ਰੱਬ ਕੋ ਨਾ ਬਿਸਾਰੋ ਤੁਮਹੇ ਕਰਤਾਰ ਕਉ ਸੌਂਪਾ...

By: ਏਬੀਪੀ ਸਾਂਝਾ | | Last Updated: Tuesday, 13 December 2016 12:43 PM
ਰੱਬ ਕੋ ਨਾ ਬਿਸਾਰੋ ਤੁਮਹੇ ਕਰਤਾਰ ਕਉ ਸੌਂਪਾ...

ਰੱਬ ਕੋ ਨਾ ਬਿਸਾਰੋ ਤੁਮਹੇ ਕਰਤਾਰ ਕਉ ਸੌਂਪਾ।

ਸਿੱਖੀ ਕਉ ਉਭਾਰੋ, ਤੁਮਹੇ ਕਰਤਾਰ ਕਉ ਸੌਂਪਾ।

 

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਭ ਤੋਂ ਛੋਟੇ ਸਪੁੱਤਰ ਸ਼ਹੀਦ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਦਾ ਸੋਧੇ ਹੋਏ ਨਾਨਕਸ਼ਾਹੀ ਕੈਲਡੰਰ ਮੁਤਾਬਕ ਅੱਜ ਜਨਮ ਦਿਵਸ ਹੈ। ਮੂਲ ਨਾਨਕਸ਼ਾਹੀ ਕੈਲਡੰਰ ਮੁਤਾਬਕ ਸਾਹਿਬਜ਼ਾਦਾ ਫਤਿਹ ਸਿੰਘ ਦਾ ਜਨਮ 12 ਦਸੰਬਰ ਨੂੰ ਹੈ। ਬਹੁਤੀਆਂ ਥਾਵਾਂ ‘ਤੇ ਕੱਲ੍ਹ ਇਸ ਦਿਹਾੜੇ ਨੂੰ ਮਨਾਇਆ ਗਿਆ। ਬਾਬਾ ਜੀ ਦਾ ਜਨਮ ਨਵੰਬਰ 1698 ਨੂੰ ਮਾਤਾ ਸਾਹਿਬ ਕੌਰ ਜੀ ਦੀ ਕੁੱਖੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ ਸੀ।

ਬਾਬਾ ਫਤਿਹ ਸਿੰਘ ਤੇ ਬਾਬਾ ਜ਼ੋਰਾਵਰ ਸਿੰਘ ਦੀ ਉਮਰ ਵਿੱਚ ਦੋ ਸਾਲ ਦਾ ਫਰਕ ਸੀ। ਇਹ ਇਤਫਾਕ ਹੀ ਸੀ ਦੋਵੇਂ ਸਹਿਜ਼ਾਦਿਆਂ ਦਾ ਜਨਮ ਦਿਵਸ ਤੇ ਸ਼ਹੀਦੀ ਦਿਹਾੜਾ ਦਸੰਬਰ ਮਹੀਨੇ ਹੀ ਆਉਂਦਾ ਹੈ। ਇਸੇ ਮਹੀਨੇ ਦੇ ਅਖੀਰਲੇ ਹਫਤੇ ਪੂਰੀ ਦੁਨੀਆ ‘ਚ ਵੱਸਦੀ ਸੰਗਤ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੀ ਹੈ। ਗੁਰੂ ਸਾਹਿਬ ਦੇ ਚਾਰੇ ਸਾਹਿਬਜ਼ਾਦੇ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਦੋ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ‘ਚ ਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਵਿਖੇ ਨੀਹਾਂ ‘ਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

 

ਗੁਰੂ ਘਰ ਦੇ ਪੁਰਾਣੇ ਰਸੋਈਏ ਦੀ ਗੱਦਾਰੀ ਕਰਕੇ ਸਰਹੰਦ ਦੇ ਸੂਬੇਦਾਰ ਵਜ਼ੀਰ ਖਾਨ ਨੇ ਮਾਤਾ ਗੁਜਰ ਕੌਰ ਜੀ ਸਮੇਤ ਛੋਟੇ ਸਾਹਿਬਜ਼ਾਦਿਆਂ ਨੂੰ ਬੰਦੀ ਬਣਾ ਲਿਆ ਸੀ, ਪਰ ਸਾਹਿਬਜ਼ਾਦੇ 6 ਸਾਲ ਤੇ 8 ਸਾਲ ਦੀ ਨੰਨੀ ਉਮਰ ਹੋਣ ਦੇ ਬਾਵਜੂਦ ਵੀ ਸੂਬੇਦਾਰ ਦੇ ਸਵਰਗਾਂ ਵਰਗੇ ਲਾਲਚ ਤੋਂ ਨਹੀਂ ਡੋਲੇ ਤੇ ਹੱਸ ਕੇ ਸ਼ਹਾਦਤ ਦਾ ਰਾਹ ਚੁਣਿਆ। ਦਸੰਬਰ 1704 ਨੂੰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਿਹ ਸਿੰਘ ਨੂੰ ਜਿਉਂਦੇ ਜੀਅ ਨੀਹਾਂ ‘ਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ।

 

ਸ਼ਹੀਦੀ ਦਾ ਉਹ ਮੰਜਰ ਸੱਚਮੁੱਚ ਪੂਰੀ ਮਾਨਵਤਾ ਦੇ ਨਾਲ ਧਰਤੀ ਤੇ ਅੰਬਰ ਨੂੰ ਕੰਬਾ ਦੇਣ ਵਾਲਾ ਸੀ। ਉਸ ਜ਼ੁਲਮ ਦੀ ਇੰਤਹਾ ਨੂੰ ਦੇਖਣ-ਸੁਣਨ ਵਾਲਾ ਹਰ ਕੋਈ ਹੰਝੂ ਵੀ ਵਹਾ ਰਿਹਾ ਸੀ ਪਰ ਸਾਹਿਬਜ਼ਾਦਿਆਂ ਦਾ ਸਿਦਕ ਦੇਖ ਕੇ ਮਾਣ ਵੀ ਕਰ ਰਿਹਾ ਸੀ। ਸ਼ਹਾਦਤ ਦੀ ਖਬਰ ਤੋਂ ਬਾਅਦ ਪਿਤਾ ਦਸਮੇਸ਼ ਦੇ ਜਜ਼ਬਾਤਾਂ ਬਾਰੇ ਮਿਰਜ਼ਾ ਮੁਹੰਮਦ ਅਬਦੁਲ ਗਨੀ ਲਿਖਦਾ ਹੈ:

ਸ਼ੁਕਰ ਅਕਾਲ ਕਾ ਕੀਆ ਤਬ ਉਠਾ ਕੇ ਸਰ।

ਔਰ ਅਰਜ਼ ਕੀ, ਕਿ ਬੰਦੇ ਪਰ ਕ੍ਰਿਪਾ ਕੀ ਕਰ ਨਜ਼ਰ।

ਮੁਝ ਪਰ ਸੇ ਆਜ ਤੇਰੀ ਅਮਾਨਤ ਅਦਾ ਹੁਈ।

ਬੇਟੇ ਕੀ ਜਾਂ (ਜਾਨ), ਧਰਮ ਕੀ ਖ਼ਾਤਰ ਫਿਦਾ ਹੁਈ।

 

ਛੋਟੇ ਉਮਰੇ ਵੱਡਾ ਸਾਕਾ ਕਰ ਦਿਖਾਉਣ ਕਰਕੇ ਹੀ ਸਾਹਿਬਜ਼ਾਦਿਆਂ ਨੂੰ ਬਾਬਾ ਸ਼ਬਦ ਨਾਲ ਸੰਬੋਧਨ ਕੀਤਾ ਜਾਂਦਾ ਹੈ। ਸਾਹਿਬਜ਼ਾਦੇ ਆਪਣੀ ਮਹਾਨ ਦਾਦੀ ਤੇ ਮਾਤਾ-ਪਿਤਾ ਦੇ ਪਾਲਣ ਪੋਸ਼ਣ ਹੇਠ ਸ਼ਸਤਰ ਤੇ ਸ਼ਾਸਤਰ ਵਿੱਦਿਆ ਵਿੱਚ ਬੜੇ ਗੁਣੀ ਸਨ। ਗੁਰੂ ਪਿਤਾ ਦਸਮੇਸ਼ ਨੇ ਆਨੰਦਪੁਰ ਸਾਹਿਬ ਵਿਖੇ ਸਿੱਖ ਫੌਜਾਂ ਦੇ ਨਾਲ ਸਾਹਿਬਜ਼ਾਦਿਆਂ ਦੀ ਸ਼ਸਤਰ, ਸ਼ਾਸਤਰ ਤੇ ਗੁਰਬਾਣੀ ਅਭਿਆਸ ਦੀ ਵਿੱਦਿਆ ਦਾ ਖਾਸ ਪ੍ਰਬੰਧ ਕੀਤਾ ਹੋਇਆ ਸੀ।

 

ਆਨੰਦਪੁਰ ਸਾਹਿਬ ਵਿਖੇ ਚਾਰੇ ਸਾਹਿਬਜ਼ਾਦਿਆਂ ਦੀਆਂ ਸਿਖਲਾਈ ਗਤੀਵਿਧੀਆਂ ਲਈ ਵੱਖਰੀ ਰਿਹਾਇਸ਼ ਸੀ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਬਾਬਾ ਜ਼ੋਰਾਵਰ ਸਿੰਘ ਦਾ ਜਨਮ ਅਸਥਾਨ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਭੋਰਾ ਸਾਹਿਬ ਕਰਕੇ ਸੁਭਾਇਮਾਨ ਹੈ। ਗੁ. ਭੋਰਾ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਵਸ ਦੀ ਖੁਸ਼ੀ ਵਿੱਚ ਸਮਾਗਮ ਮਨਾਇਆ ਗਿਆ।

First Published: Tuesday, 13 December 2016 12:43 PM

Related Stories

ਡੇਰਾ ਸਿਰਸਾ ਦੀ ਪੜਤਾਲ ਰਿਪੋਰਟ 'ਚ ਵੱਡਾ ਖੁਲਾਸਾ! ਆਖਰ ਕੀ ਹੈ ਬਗੈਰ ਨੰਬਰ ਵਾਹਨਾਂ ਦਾ ਰਾਜ਼?
ਡੇਰਾ ਸਿਰਸਾ ਦੀ ਪੜਤਾਲ ਰਿਪੋਰਟ 'ਚ ਵੱਡਾ ਖੁਲਾਸਾ! ਆਖਰ ਕੀ ਹੈ ਬਗੈਰ ਨੰਬਰ ਵਾਹਨਾਂ...

ਚੰਡੀਗੜ੍ਹ: ਡੇਰਾ ਸਿਰਸਾ ਵਿੱਚ ਘੁੰਮ ਰਹੇ 59 ਵਾਹਨਾਂ ਵਿੱਚੋਂ ਸੀ 56 ਬਿਨਾ ਨੰਬਰ ਤੋਂ

 ਡੇਰਾ ਸੱਚਾ ਸੌਦਾ 'ਤੇ ਕੋਰਟ ਕਮੀਸ਼ਨਰ ਦੀ ਪੂਰੀ ਰਿਪੋਰਟ (ABP Sanjha Exclusive)
ਡੇਰਾ ਸੱਚਾ ਸੌਦਾ 'ਤੇ ਕੋਰਟ ਕਮੀਸ਼ਨਰ ਦੀ ਪੂਰੀ ਰਿਪੋਰਟ (ABP Sanjha Exclusive)

ਚੰਡੀਗੜ੍ਹ : ਰਾਮ ਰਹੀਮ ਦੇ ਡੇਰਾ ਹੈੱਡ ਕੁਆਟਰ ਦਾ ਪੂਰਾ ਸੱਚ ਇਹ ਰਿਪੋਰਟ ‘ਚ ਕੈਦ

ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਗੁਰੂ ਗੋਬਿੰਦ ਸਿੰਘ...
ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਗੁਰੂ ਗੋਬਿੰਦ ਸਿੰਘ...

ਚੰਡੀਗੜ੍ਹ: ਅੱਜ ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 309ਵਾਂ

ਪੰਜਾਬ 'ਚ ਕਿਉਂ ਨਹੀਂ ਪੁੰਗਰ ਰਹੇ ਖਿਡਾਰੀ? ਅਸਲ 'ਚ ਇਹ ਹੈ ਸਰਕਾਰੀ ਦਾਅਵਿਆਂ ਦਾ ਸੱਚ 
ਪੰਜਾਬ 'ਚ ਕਿਉਂ ਨਹੀਂ ਪੁੰਗਰ ਰਹੇ ਖਿਡਾਰੀ? ਅਸਲ 'ਚ ਇਹ ਹੈ ਸਰਕਾਰੀ ਦਾਅਵਿਆਂ ਦਾ...

  ਭਾਵੇਂ ਸਰਕਾਰਾਂ ਲੱਖ ਦਾਅਵੇ ਕਰੀ ਜਾਣ ਕਿ ਅਸੀਂ ਸੂਬੇ ‘ਚ ਖੇਡਾਂ ਨੂੰ

ਇਸ ਪ੍ਰਭਾਵਸ਼ਾਲੀ ਬਾਬੇ ਖ਼ਿਲਾਫ਼ ਲੜ ਰਹੀ, ਇਹ ਮਜ਼ਦੂਰ ਔਰਤ..
ਇਸ ਪ੍ਰਭਾਵਸ਼ਾਲੀ ਬਾਬੇ ਖ਼ਿਲਾਫ਼ ਲੜ ਰਹੀ, ਇਹ ਮਜ਼ਦੂਰ ਔਰਤ..

ਚੰਡੀਗੜ੍ਹ: (ਸੁਖਵਿੰਦਰ ਸਿੰਘ) ਸਾਡੇ ਦੇਸ਼ ਵਿੱਚ ਬਾਬਿਆਂ ਦਾ ਬੋਲਬਾਲਾ ਹੈ। ਇੱਥੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

RSS ਦਾ ਇਹ ਸੱਚ ਜਾਣ ਦੰਗ ਰਹਿ ਜਾਓਗੇ !
RSS ਦਾ ਇਹ ਸੱਚ ਜਾਣ ਦੰਗ ਰਹਿ ਜਾਓਗੇ !

ਗੌਰੀ ਲੰਕੇਸ਼ ਅਖਬਾਰ ਦਾ ਨਾਮ ਹੈ। 16 ਪੰਨਿਆਂ ਦੀ ਇਹ ਅਖਬਾਰ ਹਰ ਹਫ਼ਤੇ ਨਿਕਲਦੀ ਹੈ। ਇਸ

ਆਖ਼ਿਰ ਕਿਉਂ ਨਹੀਂ ਡੇਰਾ ਛੱਡਣਾ ਚਾਹੁੰਦੇ 'ਗ਼ਰੀਬ ਲੋਕ'
ਆਖ਼ਿਰ ਕਿਉਂ ਨਹੀਂ ਡੇਰਾ ਛੱਡਣਾ ਚਾਹੁੰਦੇ 'ਗ਼ਰੀਬ ਲੋਕ'

ਚੰਡੀਗੜ੍ਹ: 72 ਸਾਲਾ ਬਜ਼ੁਰਗ ਡੇਰੇ ਵਿੱਚ ਗੋਡਿਆ ਭਾਰ ਬੈਠ ਕੇ, ਆਪਣੀਆਂ ਅੱਖਾਂ ‘ਤੇ

ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS
ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS

ਚੰਡੀਗੜ੍ਹ: ਇਸ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੀਆਂ ਚੋਣਾਂ 7 ਸਤੰਬਰ

ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS
ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS

ਚੰਡੀਗੜ੍ਹ: ਇਸ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੀਆਂ ਚੋਣਾਂ 7 ਸਤੰਬਰ