ਫੇਸਬੁੱਕ ਨੂੰ ਤੁਹਾਡੀ ਨਿੱਜੀ ਜ਼ਿੰਦਗੀ 'ਤੇ ਨਜ਼ਰ ਰੱਖਣ ਦੀ ਮਿਲੀ ਇਜਾਜ਼ਤ

By: abp sanjha | | Last Updated: Wednesday, 5 July 2017 9:00 AM
ਫੇਸਬੁੱਕ ਨੂੰ ਤੁਹਾਡੀ ਨਿੱਜੀ ਜ਼ਿੰਦਗੀ 'ਤੇ ਨਜ਼ਰ ਰੱਖਣ ਦੀ ਮਿਲੀ ਇਜਾਜ਼ਤ

ਨਿਊਯਾਰਕ : ਅਮਰੀਕਾ ਦੀ ਇਕ ਅਦਾਲਤ ਨੇ ਕਰੋੜਾਂ ਫੇਸਬੁੱਕ ਯੂਜ਼ਰਾਂ ਨੂੰ ਪ੍ਰਭਾਵਿਤ ਕਰਨ ਵਾਲਾ ਵੱਡਾ ਫ਼ੈਸਲਾ ਕੀਤਾ ਹੈ। ਅਦਾਲਤ ਨੇ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਫੇਸਬੁੱਕ ‘ਤੇ ਗ਼ਲਤ ਤਰੀਕੇ ਨਾਲ ਲੋਕਾਂ ਦੀ ਇੰਟਰਨੈੱਟ ਬ੍ਰਾਊੁਜ਼ਿੰਗ ‘ਤੇ ਨਜ਼ਰ ਰੱਖਣ ਦਾ ਦੋਸ਼ ਲਗਾਇਆ ਗਿਆ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਫੇਸਬੁੱਕ ਲਾਗਆਊਟ ਕਰਨ ਦੇ ਬਾਅਦ ਵੀ ਉਨ੍ਹਾਂ ਵੈੱਬਸਾਈਟਾਂ ਦੇ ਜ਼ਰੀਏ ਯੂਜ਼ਰ ‘ਤੇ ਨਜ਼ਰ ਰੱਖਦਾ ਹੈ ਜਿੱਥੇ ਉਸ ਦਾ ਲਾਈਕ ਬਟਨ ਹੁੰਦਾ ਹੈ। ਇਹ ਨਿੱਜਤਾ ਦੇ ਕਾਨੂੰਨ ਦੀ ਉਲੰਘਣਾ ਹੈ।

 

 

ਕਿਸੇ ਵੀ ਵੈੱਬਸਾਈਟ ‘ਤੇ ਫੇਸਬੁੱਕ ਲਾਈਕ ਦਾ ਬਟਨ ਕਲਿੱਕ ਕਰਦੇ ਹੀ ਉਸ ਬ੍ਰਾਊੁਜ਼ਿੰਗ ਦੀ ਜਾਣਕਾਰੀ ਫੇਸਬੁੱਕ ਕੋਲ ਪਹੁੰਚ ਜਾਂਦੀ ਹੈ। ਪਟੀਸ਼ਨ ‘ਚ ਕਿਹਾ ਗਿਆ ਕਿ ਇਹ ਫੇਸਬੁੱਕ ਦੇ ਉਸ ਵਾਅਦੇ ਦੇ ਖ਼ਿਲਾਫ਼ ਹੈ ਜਿਸ ਵਿਚ ਉਸ ਨੇ ਕਿਹਾ ਸੀ ਕਿ ਲਾਗ ਆਊਟ ਹੁੰਦੇ ਹੀ ਉਹ ਬ੍ਰਾਊਜ਼ਿੰਗ ਨਾਲ ਜੁੜੇ ਡਾਟਾ ਮਿਟਾ ਦੇਵੇਗਾ। ਹਾਲਾਂਕਿ ਕੈਲੀਫੋਰਨੀਆ ਦੇ ਸੇਨ ਜੋਂਸ ਜ਼ਿਲ੍ਹਾ ਜੱਜ ਐਡਵਰਡ ਡੇਵਿਲਾ ਨੇ ਇਨ੍ਹਾਂ ਦਲੀਲਾਂ ਨੂੰ ਖਾਰਜ ਕਰ ਦਿੱਤਾ।

 

 

ਜੱਜ ਨੇ ਕਿਹਾ ਕਿ ਪਟੀਸ਼ਨ ਵਿਚ ਇਹ ਸਾਬਿਤ ਨਹੀਂ ਕੀਤਾ ਜਾ ਸਕਿਆ ਕਿ ਇਸ ਨਾਲ ਨਿੱਜਤਾ ਦਾ ਕੋਈ ਅਸਰ ਪੈ ਰਿਹਾ ਹੈ ਜਾਂ ਕਿਸੇ ਕਿਸਮ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਅਦਾਲਤ ਨੇ ਕਿਹਾ ਕਿ ਯੂਜ਼ਰ ਕੋਲ ਇਸ ਗੱਲ ਦੇ ਬਦਲ ਹੁੰਦੇ ਹਨ ਕਿ ਉਹ ਆਪਣੀ ਬ੍ਰਾਊਜ਼ਿੰਗ ਹਿਸਟਰੀ ਨੂੰ ਲੁਕਾ ਸਕੇ। ਫੇਸਬੁੱਕ ਕਿਸੇ ਤਰ੍ਹਾਂ ਦੇ ਕਾਨੂੰਨ ਦੀ ਉਲੰਘਣਾ ਨਹੀਂ ਕਰ ਰਿਹਾ। ਫੇਸਬੁੱਕ ਨੇ ਅਦਾਲਤ ਦੇ ਫ਼ੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ।

First Published: Wednesday, 5 July 2017 9:00 AM

Related Stories

ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ
ਸ਼ਿਓਮੀ ਦਾ ਧਮਾਕਾ, ਦੋ ਜਬਰਦਸਤ ਫੋਨ ਲਾਂਚ

ਨਵੀਂ ਦਿੱਲੀ: ਮੋਬਾਈਲ ਫੋਨ ਕੰਪਨੀ ਸ਼ਿਓਮੀ ਨੇ ਭਾਰਤ ‘ਚ ਆਪਣੇ ਦੋ ਨਵੇਂ ਫੋਨ ਲਾਂਚ

Apple Watch ਨੂੰ ਲੱਗਾ ਗ੍ਰਹਿਣ
Apple Watch ਨੂੰ ਲੱਗਾ ਗ੍ਰਹਿਣ

ਨਵੀਂ ਦਿੱਲੀ: ਐਪਲ ਦੀ ਨਵੀਂ 3 ਸਮਾਰਟਵਾਚ ਦੇ ਐਲ.ਟੀ.ਈ. ਕੁਨੈਕਟੀਵਿਟੀ ਵਿੱਚ ਦਿੱਕਤ

 iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone 8 ਤੇ 8 ਪਲੱਸ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਅੱਜ ਯਾਨੀ 22 ਸਤੰਬਰ ਤੋਂ ਭਾਰਤ ‘ਚ ਐਪਲ ਦੇ ਨਵੇਂ ਲਾਂਚ ਫਲੈਗਸ਼ਿਪ

ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!
ਜੀਓ ਹੋਇਆ ਪਿੰਡਾਂ ਵਾਲਿਆਂ 'ਤੇ ਮਿਹਰਬਾਨ!

ਨਵੀਂ ਦਿੱਲੀ: ਜੇਕਰ ਤੁਸੀਂ ਵੀ ਜੀਓ ਦਾ ਫੋਨ ਬੁੱਕ ਕਰਵਾਇਆ ਹੈ ਤਾਂ ਤੁਹਾਡਾ ਇੰਤਜ਼ਾਰ

HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ
HTC ਸਮਾਰਟਫ਼ੋਨ ਬਿਜਨੈੱਸ 1.1 ਅਰਬ ਡਾਲਰ 'ਚ ਖਰੀਦਿਆ

ਨਵੀਂ ਦਿੱਲੀ: ਵਿਸ਼ਵ ਵਿਆਪੀ ਮਸ਼ਹੂਰ ਸਰਚ ਇੰਜਣ ਕੰਪਨੀ Google ਨੇ HTC ਦੇ ਸਮਾਰਟਫ਼ੋਨ ਵਪਾਰ

BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ
BSNL ਦੀ JIO ਨੂੰ ਟੱਕਰ: ਸਿਰਫ 249 'ਚ ਸਭ ਕੁਝ ਫਰੀ

ਨਵੀਂ ਦਿੱਲੀ: ਪਬਲਿਕ ਸੈਕਟਰ ਦੀ ਟੈਲੀਕਾਮ ਕੰਪਨੀ ਬੀਐਸਐਨਐਲ ਨੇ ਰਿਲਾਇੰਸ ਜੀਓ

ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ
ਜੀਓ ਫੈਸਟੀਵਲ ਆਫਰ 'ਤੇ ਸਭ ਤੋਂ ਵੱਡੀ ਛੂਟ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 4ਜੀ ਹੌਟਸਪਾਟ ਡੌਂਗਲ ਜੀਓਫਾਰਡ ਦੀ ਕੀਮਤ

ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ
ਹੁਣ 21 ਸਤੰਬਰ ਨੂੰ ਵੀ ਨਹੀਂ ਹੋਵੇਗੀ JIO ਫੋਨ ਦੀ ਡਿਲੀਵਰੀ, ਜਾਣੋ ਨਵੀਂ ਤਾਰੀਖ

ਨਵੀਂ ਦਿੱਲੀ: ਪਿਛਲੇ ਮਹੀਨੇ ਦੇ ਅਖੀਰ ‘ਚ ਰਿਲਾਇੰਸ ਜੀਓ ਫੀਚਰ ਫੋਨ ਦੀ ਬੁਕਿੰਗ