ਜੀਓ ਦੀ ਸ਼ਿਕਾਇਤ ਕਰਨ 'ਤੇ ਏਅਰਟੈਲ ਨੂੰ ਝਟਕਾ!

By: ABP SANJHA | | Last Updated: Saturday, 10 June 2017 1:19 PM
ਜੀਓ ਦੀ ਸ਼ਿਕਾਇਤ ਕਰਨ 'ਤੇ ਏਅਰਟੈਲ ਨੂੰ ਝਟਕਾ!

ਨਵੀਂ ਦਿੱਲੀ: ਸੀਸੀਆਈ ਨੇ ਸ਼ੁੱਕਰਵਾਰ ਨੂੰ ਰਿਲਾਇੰਸ ਇੰਡਸਟਰੀ ਤੇ ਰਿਲਾਇੰਸ ਜੀਓ ਖ਼ਿਲਾਫ਼ ਭਾਰਤੀ ਏਅਰਟੈੱਲ ਦੀ ਸ਼ਿਕਾਇਤ ਖ਼ਾਰਜ ਕਰ ਦਿੱਤੀ ਹੈ। ਕਮਿਸ਼ਨ ਨੇ ਆਖਿਆ, “ਸ਼ਿਕਾਇਤਕਰਤਾ (ਏਅਰਟੈੱਲ) ਆਰਆਈਐਲ ਤੇ ਜੀਓ ਦੀਆਂ ਮੁਫ਼ਤ ਸੇਵਾਵਾਂ ਨੂੰ ਲੈ ਕੇ ਕੀਤੀ ਗਈ ਆਪਣੀ ਸ਼ਿਕਾਇਤ ਵਿੱਚ ਇਹ ਦਲੀਲ ਦੇਣ ਵਿੱਚ ਅਸਫਲ ਰਿਹਾ ਹੈ ਕਿ ਜੀਓ ਦੀਆਂ ਮੁਫ਼ਤ ਸੇਵਾਵਾਂ ਨੇ ਕਿਸ ਤਰੀਕੇ ਨਾਲ ਨਿਯਮਾਂ ਦੀ ਉਲੰਘਣਾ ਕੀਤੀ ਹੈ।”

 

ਸੀਸੀਆਈ ਨੇ ਆਖਿਆ ਕਿ ਪਹਿਲੀ ਨਜ਼ਰ ਵਿੱਚ ਰਿਲਾਇੰਸ ਜੀਓ ‘ਪ੍ਰਾਇਮਰੀ ਪਰਾਈਸਿੰਗ ਸਹਿਤ ਅਣਸੂਚਿਤ ਮੁੱਲ ਨਿਰਧਾਰਨ ਉੱਤੇ ਰੋਕ ਲਾਉਣਾ’ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਨਹੀਂ ਲੱਗਦਾ। ਸੀਸੀਆਈ ਨੇ 17 ਪੇਜ ਦੇ ਆਦੇਸ਼ ਵਿੱਚ ਆਖਿਆ ਹੈ ਕਿ ਜੀਓ, ਆਰਆਈਐਲ ਮੁਕਾਬਲੇਬਾਜ਼ੀ ਦੀ ਧਾਰਾ 4 (2)(ਈ) ਦੀ ਉਲੰਘਣਾ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ‘ਜੀਓ ਨੇ ਭਾਰੀ ਨਿਵੇਸ਼ ਕੀਤਾ ਹੈ।

 

ਇਹ ਆਖਿਆ ਗਿਆ ਹੈ ਕਿ ਕੇਵਲ ਭਾਰੀ ਨਿਵੇਸ਼ ਦੇ ਆਧਾਰ ਉੱਤੇ ਇਹ ਨਹੀਂ ਆਖਿਆ ਜਾ ਸਕਦਾ ਕਿ ਰਿਲਾਇੰਸ ਇੰਡਸਟਰੀ ਲਿਮਟਿਡ ਬਾਜ਼ਾਰ ਵਿੱਚ ਆਪਣੀ ਸਥਿਤੀ ਦਾ ਜ਼ਿਆਦਾ ਫ਼ਾਇਦਾ ਚੁੱਕ ਰਹੀ ਹੈ, ਕਿਉਂਕਿ ਇਹ ਦੂਰਸੰਚਾਰ ਸੇਵਾਵਾਂ ਨਹੀਂ ਦੇ ਰਹੀ ਤੇ ਨਾ ਹੀ ਇਸ ਨਾਲ ਜੁੜੀ ਕੋਈ ਗਤੀਵਿਧੀ ਕਰਦੀ ਹੈ। ਸੀਸੀਆਈ ਨੇ ਆਖਿਆ, “ਜੇਕਰ ਇਸ ਤਰ੍ਹਾਂ ਦੇ ਨਿਵੇਸ਼ ਨੂੰ ਮੁਕਾਬਲੇਬਾਜ਼ੀ ਦੇ ਖ਼ਿਲਾਫ਼ ਮੰਨਿਆ ਗਿਆ ਤਾਂ ਇਹ ਬਾਜ਼ਾਰ ਦੇ ਵਿਕਾਸ ਨੂੰ ਸੀਮਤ ਕਰੇਗਾ।

First Published: Saturday, 10 June 2017 1:19 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ