵੀਂ ਆਜ਼ਾਦੀ ਦਿਹਾੜਾ ਮਨ੍ਹਾ ਰਹੇ ਸ਼ਾਇਦ ਇਹ ਨਹੀਂ ਜਾਣਦੇ...

ਅੱਜ ਜਦੋਂ ਸਾਰਾ ਦੇਸ਼ 70ਵੀਂ ਆਜ਼ਾਦੀ ਦਾ ਦਿਹਾੜਾ ਮਨ੍ਹਾ ਰਿਹਾ ਹੈ ਪਰ ਸ਼ਾਇਦ ਇਹ ਗੱਲ

ਭਾਈ ਤਾਰੂ ਸਿੰਘ ਦੀ ਸ਼ਹੀਦੀ ਦੀ ਮਿਸਾਲ ਲੱਭਣੀ ਔਖੀ!
ਭਾਈ ਤਾਰੂ ਸਿੰਘ ਦੀ ਸ਼ਹੀਦੀ ਦੀ ਮਿਸਾਲ ਲੱਭਣੀ ਔਖੀ!

ਚੰਡੀਗੜ੍ਹ (ਹਰਸ਼ਰਨ ਕੌਰ): ਅੱਜ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ

ਛਬੀਲ ਦੇ ਮਿਲਾਵਟੀ ਇਤਿਹਾਸ ਤੋਂ ਸੁਚੇਤ ਰਹੇ ਸਿੱਖ ਕੌਮ
ਛਬੀਲ ਦੇ ਮਿਲਾਵਟੀ ਇਤਿਹਾਸ ਤੋਂ ਸੁਚੇਤ ਰਹੇ ਸਿੱਖ ਕੌਮ

ਚੰਡੀਗੜ੍ਹ: ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੀ ਸ਼ਹਾਦਤ ਸਿਖਰਾਂ ਦੀ ਗਰਮੀ ਦੇ

ਖਾਲੜਾ ਕੇਸ: ਇੱਕ ਦਰਦਨਾਕ ਸੱਚ ਇਹ ਵੀ!
ਖਾਲੜਾ ਕੇਸ: ਇੱਕ ਦਰਦਨਾਕ ਸੱਚ ਇਹ ਵੀ!

ਚੰਡੀਗੜ੍ਹ: ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਇਸ ਦੁਨੀਆ ਨੂੰ ਅਲਵਿਦਾ ਆਖਣ ਵਾਲੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

'ਹਰੀ ਸਿੰਘ ਨਲੂਆ' ਦੇ ਉੱਚੇ-ਸੁੱਚੇ ਕਿਰਦਾਰ ਦੀ ਕਹਾਣੀ
'ਹਰੀ ਸਿੰਘ ਨਲੂਆ' ਦੇ ਉੱਚੇ-ਸੁੱਚੇ ਕਿਰਦਾਰ ਦੀ ਕਹਾਣੀ

ਚੰਡੀਗੜ੍ਹ: ਦੱਰਾ ਖੈਬਰ ਜਿੱਤ ਕੇ ਪਾਰ ਕਰਨ ਵਾਲੇ ਜਰਨੈਲ ਹਰੀ ਸਿੰਘ ਨਲੂਆ ਮਹਾਰਾਜਾ

ਜਦੋਂ ਨਿਹੱਥੇ ਸਿੱਖ ਬੱਚਿਆਂ, ਬੀਬੀਆਂ ਤੇ ਬਜ਼ੁਰਗਾਂ ਦਾ ਹੋਇਆ ਸੀ ਅੰਨ੍ਹੇਵਾਹ ਕਤਲੇਆਮ
ਜਦੋਂ ਨਿਹੱਥੇ ਸਿੱਖ ਬੱਚਿਆਂ, ਬੀਬੀਆਂ ਤੇ ਬਜ਼ੁਰਗਾਂ ਦਾ ਹੋਇਆ ਸੀ ਅੰਨ੍ਹੇਵਾਹ...

ਚੰਡੀਗੜ੍ਹ: ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਸਿੱਖ ਇਤਿਹਾਸ ਦੇ ਅਹਿਮ ਛੋਟੇ

ਲਾਹੌਰੀਏ: ਸਿਨੇਮਾ ਵਾਇਆ 'ਅਨਹੱਦ ਬਾਜਾ ਬੱਜੇ'
ਲਾਹੌਰੀਏ: ਸਿਨੇਮਾ ਵਾਇਆ 'ਅਨਹੱਦ ਬਾਜਾ ਬੱਜੇ'

ਚੰਡੀਗੜ੍ਹ: ਫਿਲਾਸਫਰ ਕਾਰਲ ਮਾਰਕਸ ਨੇ ਕਿਹਾ ਸੀ ਪੂੰਜੀ ਇਤਿਹਾਸ ਦੀ ਧਾਰਾ ਤੈਅ ਕਰਨ

'ਚੱਪੜਚਿੜੀ ਵਿੱਚ ਇੰਝ ਖੜਕਿਆ ਸੀ 'ਬੰਦੇ' ਦਾ ਖੰਡਾ'
'ਚੱਪੜਚਿੜੀ ਵਿੱਚ ਇੰਝ ਖੜਕਿਆ ਸੀ 'ਬੰਦੇ' ਦਾ ਖੰਡਾ'

ਚੰਡੀਗੜ੍ਹ: ਸਿੱਖ ਇਤਿਹਾਸ ‘ਚ ਚੱਪੜਚਿੜੀ ਦਾ ਯੁੱਧ ਅਹਿਮ ਸਥਾਨ ਰੱਖਦਾ ਹੈ। ਇਹ

ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ
ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ

ਕਿਰਤੀ ਦਿਵਸ ‘ਤੇ ਵਿਸ਼ੇਸ਼ (ਸੰਤ ਰਾਮ ਉਦਾਸੀ) ਮਾਂ ਧਰਤੀਏ ਤੇਰੀ ਗੋਦ ਨੂੰ ਚੰਨ ਹੋਰ