ਡੇਂਗੂ ਦੇ ਮਰੀਜ਼ਾਂ 'ਚ ਮੋਹਾਲੀ ਪਹਿਲੇ ਨੰਬਰ 'ਤੇ...

By: ਏਬੀਪੀ ਸਾਂਝਾ | | Last Updated: Saturday, 11 November 2017 8:57 AM
ਡੇਂਗੂ ਦੇ ਮਰੀਜ਼ਾਂ 'ਚ ਮੋਹਾਲੀ ਪਹਿਲੇ ਨੰਬਰ 'ਤੇ...

ਚੰਡੀਗੜ੍ਹ :ਮੋਹਾਲੀ ਡੇਂਗੂ ਦੇ ਮਰੀਜ਼ਾਂ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਸ ਸਾਲ ਮੋਹਾਲੀ ਨੇ ਡੇਂਗੂ ਬੁਖਾਰ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਨਵਾਂ ਰਿਕਾਰਡ ਵੀ ਸਥਾਪਤ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 36 ਨਵੇਂ ਡੇਂਗੂ ਦੇ ਮਰੀਜ਼ ਆਉਣ ਤੋਂ ਬਾਅਦ ਹੁਣ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 2154 ਹੋ ਗਈ ਹੈ।

 

 

ਪਿਛਲੇ ਸਾਲ ਇਹ ਅੰਕੜਾ 2088 ਸੀ ਜਿਸ ਨਾਲ ਸਿਹਤ ਵਿਭਾਗ ਦਾ ਇਸ ਸਾਲ ਮਰੀਜ਼ ਘੱਟ ਹੋਣ ਦਾ ਭਰਮ ਵੀ ਦੂਰ ਹੋ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਨਵੇਂ ਮਰੀਜ਼ਾਂ ਦੀ ਗਿਣਤੀ 63 ਸੀ ਜਦਕਿ ਵੀਰਵਾਰ ਨੂੰ 54 ਮਰੀਜ਼ਾਂ ਨੂੰ ਡੇਂਗੂ ਬੁਖਾਰ ਹੋਣ ਦੀ ਪੁਸ਼ਟੀ ਹੋਈ ਸੀ।

 

ਸਿਹਤ ਵਿਭਾਗ ਨੇ ਇਸ ਸਾਲ 2556 ਨੂੰ ਡੇਂਗੂ ਬੁਖਾਰ ਦੀ ਪੁਸ਼ਟੀ ਕੀਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਵਿਚੋਂ ਸਾਰੇ ਕੇਸ ਮੋਹਾਲੀ ਦੇ ਨਹੀਂ ਹਨ। 2154 ਤੋਂ ਉੱਪਰਲੇ ਮਰੀਜ਼ ਚੰਡੀਗੜ੍ਹ ਅਤੇ ਹੋਰਨਾਂ ਜ਼ਿਲਿ੍ਹਆਂ ਅਤੇ ਹਰਿਆਣਾ ਤੋਂ ਇਲਾਵਾ ਹੋਰਨਾਂ ਖੇਤਰਾਂ ਦੇ ਹਨ।

 

ਵਿਭਾਗ ਦਾ ਕਹਿਣਾ ਹੈ ਕਿ ਮੋਹਾਲੀ ਦੇ ਨਿੱਜੀ ਹਸਪਤਾਲਾਂ ਦੇ ਸੈਂਪਲ ਵੀ ਮੋਹਾਲੀ ਦੇ ਸਰਕਾਰੀ ਸਿਵਲ ਹਸਪਤਾਲ ਵਿਚ ਹੀ ਆਉਂਦੇ ਹਨ ਜਿਸ ਦੀਆਂ ਕਿ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਸਨ।

First Published: Saturday, 11 November 2017 8:57 AM

Related Stories

ਡੇਂਗੂ ਨਾਲ ਬੱਚੀ ਦੀ ਮੌਤ, ਹਸਪਤਾਲ ਨੇ ਬਣਾਇਆ 18 ਲੱਖ ਦਾ ਬਿੱਲ
ਡੇਂਗੂ ਨਾਲ ਬੱਚੀ ਦੀ ਮੌਤ, ਹਸਪਤਾਲ ਨੇ ਬਣਾਇਆ 18 ਲੱਖ ਦਾ ਬਿੱਲ

ਨਵੀਂ ਦਿੱਲੀ: ਡੇਂਗੂ ਦੇ ਇਲਾਜ ਲਈ ਦਾਖ਼ਲ ਬੱਚੀ ਦੀ ਮੌਤ ਤੋਂ ਬਾਅਦ ਗੁਰੂਗ੍ਰਾਮ ਦੇ

ਠੰਢ 'ਚ ਇਹ ਚੀਜ਼ਾਂ ਜ਼ਰੂਰ ਖਾਓ
ਠੰਢ 'ਚ ਇਹ ਚੀਜ਼ਾਂ ਜ਼ਰੂਰ ਖਾਓ

ਨਵੀਂ ਦਿੱਲੀ: ਸਰਦੀਆਂ ‘ਚ ਭੁੱਖ ਵੀ ਤੇਜ਼ ਲੱਗਦੀ ਹੈ ਤੇ ਖਾਣਾ ਵੀ ਛੇਤੀ ਪੱਚ ਜਾਂਦਾ

ਹੈਰਤਅੰਗੇਜ਼! 43% ਭਾਰਤੀ ਵੈਕਸੀਨੇਸ਼ਨ ਤੋਂ ਕੋਰੇ, ਸਰਵੇ 'ਚ ਖੁਲਾਸਾ
ਹੈਰਤਅੰਗੇਜ਼! 43% ਭਾਰਤੀ ਵੈਕਸੀਨੇਸ਼ਨ ਤੋਂ ਕੋਰੇ, ਸਰਵੇ 'ਚ ਖੁਲਾਸਾ

ਨਵੀਂ ਦਿੱਲੀ: ਬਾਲਗ਼ਾਂ ਵਿੱਚ ਵੈਕਸੀਨ ਦੀ ਜ਼ਰੂਰਤ ਨੂੰ ਲੈ ਕੇ ਹੋਏ ਸਰਵੇ ਵਿੱਚ ਨਵਾਂ