ਪ੍ਰੈਗਨੈਂਟ ਹੋ ਤਾਂ ਇਸ ਮਹੀਨੇ ਫੋਲਿਕ ਐਸਿਡ ਖਾਣਾ ਬੱਚੇ ਲਈ ਹੋ ਸਕਦਾ ਘਾਤਕ

By: abp sanjha | | Last Updated: Monday, 25 December 2017 2:09 PM
ਪ੍ਰੈਗਨੈਂਟ ਹੋ ਤਾਂ ਇਸ ਮਹੀਨੇ ਫੋਲਿਕ ਐਸਿਡ ਖਾਣਾ ਬੱਚੇ ਲਈ ਹੋ ਸਕਦਾ ਘਾਤਕ

ਚੰਡੀਗੜ੍ਹ: ਗਰਭ ਅਵਸਥਾ ਦੇ ਆਖ਼ਰੀ ਮਹੀਨਿਆਂ ‘ਚ ਔਰਤਾਂ ਦੇ ਫੋਲਿਕ ਐਸਿਡ ਵਾਲੀ ਖ਼ੁਰਾਕ ਖਾਣ ਨਾਲ ਜਨਮ ਲੈਣ ਵਾਲੇ ਬੱਚਿਆਂ ‘ਚ ਅਲਰਜੀ ਦੀ ਸਮੱਸਿਆ ਹੋ ਸਕਦੀ ਹੈ। ਵਿਟਾਮਿਨ ਬੀ ਦਾ ਫੋਲਿਕ ਐਸਿਡ ਇਕ ਪ੍ਰਕਾਰ ਹੈ ਜੋ ਪਾਲਕ, ਖੱਟੇ ਫਲ, ਮਟਰ, ਬੀਨਸ ਆਦਿ ‘ਚ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।

 

 

ਐਡਿਲੇਡ ਯੂਨੀਵਰਸਿਟੀ, ਆਸਟ੍ਰੇਲੀਆ ਦੇ ਸ਼ੋਧਕਰਤਾਵਾਂ ਦਾ ਕਹਿਣਾ ਹੈ ਕਿ ਗਰਭ ਅਵਸਥਾ ਦੀ ਪਹਿਲੀ ਤਿਮਾਹੀ ‘ਚ ਫੋਲਿਕ ਐਸਿਡ ਨਿਊਰਲ ਟਿਊਬ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਨਾਲ ਪੀੜਤ ਹੋਣ ਤੋਂ ਰੋਕਦਾ ਹੈ।

 

 

ਨਿਊਰਲ ਟਿਊਬ ਭਰੂਣ ‘ਚ ਵਿਕਸਿਤ ਹੋ ਰਹੇ ਤੰਤਰਿਕਾ ਤੰਤਰ ਦਾ ਸ਼ੁਰੂਆਤੀ ਪੜਾਅ ਹੁੰਦਾ ਹੈ, ਪਰ ਗਰਭ ਅਵਸਥਾ ਦੇ ਆਖ਼ਰੀ ਮਹੀਨਿਆਂ ‘ਚ ਇਸ ਦੇ ਸੇਵਨ ਨਾਲ ਉਲਟਾ ਅਸਰ ਪੈਂਦਾ ਹੈ। ਇਹ ਨਤੀਜਾ ਵਿਗਿਆਨਕਾਂ ਨੇ ਭੇਡਾਂ ਦੇ ਤਿੰਨ ਸਮੂਹਾਂ ‘ਤੇ ਸ਼ੋਧ ਕਰਨ ਤੋਂ ਬਾਅਦ ਕੱਢਿਆ ਹੈ।

 

 

ਜਾਂਚ ‘ਚ ਪਤਾ ਲੱਗਾ ਕਿ ਫੋਲਿਕ ਐਸਿਡ ਦਾ ਸੇਵਨ ਕਰਨ ਵਾਲੀ ਮਾਦਾ ਭੇਡ ਦੇ ਬੱਚਿਆਂ ‘ਚ ਹੋਰਨਾਂ ਦੇ ਮੁਕਾਬਲੇ ਅਲਰਜੀ ਤੋਂ ਪੀੜਤ ਹੋਣ ਦੀ ਸੰਭਾਵਨਾ ਜ਼ਿਆਦਾ ਸੀ। ਫਿਜ਼ੀਓਲਾਜੀ ਜਰਨਲ ‘ਚ ਪ੍ਰਕਾਸ਼ਿਤ ਸ਼ੋਧ ‘ਚ ਕਿਹਾ ਗਿਆ ਹੈ ਕਿ ਗਰਭਵਤੀ ਔਰਤਾਂ ਨੂੰ ਫੋਲਿਕ ਐਸਿਡ ਦੇ ਇਸ ਮਾੜੇ ਨਤੀਜੇ ਬਾਰੇ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲਗਾਤਾਰ ਇਸ ਦਾ ਸੇਵਨ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ।

First Published: Monday, 25 December 2017 2:09 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ