BSNL ਵੱਲੋਂ 2GB ਫ਼ਰੀ ਡਾਟਾ ਦਾ ਐਲਾਨ

By: ਏਬੀਪੀ ਸਾਂਝਾ | | Last Updated: Friday, 5 January 2018 3:41 PM
BSNL ਵੱਲੋਂ 2GB ਫ਼ਰੀ ਡਾਟਾ ਦਾ ਐਲਾਨ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀ.ਐਸ.ਐਨ.ਐਲ. ਨੇ ਆਪਣੇ ਜੀਐਸਐਮ ਸਿਮ ਗਾਹਕਾਂ ਲਈ ਨਵਾਂ ਪ੍ਰਮੋਸ਼ਨਲ ਆਫ਼ਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪੰਜ ਜਨਵਰੀ ਤੋਂ ਬੀ.ਐਸ.ਐਨ.ਐਲ. ਦਾ ਪ੍ਰਮੋਸ਼ਨਲ ਆਫ਼ਰ ਸ਼ੁਰੂ ਹੋ ਰਿਹਾ ਹੈ। ਇਸ ਵਿੱਚ ਹਰ ਯੂਜ਼ਰ ਨੂੰ 2 ਜੀਬੀ ਡਾਟਾ ਫ਼ਰੀ ਦਿੱਤਾ ਜਾਵੇਗਾ।

 

ਬੀ.ਐਸ.ਐਨ.ਐਲ. ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਹ ਆਫ਼ਰ ਬੀ.ਐਸ.ਐਨ.ਐਲ. ਦੇ ਨਵੇਂ ਜੀਐਸਐਮ ਗਾਹਕਾਂ ਲਈ ਹੋਵੇਗਾ। ਇਹ ਆਫ਼ਰ ਸਿਰਫ਼ ਉਨ੍ਹਾਂ ਨੂੰ ਹੀ ਮਿਲੇਗਾ ਜਿਨ੍ਹਾਂ ਕੋਲ 3ਜੀ ਨੂੰ ਸਪੋਰਟ ਕਰਨ ਵਾਲੇ ਸਮਾਰਟਫ਼ੋਨ ਹਨ। ਇਸ ਡਾਟਾ ਨੂੰ ਇਸਤੇਮਾਲ ਕਰਨ ਲਈ 30 ਦਿਨ ਦਿੱਤੇ ਜਾਣਗੇ।

 

ਬੀਐਸਐਨਐਲ ਨੇ ਕਿਹਾ ਹੈ ਕਿ ਇਹ ਪ੍ਰਮੋਸ਼ਨਲ ਆਫ਼ਰ ਸਰਕਾਰ ਦੇ ਡਿਜੀਟਲ ਇੰਡੀਆ ਮੁਹਿੰਮ ਦਾ ਹਿੱਸਾ ਹੋਵੇਗਾ। ਕੋਸ਼ਿਸ਼ ਹੋਵੇਗੀ ਕਿ ਇਸ ਤਹਿਤ ਉਹ ਯੂਜ਼ਰ ਵੀ ਇੰਟਰਨੈੱਟ ਇਸਤੇਮਾਲ ਕਰ ਸਕਣ ਜਿਨ੍ਹਾਂ ਨੇ ਹੁਣ ਤੱਕ ਇੰਟਰਨੈੱਟ ਇਸਤੇਮਾਲ ਕਰਨਾ ਸ਼ੁਰੂ ਨਹੀਂ ਕੀਤਾ ਹੈ।

 

ਹੁਣੇ ਜਿਹੇ ਬੀਐਸਐਨਐਲ ਨੇ Detel ਨਾਲ ਮਿਲ ਕੇ ਬੇਹੱਦ ਸਸਤਾ ਫ਼ੀਚਰ ਡੀਟੇਲ ਡੀ-1 ਫ਼ੋਨ ਲਾਂਚ ਕੀਤਾ ਸੀ। ਇਹ 499 ਰੁਪਏ ਦਾ ਹੈ। ਇਸ ਫ਼ੋਨ ਨੂੰ ਖ਼ਰੀਦਣ ਵਾਲੇ ਨੂੰ ਬੀਐਸਐਨਐਲ ਦੀ ਸਿਮ ਵੀ ਦਿੱਤੀ ਜਾਵੇਗੀ। ਪਹਿਲੇ ਰੀਚਾਰਜ ਦੀ ਵੈਲਿਡਿਟੀ ਵੀ 365 ਦਿਨ ਹੋਵੇਗੀ। ਪਹਿਲਾ ਪਲਾਨ 499 ਰੁਪਏ ਵਿੱਚ ਹੀ ਸ਼ੁਰੂ ਹੋ ਜਾਵੇਗਾ, ਮਤਲਬ ਫ਼ੋਨ ਦੇ ਨਾਲ ਹੀ ਸਭ ਕੁਝ।

First Published: Friday, 5 January 2018 3:41 PM

Related Stories

WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ
WhatsApp ਬਿਜ਼ਨੈੱਸ ਐਪ ਲਾਂਚ, ਪੜ੍ਹੋ ਖ਼ੂਬੀਆਂ

ਨਵੀਂ ਦਿੱਲੀ: ਵਟਸਐਪ ਨੇ ਆਪਣਾ ਨਵਾਂ ਬਿਜ਼ਨੈੱਸ ਐਪ ਵਟਸਐਪ ਬਿਜ਼ਨੈੱਸ ਬਾਜ਼ਾਰ ਵਿੱਚ

Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ
Viva ਮਗਰੋਂ iKall ਨੇ ਲਿਆਂਦਾ 315 ਰੁਪਏ ਵਾਲਾ ਫੋਨ

ਨਵੀਂ ਦਿੱਲੀ: ਮੋਬਾਈਲ ਕੰਪਨੀਆਂ ਵਿਚਾਲੇ ਸਸਤਾ ਫੋਨ ਲਿਆਉਣ ਦੀ ਜੰਗ ਸ਼ੁਰੂ ਹੋ ਗਈ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..
ਦੁਨੀਆ ਦੀ ਪਹਿਲੀ ਗੈਸ ਨਾਲ ਚੱਲਣ ਵਾਲੀ ਬਾਈਕ ਬਣ ਗਈ..

ਨਵਰੀ-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ ‘ਅਲਫਾ ਬਾਈਕ’ ਨਾਂਅ ਨਾਲ ਹਾਈਡ੍ਰੋਜਨ

ਆਡੀ ਦਾ ਨਵਾਂ ਕਿਊ 5 ਮਾਡਲ, ਕੀਮਤ 53.35 ਲੱਖ ਰੁਪਏ ਤੋਂ ਸ਼ੁਰੂ
ਆਡੀ ਦਾ ਨਵਾਂ ਕਿਊ 5 ਮਾਡਲ, ਕੀਮਤ 53.35 ਲੱਖ ਰੁਪਏ ਤੋਂ ਸ਼ੁਰੂ

ਨਵੀਂ ਦਿੱਲੀ : ਜਰਮਨੀ ਦੀ ਲਗਜ਼ਰੀ ਕਾਰ ਕੰਪਨੀ ਨੇ ਪੂਰੀ ਤਰ੍ਹਾਂ ਨਾਲ ਨਵੀਂ ਨੈਕਸਟ

ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ
ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ

ਨਵੀਂ ਦਿੱਲੀ: ਨਵੀਂ ਸ਼ੁਰੂਆਤ ਕਰਦਿਆਂ ਵੀਵਾ ਨੇ ਦੇਸ਼ ਵਿੱਚ ਆਪਣਾ ਪਹਿਲਾ ਫੋਨ

ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ
ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 153 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕੀਤਾ ਹੈ।

ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!
ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!

ਲੈਸਟਰ (ਇੰਗਲੈਂਡ)-ਇੰਗਲੈਂਡ ਦੇ ਵਿਗਿਆਨੀਆਂ ਨੇ ਸੰਚਾਰ ਪ੍ਰਣਾਲੀ ‘ਚ ਅਜਿਹੀ

Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ
Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ

ਘਰੇਲੂ ਮੋਬਾਈਲ ਹੈਂਡਸੈਟ ਕੰਪਨੀ ਮਾਈਕਰੋਮੈਕਸ, ਇਸ ਮਹੀਨੇ ਦੇ ਆਖੀਰ ਤੱਕ ਭਾਰਤੀ