ਇਸ ਤਰ੍ਹਾਂ ਕਰੋ ਮੋਟਾਪਾ ਘੱਟ...!

By: ABP Sanjha | | Last Updated: Saturday, 16 December 2017 7:16 PM
ਇਸ ਤਰ੍ਹਾਂ ਕਰੋ ਮੋਟਾਪਾ ਘੱਟ...!

ਮੋਟਾਪਾ ਹਰ ਬਿਮਾਰੀ ਦਾ ਕਾਰਨ ਮੰਨਿਆ ਜਾਂਦਾ ਹੈ ਤੇ ਇਸ ਤੋਂ ਬਚਣ ਲਈ ਲੋਕ ਡਾਈਟਿੰਗ ਦਾ ਸਹਾਰਾ ਲੈਂਦੇ ਹਨ। ਕੁਝ ਲੋਕ ਡਾਈਟਿੰਗ ਦੇ ਨਾਂਅ ‘ਤੇ ਖਾਣਾ ਬਹੁਤ ਘੱਟ ਕਰ ਦਿੰਦੇ ਹਨ, ਜਿਸ ਨਾਲ ਭਾਰ ਘੱਟ ਹੋਣਾ ਤਾਂ ਦੂਰ ਸਰੀਰ ਵਿੱਚ ਕਮਜ਼ੋਰੀ ਜ਼ਿਆਦਾ ਆ ਜਾਂਦੀ ਹੈ। ਡਾਈਟਿੰਗ ਕਰਨਾ ਚਾਹੁੰਦੇ ਹੋ ਤਾਂ ਇੱਕਦਮ ਖਾਣਾ ਛੱਡਣ ਦੀ ਬਜਾਏ ਡਾਈਟ ਚਾਰਟ ਦਾ ਸਹਾਰਾ ਲਓ।

ਹੋਲੀ-ਹੋਲੀ ਇਸ ਵਿੱਚ ਲੋਅ ਕੈਲੋਰੀਜ਼ ਫੂਡ ਸ਼ਾਮਲ ਕਰੋ। ਕਸਰਤ ਦੇ ਨਾਲ-ਨਾਲ ਚੰਗੀ ਡਾਈਟ ਦਾ ਹੋਮਾ ਵੀ ਬਹੁਤ ਜ਼ਰੂਰੀ ਹੈ। ਮੋਟਾਪਾ ਨਾ ਕੇਵਲ ਖ਼ੂਬਸੂਰਤੀ ਦਾ ਦੁਸ਼ਮਣ ਹੈ, ਸਗੋਂ ਇਹ ਅਨੇਕਾਂ ਰੋਗਾਂ ਨੂੰ ਸੱਦਾ ਵੀ ਦਿੰਦਾ ਹੈ। ਖਾਣ-ਪੀਣ ਅਤੇ ਰਹਿਣ-ਸਹਿਣ ਵਿੱਚ ਲਾਪ੍ਰਵਾਹੀ ਅਤੇ ਆਰਾਮ ਪਸੰਦ ਜ਼ਿੰਦਗੀ ਮੋਟਾਪੇ ਦਾ ਮੁੱਖ ਕਾਰਨ ਹੈ, ਜਿਸ ਨਾਲ ਸਰੀਰ ‘ਤੇ ਚਰਬੀ ਦੀ ਪਰਤ-ਦਰ-ਪਰਤ ਜਮ੍ਹਾਂ ਹੁੰਦੀ ਜਾਂਦੀ ਹੈ।

ਸੁੰਦਰ ਅਤੇ ਸੋਹਣੀ ਕਾਇਆ ਅਤੇ ਸੁਡੌਲ ਕਮਰ ਭਲਾ ਕਿਸ ਨੂੰ ਚੰਗੀ ਨਹੀਂ ਲਗਦੀ? ਪਰ ਇਸ ਵਾਸਤੇ ਕੋਸ਼ਿਸ਼ ਕਰਨੀ ਵੀ ਜ਼ਰੂਰੀ ਹੈ। ਕਸਰਤ, ਸਰੀਰਕ ਮਿਹਨਤ ਅਤੇ ਜੀਭ ‘ਤੇ ਕਾਬੂ ਰੱਖ ਕੇ ਅਸੀਂ ਕਾਫੀ ਹੱਦ ਤੱਕ ਮੋਟਾਪੇ ਨੂੰ ਰੋਕ ਸਕਦੇ ਹਾਂ। ਮੋਟਾਪੇ ਦੇ ਸੰਦਰਭ ਵਿੱਚ ਕੁੱਝ ਧਿਆਨ ਦੇਣ ਯੋਗ ਗੱਲਾਂ ਹਨ।

ਨਿਯਮਤ ਕਸਰਤ, ਖੇਡਣਾ-ਕੁੱਦਣਾ ਅਤੇ ਤੇਜ਼ ਚਾਲ ਨਾਲ ਚੱਲਣਾ ਸਰੀਰ ਨੂੰ ਸੰਤੁਲਤ ਰੱਖਦਾ ਹੈ। ਘਰੇਲੂ ਕੰਮਾਂ ਜਿਵੇਂ ਝਾੜੂ-ਪੋਚਾ ਲਗਾਉਣਾ, ਕੱਪੜੇ ਧੋਣਾ ਅਤੇ ਘਰ ਦੀ ਸਫਾਈ ਵਿਚ ਲੋੜੀਂਦੀ ਕਸਰਤ ਹੋ ਜਾਂਦੀ ਹੈ ਅਤੇ ਚਰਬੀ ਨਹੀਂ ਚੜ੍ਹਦੀ। ਕਈ ਲੋਕਾਂ ਨੂੰ ਦਿਨ ਭਰ ਕੁਝ ਨਾ ਕੁਝ ਖਾਣ ਦੀ ਆਦਤ ਹੁੰਦੀ ਹੈ। ਫੁਰਸਤ ਵਿੱਚ ਬੈਠੇ ਹੋਏ ਤਾਂ ਖਾਣਾ, ਟੀ. ਵੀ. ਦੇਖਦੇ-ਦੇਖਦੇ ਖਾਣਾ, ਕੁਝ ਲੋਕ ਆਪਣੇ ਆਪ ਨੂੰ ਰੁੱਝਿਆ ਰੱਖਣ ਲਈ ਵੀ ਕੁਝ ਨਾ ਕੁਝ ਖਾਂਦੇ ਰਹਿੰਦੇ ਹਨ, ਮੋਟਾਪਾ ਤਾਂ ਵਧੇਗਾ ਹੀ। ਸੋ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

First Published: Saturday, 16 December 2017 7:16 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ