ਡੇਰਾ ਸਿਰਸਾ ਦੀ ਪੜਤਾਲ ਰਿਪੋਰਟ 'ਚ ਵੱਡਾ ਖੁਲਾਸਾ! ਆਖਰ ਕੀ ਹੈ ਬਗੈਰ ਨੰਬਰ ਵਾਹਨਾਂ ਦਾ ਰਾਜ਼?

By: Amandeep Dixit | | Last Updated: Sunday, 19 November 2017 4:31 PM
ਡੇਰਾ ਸਿਰਸਾ ਦੀ ਪੜਤਾਲ ਰਿਪੋਰਟ 'ਚ ਵੱਡਾ ਖੁਲਾਸਾ! ਆਖਰ ਕੀ ਹੈ ਬਗੈਰ ਨੰਬਰ ਵਾਹਨਾਂ ਦਾ ਰਾਜ਼?

ਚੰਡੀਗੜ੍ਹ: ਡੇਰਾ ਸਿਰਸਾ ਵਿੱਚ ਘੁੰਮ ਰਹੇ 59 ਵਾਹਨਾਂ ਵਿੱਚੋਂ ਸੀ 56 ਬਿਨਾ ਨੰਬਰ ਤੋਂ ਹੀ ਸੀ। ਇਨ੍ਹਾਂ ਵਾਹਨਾਂ ਦਾ ਮਾਲਕ ਕੌਣ ਹੈ ਤੇ ਇਨ੍ਹਾਂ ਤੋਂ ਕੀ ਕੰਮ ਲਿਆ ਜਾਂਦਾ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੀਤੇ ਕੋਰਟ ਕਮਿਸ਼ਨਰ ਏ.ਕੇ. ਪਵਾਰ ਵੱਲੋਂ ਡੇਰੇ ਦੀ ਕੀਤੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣਏ ਆਈ ਕਿ ਗੱਡੀਆਂ ਦੇ ਇੰਜਨ ਨੰਬਰ ਤੇ ਚੈਸੀ ਨੰਬਰ ਗਾਇਬ ਹਨ।
ਡੇਰੇ ਵਿੱਚੋਂ ਮਿਲੀਆਂ 56 ਬਿਨ੍ਹਾਂ ਨੰਬਰ ਗੱਡੀਆਂ ਨੇ ਡੇਰੇ ਦੀ ਮੈਨਜਮੈਂਟ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੀਤੇ ਗਏ ਕੋਰਟ ਕਮਿਸ਼ਨਰ ਏ.ਕੇ. ਪਾਵਰ ਦੇ ਦੌਰੇ ਦੌਰਾਨ ਕੁੱਲ 59 ਗੱਡੀਆਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿੱਚੋਂ 56 ਗੱਡੀਆਂ ਬਿਨ੍ਹਾਂ ਇੰਜਣ ਨੰਬਰ ਤੇ ਬਿਨ੍ਹਾਂ ਚਾਸੀ ਨੰਬਰ ਤੋਂ ਹਨ। ਇਨ੍ਹਾਂ 56 ਵਿੱਚ 6 ਗੱਡੀਆਂ ਇਹੋ ਜਿਹੀਆਂ ਹਨ ਜੋ ਬਿਨ੍ਹਾਂ ਰਜਿਸਟ੍ਰੇਸ਼ਨ ਨੰਬਰ ਦੇ ਮਿਲੀਆਂ।
ਆਖਰ ਡੇਰੇ ਵਿੱਚ ਇਹ ਬਿਨ੍ਹਾਂ ਨੰਬਰ ਗੱਡੀਆਂ ਨੂੰ ਕਿਸ ਵਰਤੋਂ ਵਿੱਚ ਲਿਆਂਦਾ ਜਾਂਦਾ ਸੀ। ਜਦੋਂ ਏ.ਕੇ. ਪਵਾਰ ਨੇ ਇਨ੍ਹਾਂ ਗੱਡੀਆਂ ਦੀ ਜਾਣਕਾਰੀ ਆਰ.ਟੀ.ਏ. ਤੋਂ ਮੰਗੀ ਤਾਂ ਕਮਿਸ਼ਨਰ ਦੇ ਹੱਥ ਕੁਝ ਨਹੀਂ ਲੱਗਿਆ। ਇਨ੍ਹਾਂ ਵਾਹਨਾਂ ਵਿੱਚ ਟਰੈਕਟਰ, ਟਰੱਕ, ਜੀਪ ਦੇ ਨਾਲ ਹੀ ਇੱਕ ਲਾਲ ਰੰਗ ਦੀ ਔਡੀ ਵੀ ਸ਼ਾਮਲ ਹੈ। ਇਸ ਦਾ ਰਜਿਸਟ੍ਰੇਸ਼ਨ ਨੰਬਰ HR 24 Y 1515 ਹੈ ਪਰ ਇੰਜਣ ਨੰਬਰ ਤੇ ਚੈਸੀ ਨੰਬਰ ਗਾਇਬ ਹੈ। ਵੱਡਾ ਸਵਾਲ ਇਹ ਵੀ ਹੈ ਕਿ ਆਖਰ ਲਗਜ਼ਰੀ ਔਡੀ ਗੱਡੀ ਕਿਸ ਲਈ ਰੱਖੀ ਸੀ? ਇਸ ਨੂੰ ਕੌਣ ਵਰਤਦਾ ਸੀ?
ਪਵਾਰ ਨੇ ਆਪਣੀ ਰਿਪੋਰਟ ਵਿੱਚ ਇਹ ਕਿਹਾ ਹੈ ਕਿ ਇਹ ਗੱਡੀਆਂ ਚੋਰੀ ਦੀਆਂ ਵੀ ਹੋ ਸਕਦੀਆਂ ਹਨ ਜਾਂ ਗੈਰ ਕਾਨੂੰਨੀ ਤਰੀਕੇ ਨਾਲ ਰੱਖੀਆਂ ਹੋ ਸਕਦੀਆਂ ਹਨ। ਸਿਰਸਾ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਬਣਦੀ ਕਾਰਵਾਈ ਕਰਨ ਦੀ ਵੀ ਖੁੱਲ੍ਹ ਦੇ ਦਿਤੀ ਹੈ। ਹੁਣ ਸਿਰਸਾ ਪੁਲਿਸ ਤੇ ਪ੍ਰਸ਼ਾਸ਼ਨ ‘ਤੇ ਨਜ਼ਰ ਹੋਏਗੀ ਕਿ ਆਖਰ ਉਹ ਇਸ ‘ਤੇ ਕੀ ਕਾਰਵਾਈ ਕਰਦੇ ਹਨ।
First Published: Sunday, 19 November 2017 4:31 PM

Related Stories

ਇਕੱਲਤਾ ਖਾ ਗਈ ਬੰਦੇ ਨੂੰ!
ਇਕੱਲਤਾ ਖਾ ਗਈ ਬੰਦੇ ਨੂੰ!

ਯਾਦਵਿੰਦਰ ਸਿੰਘ   “ਇਕੱਲਤਾ ਖਾ ਗਈ ਮਲਕੀਤ ਜੀ ਨੂੰ”। ਮੇਰੇ ਜਵਾਬ ‘ਚ ਦੋਸਤ

ਗ਼ਰੀਬੀ ਦੀ ਮਾਰੀ ਇੱਕ ਹੋਰ ਪੰਜਾਬਣ ਨੂੰ ਏਜੰਟ ਨੇ ਸਊਦੀ ਵਿੱਚ ਵੇਚਿਆ
ਗ਼ਰੀਬੀ ਦੀ ਮਾਰੀ ਇੱਕ ਹੋਰ ਪੰਜਾਬਣ ਨੂੰ ਏਜੰਟ ਨੇ ਸਊਦੀ ਵਿੱਚ ਵੇਚਿਆ

ਇਮਰਾਨ ਖ਼ਾਨ   ਜਲੰਧਰ: ਖ਼ੁਸ਼ਹਾਲੀ ਲਈ ਜਾਣੇ ਜਾਂਦੇ ਪੰਜਾਬ ਦੀਆਂ ਦੋ ਤਸਵੀਰਾਂ ਹਨ।

ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?
ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ

ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ
ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ

ਯਾਦਵਿੰਦਰ ਸਿੰਘ ਚੰਡੀਗੜ੍ਹ: ਸੁਰੇਸ਼ ਕੁਮਾਰ ਦੇ ਕੇਸ ਨੇ ਕੈਪਟਨ ਸਰਕਾਰ ‘ਚ ਬਣੇ

ਰਾਣਾ ਨੂੰ ਰਾਹੁਲ ਗਾਂਧੀ ਦੇ 'ਬੀਬੇ ਰਾਣੇ' ਲੈ ਡੁੱਬੇ
ਰਾਣਾ ਨੂੰ ਰਾਹੁਲ ਗਾਂਧੀ ਦੇ 'ਬੀਬੇ ਰਾਣੇ' ਲੈ ਡੁੱਬੇ

ਯਾਦਵਿੰਦਰ ਸਿੰਘ   ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਸਤੀਫਾ ਦੇ

ਰਾਣਾ ਗੁਰਜੀਤ ਤੋਂ ਬਾਅਦ ਦੁਆਬੇ 'ਚੋਂ ਕਿਸ ਦੀ ਖੁੱਲ੍ਹੇਗੀ ਕਿਸਮਤ?
ਰਾਣਾ ਗੁਰਜੀਤ ਤੋਂ ਬਾਅਦ ਦੁਆਬੇ 'ਚੋਂ ਕਿਸ ਦੀ ਖੁੱਲ੍ਹੇਗੀ ਕਿਸਮਤ?

ਇਮਰਾਨ ਖ਼ਾਨ  ਜਲੰਧਰ: 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਦੁਆਬਾ ਦੇ ਲੋਕਾਂ ਨੇ 23

Sanjha Special: ਵਿਦੇਸ਼ਾਂ 'ਚ ਜ਼ੁਰਮ-ਹਿੰਸਾ ਵੱਲ ਕਿਉਂ ਵਧ ਰਿਹੈ ਪੰਜਾਬੀ ?
Sanjha Special: ਵਿਦੇਸ਼ਾਂ 'ਚ ਜ਼ੁਰਮ-ਹਿੰਸਾ ਵੱਲ ਕਿਉਂ ਵਧ ਰਿਹੈ ਪੰਜਾਬੀ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪਿਛਲੇ ਦਿਨਾਂ ਤੋਂ ਲਗਾਤਾਰ ਵਿਦੇਸ਼ਾਂ ‘ਚ ਰਹਿੰਦੇ

Political Postmortem: ਪੰਜਾਬ ਬੀਜੇਪੀ ਆਪਣੇ ਹੀ 'ਸਿਧਾਂਤ' ਖ਼ਿਲਾਫ ਕਿਉਂ ?
Political Postmortem: ਪੰਜਾਬ ਬੀਜੇਪੀ ਆਪਣੇ ਹੀ 'ਸਿਧਾਂਤ' ਖ਼ਿਲਾਫ ਕਿਉਂ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਬੀਜੇਪੀ ਆਪਣੇ ਆਪ ਨੂੰ ਸਭ ਤੋਂ ਵੱਧ ਸਿਧਾਂਤ ਮੰਨਣ

ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'
ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'

ABP ਸਾਂਝਾ ਦੀ ਇਨਵੈਸਟੀਗੇਸ਼ਨ  ਅਮਨਦੀਪ ਦੀਕਸ਼ਿਤ  ਚੰਡੀਗੜ੍ਹ: ਸੱਤਪ੍ਰੀਤ ਸਿੰਘ ਸੱਤ

Political Postmortem: ਮਾਘੀ ਕਾਨਫਰੰਸ ਲਈ ਕਿਉਂ ਅੜਿਆ ਅਕਾਲੀ ਦਲ ?
Political Postmortem: ਮਾਘੀ ਕਾਨਫਰੰਸ ਲਈ ਕਿਉਂ ਅੜਿਆ ਅਕਾਲੀ ਦਲ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸ੍ਰੀ ਮੁਕਤਸਰ ਸਾਹਿਬ ਵਿਖੇ