ਆ ਗਏ BSNL ਸੈਟੇਲਾਈਟ ਫ਼ੋਨ, ਹਰ ਨਾਗਰਿਕ ਨੂੰ ਦੇਣ ਦਾ ਐਲਾਨ

By: ABP SANJHA | | Last Updated: Monday, 29 May 2017 12:52 PM
ਆ ਗਏ BSNL ਸੈਟੇਲਾਈਟ ਫ਼ੋਨ, ਹਰ ਨਾਗਰਿਕ ਨੂੰ ਦੇਣ ਦਾ ਐਲਾਨ

ਨਵੀਂ ਦਿੱਲੀ: ਬੀਐਸਐਨਐਲ ਛੇਤੀ ਹੀ ਆਪਣੀ ਸੈਟੇਲਾਈਟ ਫ਼ੋਨ ਸਰਵਿਸ ਦਾ ਵਿਸਤਾਰ ਕਰੇਗਾ। BSNL ਦਾ ਕਹਿਣਾ ਹੈ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਾਰਿਆਂ ਲਈ ਸੈਟੇਲਾਈਟ ਫ਼ੋਨ ਸਰਵਿਸ ਸ਼ੁਰੂ ਕੀਤੀ ਜਾਵੇਗੀ। ਇਹ ਸੇਵਾ ਦੇਸ਼ ਦੇ ਕਿਸੇ ਵੀ ਕੋਨੇ ਤੋਂ ਕੰਮ ਕਰੇਗੀ ਤੇ ਕੁਦਰਤੀ ਆਫ਼ਤ ਸਮੇਂ ਮੋਬਾਈਲ ਸੇਵਾ ਠੱਪ ਹੋਣ ਦੇ ਬਾਵਜੂਦ ਇਹ ਫ਼ੋਨ ਕੰਮ ਕਰੇਗਾ।

 
ਬੀਐਸਐਨਐਲ ਦੇ ਚੇਅਰਮੈਨ ਤੇ ਐਮ.ਡੀ. ਅਨੂਪਮ ਸ੍ਰੀਵਾਸਤਵ ਨੇ ਦੱਸਿਆ, ‘ਅਸੀਂ ਕੌਮਾਂਤਰੀ ਮੈਰੀ ਟਾਈਮ ਆਰਗੇਨਾਈਜ਼ੇਸ਼ਨ ਲਈ ਅਪਲਾਈ ਕੀਤਾ ਹੈ। ਇਸ ਪ੍ਰਕ੍ਰਿਆ ਵਿੱਚ ਥੋੜ੍ਹਾ ਵਕਤ ਲੱਗੇਗਾ। ਆਉਣ ਵਾਲੇ 18-24 ਮਹੀਨੇ ਵਿੱਚ ਦੇਸ਼ ਦੇ ਲੋਕਾਂ ਲਈ ਸੈਟੇਲਾਈਟ ਫ਼ੋਨ ਸਰਵਿਸ ਲਿਆਉਣ ਦੀ ਸਥਿਤੀ ਵਿੱਚ ਹੋਵੇਗਾ।’

 
ਸੈਟੇਲਾਈਟ ਫ਼ੋਨ ਹਵਾਈ ਜਹਾਜ਼ ਤੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਦੌਰਾਨ ਕੰਮ ਕਰੇਗਾ। ਮੌਜੂਦਾ ਮੋਬਾਈਲ ਨੈੱਟਵਰਕ ਟਾਵਰ 25-30 ਕਿੱਲੋਮੀਟਰ ਦੇ ਦਾਇਰੇ ਵਿੱਚ ਕੰਮ ਕਰਦਾ ਹੈ। ਕੰਪਨੀ ਨੇ INMARSAT ਸਰਵਿਸ ਜ਼ਰੀਏ ਸੈਟੇਲਾਈਟ ਫ਼ੋਨ ਸਰਵਿਸ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ।

 
ਪਹਿਲੇ ਫ਼ੇਜ਼ ਵਿੱਚ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਵਾਲੇ ਵਿਭਾਗ, ਪੁਲਿਸ, ਰੇਲਵੇ, ਬੀਐਸਐਫ ਵਰਗੀਆਂ ਏਜੰਸੀਆਂ ਨੂੰ ਇਹ ਸੈਟੇਲਾਈਟ ਫ਼ੋਨ ਦਿੱਤਾ ਜਾਵੇਗਾ ਤੇ ਫਿਰ ਆਮ ਨਾਗਰਿਕਾਂ ਨੂੰ ਮਿਲੇਗਾ।

First Published: Monday, 29 May 2017 12:52 PM

Related Stories

ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ
ਏਅਟਰੈਲ ਦੇ ਨਹਿਲੇ 'ਤੇ ਜੀਓ ਦਾ ਦਹਿਲਾ, ਗਾਹਕਾਂ ਦੀਆਂ ਮੌਜਾਂ

ਨਵੀਂ ਦਿੱਲੀ: ਦੇਸ਼ ਦੀ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਆਪਣੇ ਯੂਜਰਜ਼ ਨੂੰ ਹਾਲੀਡੇਅ

ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ
ਰਿਲਾਇੰਸ ਜੀਓ ਦਾ ਅਸਲ ਸੱਚ ਬੇਪਰਦ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਬੇਹੱਦ ਘੱਟ ਸਮੇਂ ‘ਚ ਆਪਣੇ ਗਾਹਕਾਂ ਦਾ ਦਾਇਰਾ

ਵਟਸਐਪ ਦਾ ਨਵਾਂ ਕਾਰਨਾਮਾ
ਵਟਸਐਪ ਦਾ ਨਵਾਂ ਕਾਰਨਾਮਾ

ਨਵੀਂ ਦਿੱਲੀ: ਵਟਸਐਪ ਜਲਦ ਹੀ ਡੌਕ, ਪੀਪੀਟੀ ਤੇ ਪੀਡੀਐਫ ਫਾਈਲਾਂ ਤੋਂ ਇਲਾਵਾ ਸਾਰੇ

ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ
ਰਿਲਾਇੰਸ ਜੀਓ ਦਾ ਇੱਕ ਹੋਰ ਤੋਹਫਾ

ਚੰਡੀਗੜ੍ਹ: ਰਿਲਾਇੰਸ ਜੀਓ ਹੁਣ 600 ਤੋਂ ਜ਼ਿਆਦਾ ਸ਼ਹਿਰਾਂ ‘ਚ ਜੀਓ ਸਿੰਮ ਡਿਲਿਵਰੀ

ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ
ਸਭ ਤੋਂ ਵੱਡਾ ਨਿਊਜ਼ ਪਲੇਟਫਾਰਮ ਵਟਸਐਪ

ਲੰਦਨ: ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇੰਸਟੈਂਟ ਮੈਨੇਜਿੰਗ ਸਰਵਿਸ

ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ
ਕਾਰ ਲਈ 16 ਲੱਖ 'ਚ ਖਰੀਦਿਆ 0001 ਨੰਬਰ

ਨਵੀਂ ਦਿੱਲੀ: ਦਿੱਲੀ ਵਿੱਚ ਕਾਰਾਂ ਦੇ ਨੰਬਰਾਂ ਦੀ ਨਿਲਾਮੀ ਵਿੱਚ 0001 ਨੰਬਰ 16 ਲੱਖ

ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ
ਖੁਸ਼ਖਬਰੀ! ਹੁਣ 30 ਜੂਨ ਨਹੀਂ 31 ਦਸੰਬਰ ਨੂੰ ਬੰਦ ਹੋਏਗਾ ਵਟਸਐਪ

ਨਵੀਂ ਦਿੱਲੀ: ਮੈਸੇਜਿੰਗ ਐਪ ਵਟਸਐਪ ਨੇ ਆਪਣੇ ਪੁਰਾਣੇ ਯੂਜਰਜ਼ ਨੂੰ ਰਾਹਤ ਦੇਣ ਦਾ

BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ
BSNL ਵੱਲੋਂ ਰੋਜ਼ਾਨਾ 4 GB ਡੇਟਾ ਵਾਲਾ ਪਲਾਨ ਲਾਂਚ

ਨਵੀਂ ਦਿੱਲੀ: ਸਰਕਾਰੀ ਸੈਕਟਰ ਦੀ ਟੈਲੀਕੌਮ ਕੰਪਨੀ ਬੀ.ਐਸ.ਐਨ.ਐਲ. ਨੇ ਈਦ ਮੌਕੇ ਦੋ

ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ
ਜੀਓ ਦੇ ਪੁਆੜੇ ਮਗਰੋਂ ਟੈਲੀਕਾਮ ਕੰਪਨੀਆਂ 'ਤੇ ਸ਼ਿਕੰਜ਼ਾ

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਿਟੀ ਟਰਾਈ ਗਾਹਕਾਂ ਨੂੰ ਲੁਭਾਉਣ ਲਈ